Saturday, April 13, 2024
No menu items!
HomeChandigarhBig News: ਪੰਜਾਬ BJP 'ਚ ਰਾਜਨੀਤਕ ਪਾਰਟੀ ਕਿਸਾਨ ਦਲ ਸ਼ਾਮਲ, ਜਾਖੜ ਨੇ...

Big News: ਪੰਜਾਬ BJP ‘ਚ ਰਾਜਨੀਤਕ ਪਾਰਟੀ ਕਿਸਾਨ ਦਲ ਸ਼ਾਮਲ, ਜਾਖੜ ਨੇ ਕੀਤਾ ਸਵਾਗਤ

 

BJP ‘ਚ ਪੰਜਾਬ ਕਿਸਾਨ ਦਲ ਸਾਥੀਆ ਸਮੇਤ ਸ਼ਾਮਿਲ ਹੋਣ ਫੈਸਲੇ ਦਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਆਗੂਆਂ ਨੇ ਕੀਤਾ ਸਵਾਗਤ

ਪ੍ਰਮੋਦ ਭਾਰਤੀ, ਚੰਡੀਗੜ੍ਹ

BJP ਪੰਜਾਬ ਨੂੰ ਉਸ ਸਮੇਂ ਹੋਰ ਤਾਕਤ ਮਿਲੀ ਜਦੋਂ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਬੀਜੇਪੀ ਵਿੱਚ ਸ਼ਾਮਿਲ ਹੋਣ ਦਾ ਪੰਜਾਬ ਭਾਜਪਾ ਦਫਤਰ ਸੈਕਟਰ 37ਏ ਚੰਡੀਗੜ੍ਹ ‘ਚ ਐਲਾਨ ਕਰ ਦਿੱਤਾ। ਵਰਣਨਯੋਗ ਹੈ ਕਿ ਪੰਜਾਬ ਕਿਸਾਨ ਦਲ ਨੇ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਉਪ ਚੋਣ ਜਲੰਧਰ ਵੀ ਲੜੀ ਸੀ।

ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਭਾਰਤੀਆ ਜਨਤਾ ਪਾਰਟੀ ਦੀਆਂ ਕਿਸਾਨ ਪੱਖੀ ਵਿਕਾਸ ਸੋਚ ਸਮਝ ਤੋਂ ਪ੍ਰਭਾਵਿਤ ਹੋਣ ਕਾਰਨ ਅਸੀਂ ਆਪਣੇ ਸੰਗਠਨ ਦਾ ਪੰਜਾਬ ਕਿਸਾਨ ਦਲ ਦਾ ਭਾਜਪਾ ਵਿਚ ਸਮੂਲੀਅਤ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਹੈ।

ਸਰਾਂ ਨੇ ਦੱਸਿਆ ਕਿ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਦਾ ਜੀਵਨ ਪੱਧਰ ਸੁਧਾਰਨ ਲਈ ਕਿਸਾਨ ਹਿਤੈਸ਼ੀ ਪਾਰਟੀ ਦੀਆਂ ਪਾਲਿਸ਼ੀ ਪ੍ਰੋਗਰਾਮ ਤਹਿਤ ਕਿਸਾਨ ਖੁਸ਼ਹਾਲ ਹੋ ਰਿਹਾ ਹੈ। ਰਾਜਨੀਤਿਕ ਦੀ ਮਿਲੀਭੁਗਤ ਨਾਲ ਮੋਦੀ ਸਰਕਾਰ ਨੂੰ ਜਾਣਬੁੱਝ ਕੇ ਬਦਨਾਮ ਕਰ ਰਹੇ ਹਨ।

ਸਰਾਂ ਨੇ ਦੱਸਿਆ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਪ੍ਰੇਰਨਾ ਸਦਕਾ ਪੰਜਾਬ ਕਿਸਾਨ ਦਲ ਦਾ BJP ਸ਼ਾਮਿਲ ਦਾ ਸਾਥੀਆ ਸਮੇਤ ਦਾ ਫੈਸਲਾ ਕੀਤਾ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਅਸੀਂ ਬਹੁਤ ਖੁਸ਼ ਹਾਂ।

ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਕਿਸਾਨ ਦਲ ਦੇ ਪ੍ਰਧਾਨ ਰਣਜੀਤ ਸਿੰਘ ਸਰਾਂ ਸਮੇਤ ਆਹੁਦੇਦਾਰ ਦਾ ਸ਼ਾਮਿਲ ਹੋਣ ਦਾ ਸਵਾਗਤ ਕਰਦਿਆ ਕਿਹਾ ਕਿ ਸਭ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿਚ ਸ਼ਾਮਿਲ ਹੋਏ ਪੰਜਾਬ ਕਿਸਾਨ ਦਲ ਦੇ ਆਗੂਆਂ ਪ੍ਰਧਾਨ ਰਣਜੀਤ ਸਿੰਘ ਸਰਾਂ,ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਜਰਨਲ ਸੈਕਟਰੀ ਗੁਰਮੇਲ ਸਿੰਘ, ਸਟੇਟ ਐਡਵਾਈਜ਼ਰ,ਬਲਵਿੰਦਰ ਕੁਮਾਰ ਸਮੇਤ ਸੈਂਕੜੇ ਸਾਥੀਆ ਨੇ ਸਮੂਲੀਅਤ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments