Saturday, April 13, 2024
No menu items!
HomePunjabਵੱਡੀ ਖ਼ਬਰ: ਪੰਜਾਬ 'ਚ ਮਜ਼ਦੂਰ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ! ਕਿਰਤੀ...

ਵੱਡੀ ਖ਼ਬਰ: ਪੰਜਾਬ ‘ਚ ਮਜ਼ਦੂਰ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ! ਕਿਰਤੀ ਕਿਸਾਨ ਯੂਨੀਅਨ ਦੇ ਦਫ਼ਤਰ ‘ਤੇ ਛਾਪੇਮਾਰੀ- DTF ਵਲੋਂ ਸਖ਼ਤ ਨਿਖੇਧੀ

 

ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਨੰਗਾ : DTF

ਪੰਜਾਬ ਨੈੱਟਵਰਕ, ਚੰਡੀਗੜ੍ਹ

ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਵੱਲੋਂ ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਰੇਲ ਰੋਕੋ ਸੱਦੇ ਨੂੰ ਫੇਲ੍ਹ ਕਰਨ ਲਈ ਵੱਡੇ ਪੱਧਰ ਤੇ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਤੇ ਛਾਪੇਮਾਰੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ-PM Modi Announcement: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਹੀ ਮਿੰਟਾਂ ‘ਚ ਕਰਨ ਜਾ ਰਹੇ ਨੇ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵੱਲੋਂ ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਅਤੇ ਆਗੂਆਂ ਦੀਆਂ ਕੀਤੀਆਂ ਗ੍ਰਿਫ਼ਤਾਰੀਆਂ ਨੇ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਵੱਲੋਂ ਲੈਂਡ ਸੀਲਿੰਗ ਐਕਟ ਲਾਗੂ ਕਰਵਾਉਣ, ਪੱਕੇ ਰੁਜ਼ਗਾਰ, ਦਿਹਾੜੀ ਵਿੱਚ ਵਾਧੇ, ਫਾਇਨਾਂਸ ਕੰਪਨੀਆਂ/ਬੈਂਕਾਂ ਆਦਿ ਦੇ ਕਰਜ਼ੇ ਮੁਆਫ਼ ਕਰਵਾਉਣ ਆਦਿ ਜਾਇਜ਼ ਮੰਗਾਂ ਲਈ ਕੀਤਾ ਜਾ ਰਿਹਾ ਸੰਘਰਸ਼ ਬਿਲਕੁੱਲ ਜਾਇਜ਼ ਹੈ। ਅੱਜ ਮਜ਼ਦੂਰ ਵਰਗ ਦੀ ਤਰਸਯੋਗ ਹਾਲਤ ਲਈ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਕੋਈ ਸੁਣਵਾਈ ਨਾ ਹੋਣ ਦੀ ਹਾਲਤ ਵਿੱਚ ਉਨ੍ਹਾਂ ਕੋਲ ਸੰਘਰਸ਼ ਦਾ ਰਾਹ ਹੀ ਬਚਦਾ ਹੈ।

ਇਹ ਵੀ ਪੜ੍ਹੋ- ਬਦਲਾਅ ਆਲੀ ਸਰਕਾਰ ਵਿਵਾਦਾਂ ‘ਚ ਘਿਰੀ! ਸਿੱਖਿਆ ਵਿਭਾਗ ਨੇ ਚੱਲਦੇ ਪੇਪਰਾਂ ਅਤੇ ਬਿਨ੍ਹਾਂ ਨਤੀਜਿਆਂ ਤੋਂ ਸਕੂਲਾਂ ‘ਚ ਦਾਖਲਾ ਵਧਾਉਣ ਦੇ ਦਿੱਤੇ ਹੁਕਮ, ਕਈਆਂ ਨੂੰ ਨੋਟਿਸ ਜਾਰੀ

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਹਰਦੀਪ ਟੋਡਰਪੁਰ ਨੇ ਕਿਹਾ ਕਿ ਮਜ਼ਦੂਰ ਆਗੂਆਂ ਉੱਤੇ ਲਾਠੀਚਾਰਜ ਅਤੇ ਗ੍ਰਿਫਤਾਰੀ ਦਾ ਮਤਲਬ ਮਜ਼ਦੂਰ ਹਿੱਤਾਂ ਲਈ ਚੱਲ ਰਹੇ ਸ਼ੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਹੈ ਅਤੇ ਲੋਕਤੰਤਰੀ ਹੱਕਾਂ ਤੋਂ ਵਾਂਝਿਆਂ ਕਰਨਾ ਹੈ।

ਇਹ ਵੀ ਪੜ੍ਹੋ- Government Buses Strike: ਪੰਜਾਬ ‘ਚ ਕੱਲ੍ਹ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮੁਲਾਜ਼ਮ ਆਗੂਆਂ ਨੇ ਕਿਰਤੀ ਕਿਸਾਨ ਯੂਨੀਅਨ ਦੇ ਜਲੰਧਰ ਸਥਿਤ ਦਫ਼ਤਰ ਵਿਖੇ ਕੀਤੀ ਛਾਪੇਮਾਰੀ ਅਤੇ ਦਫ਼ਤਰ ਸੰਚਾਲਕ ਅਤੇ ਉਸਦੀ ਪਤਨੀ ਦੀ ਕੀਤੀ ਗ੍ਰਿਫ਼ਤਾਰੀ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ/ ਗੈਂਗਸਟਰਾਂ /ਗੁੰਡਾ ਅਨਸਰਾਂ ਨੂੰ ਛੱਡ ਕੇ ਕਿਸਾਨ ਜੱਥੇਬੰਦੀ ਦੇ ਦਫ਼ਤਰ ਸੰਚਾਲਕ ਨੂੰ ਗ੍ਰਿਫ਼ਤਾਰ ਕਰਨ ਤੋਂ ਸਪਸ਼ਟ ਹੈ ਕਿ ਸਰਕਾਰ ਲੋਕ ਅਵਾਜ਼ਾਂ ਨੂੰ ਦਬਾਉਣਾ ਚਾਹੁੰਦੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਗ੍ਰਿਫਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਤਾਂ ਇੰਨ੍ਹਾਂ ਗ੍ਰਿਫ਼ਤਾਰੀਆਂ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments