ਸ਼ੁੱਕਰਵਾਰ, ਜੂਨ 14, 2024
No menu items!
HomeChandigarhਵੱਡੀ ਖ਼ਬਰ: Paytm ਨੇ ਫ਼ਸਾਇਆ ਪੰਜਾਬ ਦਾ ਪਟਵਾਰੀ! ਰਿਸ਼ਵਤ ਲੈਣ ਦੇ ਦੋਸ਼...

ਵੱਡੀ ਖ਼ਬਰ: Paytm ਨੇ ਫ਼ਸਾਇਆ ਪੰਜਾਬ ਦਾ ਪਟਵਾਰੀ! ਰਿਸ਼ਵਤ ਲੈਣ ਦੇ ਦੋਸ਼ ‘ਚ FIR ਦਰਜ

 

Paytm ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ, 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ:

Paytm caught the Patwari of Punjab: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- School News: ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ, ਹੁਣ ਨਹੀਂ ਵੱਜੇਗੀ ਠੱਗੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Bed Course Closed Notice: ਅਧਿਆਪਕ ਬਣਨ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਵੱਲੋਂ ਬੀਐੱਡ ਕੋਰਸ ਬੰਦ ਕਰਨ ਦਾ ਫ਼ੈਸਲਾ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-Cold Wave Alert: ਮੌਸਮ ਵਿਭਾਗ ਵੱਲੋਂ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ

ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।

ਇਹ ਵੀ ਪੜ੍ਹੋ-ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ! ਪੰਜਾਬ ਨੈਸ਼ਨਲ ਬੈਂਕ ‘ਚ ਨੌਕਰੀ ਕਰਨ ਦਾ ਸੁਨਿਹਰੀ ਮੌਕਾ, ਜਲਦੀ ਕਰੋ ਅਪਲਾਈ

ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments