Saturday, April 13, 2024
No menu items!
HomeHealth & Fitnessਵੱਡੀ ਖ਼ਬਰ: ਫਿਰੋਜ਼ਪੁਰ 'ਚ PGI ਦਾ 25 ਫਰਵਰੀ ਨੂੰ PM ਮੋਦੀ ਰੱਖਣਗੇ...

ਵੱਡੀ ਖ਼ਬਰ: ਫਿਰੋਜ਼ਪੁਰ ‘ਚ PGI ਦਾ 25 ਫਰਵਰੀ ਨੂੰ PM ਮੋਦੀ ਰੱਖਣਗੇ ਨੀਂਹ ਪੱਥਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ PGI ਸੈਟੇਲਾਈਟ ਕੇਂਦਰ ਦਾ ਨੀਂਹ ਪੱਥਰ 25 ਫਰਵਰੀ ਨੂੰ ਰੱਖਣਗੇ। ਇਹ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਦਿੱਤੀ।

ਉਨ੍ਹਾਂ ਕਿਹਾ ਕਿ, 25 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ PGI ਸੈਟੇਲਾਈਟ ਕੇਂਦਰ ਦਾ ਨੀਂਹ ਪੱਥਰ ਰੱਖਣ ਮਗਰੋਂ ਇਸਦੀ ਉਸਾਰੀ ਸ਼ੁਰੂ ਹੋ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਸੈਟੇਲਾਈਟ ਕੇਂਦਰ ਜਿਸ ਲਈ ਜ਼ਮੀਨ 2016 ਵਿਚ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ ਸੀ, ਹੁਣ ਆਖਿਰਕਾਰ ਸ਼ੁਰੂ ਹੋ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਵਾਰ ਮੁਕੰਮਲ ਹੋਣ ਮਗਰੋਂ ਸੈਟੇਲਾਈਟ ਕੇਂਦਰ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਸਰਹੱਦੀ ਪੱਟੀ ਦੇ ਲੋਕਾਂ ਨੂੰ ਹੁਣ ਵਿਸ਼ੇਸ਼ ਮੁਹਾਰਤ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲ ਸਕਣਗੀਆਂ ਤੇ ਇਹਨਾਂ ਸੇਵਾਵਾਂ ਵਾਸਤੇ ਉਹਨਾਂ ਨੂੰ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ।

ਬਾਦਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਪੂਰੀ ਯੋਜਨਾ ਤੇ ਵਿਸਥਾਰਿਤ ਪ੍ਰਾਜੈਕਟ ਰਿਪੋਰਟ ਲਈ ਟੈਂਡਰ ਨਵੰਬਰ 2023 ਵਿਚ ਕੇਂਦਰ ਸਰਕਾਰ ਨੇ ਅਲਾਟ ਕਰ ਦਿੱਤੇ ਸਨ। ਉਹਨਾਂ ਕਿਹਾ ਕਿ ਮੇਨੂੰ ਵਿਸ਼ਵਾਸ ਹੈ ਕਿ ਇਸ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਨਾਲ ਇਸਦੀ ਉਸਾਰੀ ਤੇਜ਼ ਰਫਤਾਰ ਨਾਲ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments