Saturday, April 13, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ 'ਚ ਲਲਕਾਰ ਰੈਲੀ, ਸਰਕਾਰ...

ਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ‘ਚ ਲਲਕਾਰ ਰੈਲੀ, ਸਰਕਾਰ ਨੂੰ ਪਾਈਆਂ ਲਾਹਨਤਾਂ- ਕਿਹਾ ਵਾਅਦੇ ਕਦੋਂ ਪੁਗਾਉਗੇ?

 

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੀ ਗਈ ਲਲਕਾਰ ਰੈਲੀ, ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣਭੱਤਾ ਵਰਕਰ

ਦਲਜੀਤ ਕੌਰ, ਚੰਡੀਗੜ੍ਹ

ਲਲਕਾਰ ਰੈਲੀ: ਪੰਜਾਬ ਦੇ ਲੱਗਭੱਗ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਦੇ ਪਹਿਲੇ ਦਿਨ ਚੰਡੀਗੜ੍ਹ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣਭੱਤਾ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ-Education News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀ DTF ਨਾਲ ਮੀਟਿੰਗ ਫਿਰ ਮੁਲਤਵੀ! ਅਧਿਆਪਕਾਂ ‘ਚ ਭਾਰੀ ਰੋਸ

ਇਸ ਸਬੰਧੀ ਭੇਜੇ ਪ੍ਰੈਸ ਬਿਆਨ ਵਿੱਚ ਫਰੰਟ ਦੇ ਆਗੂ ਹਰਦੀਪ ਟੋਡਰਪੁਰ ਨੇ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਕਰਮ ਸਿੰਘ ਧਨੋਆ, ਸ਼ਵਿੰਦਰ ਮੋਲੋਵਾਲੀ, ਜਰਮਨਜੀਤ ਸਿੰਘ, ਸਤੀਸ਼ ਰਾਣਾ, ਰਣਜੀਤ ਰਾਣਵਾਂ, ਡਾ. ਐੱਨ. ਕੇ. ਕਲਸੀ, ਭਜਨ ਸਿੰਘ ਗਿੱਲ, ਬਾਜ ਸਿੰਘ ਖਹਿਰਾ, ਗਗਨਦੀਪ ਬਠਿੰਡਾ, ਰਤਨ ਸਿੰਘ ਮਜਾਰੀ, ਹਰਭਜਨ ਪਿਲਖਣੀ, ਰਾਧੇ ਸ਼ਿਆਮ, ਗੁਰਮੇਲ ਮੈਲਡੇ, ਜਸਵੀਰ ਤਲਵਾੜਾ ਅਤੇ ਸ਼ਿੰਗਾਰਾ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ 01-01-2004 ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ ਤੇ 2.59 ਦਾ ਗੁਣਾਕ ਲਾਗੂ ਕਰਨ।

ਇਸ ਤੋਂ ਇਲਾਵਾ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਪਰਖ ਕਾਲ ਸੰਬੰਧੀ 15-1-2015 ਅਤੇ 09-07-2016 ਦੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ, 17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ, ਜਜ਼ੀਆ ਰੂਪੀ 200 ਰੁਪਏ ਵਿਕਾਸ ਟੈਕਸ ਬੰਦ ਕਰਨ ਤੋਂ ਲਗਭਗ ਪੂਰੀ ਤਰ੍ਹਾਂ ਮੁਨਕਰ ਹੋ ਗਈ ਹੈ, ਜਦੋਂਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਨੇਕਾਂ ਕਿਸਮ ਦੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ-Role of BLO in Elections: ਚੋਣਾਂ ’ਚ BLO ਦੀ ਭੂਮਿਕਾ

ਇਸ ਮੌਕੇ ਤੇ ਰੈਲੀ ਨੂੰ. ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਹਰਦੀਪ ਟੋਡਰਪੁਰ, ਅਵਿਨਾਸ਼ ਚੰਦਰ, ਸੁਰਿੰਦਰ ਪੁਆਰੀ, ਐੱਨ.ਡੀ. ਤਿਵਾੜੀ, ਬੀ.ਐੱਸ. ਸੈਣੀ, ਦਿਗਵਿਜੇ ਪਾਲ ਸ਼ਰਮਾ, ਬੋਬਿੰਦਰ ਸਿੰਘ, ਸੁਰਜੀਤ ਸਿੰਘ ਗਗੜਾ, ਗੁਰਪ੍ਰੀਤ ਗੱਡੀਵਿੰਡ, ਅਤਿੰਦਰ ਪਾਲ ਘੱਗਾ, ਗੁਰਜੰਟ ਕੋਕਰੀ, ਸੁਖਜੀਤ ਸਿੰਘ ਤੇ ਜਗਸੀਰ ਸਹੋਤਾ ਨੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਮਾਮਲੇ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਗਈ ਹੈ ਜਿਸ ਕਾਰਨ ਨਿੱਤ ਦਿਨ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਬੇਰੁਜ਼ਗਾਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਲੋਕਾਂ ਨਾਲ ਪੁਲਿਸ ਦੁਆਰਾ ਧੱਕਾ ਮੁੱਕੀ ਕੀਤੀ ਜਾਂਦੀ ਹੈ।

ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਦੁਆਰਾ 5 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਉਹਨਾਂ ਦੀਆਂ ਮੰਗਾਂ ਸੰਬੰਧੀ ਠੋਸ ਐਲਾਨ ਨਾ ਕੀਤੇ ਗਏ ਤਾਂ 6 ਅਤੇ 7 ਮਾਰਚ ਨੂੰ ਪੰਜਾਬ ਦੇ ਕੋਨੇ-ਕੋਨੇ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਲੁਬਾਣਾ, ਧਨਵੰਤ ਭੱਠਲ, ਗੁਰਦੀਪ ਸਿੰਘ ਬਾਜਵਾ, ਵਿਕਰਮ ਦੇਵ ਸਿੰਘ, ਸੋਮ ਸਿੰਘ ਗੁਰਦਾਸਪੁਰ, ਬਾਬੂ ਸਿੰਘ, ਜਸਮੇਰ ਸਿੰਘ ਬਾਠ, ਹਰਜੀਤ ਸਿੰਘ ਫਤਿਹਗੜ੍ਹ, ਬੂਟਾ ਸਿੰਘ ਫਾਜ਼ਿਲਕਾ, ਹਰਪ੍ਰੀਤ ਸਿੰਘ ਸੰਧੂ, ਅਮਰਜੀਤ ਸਿੰਘ ਖੋਸਾ, ਸੁਖਜੀਤ ਸਿੰਘ, ਸੁਸ਼ੀਲ ਕੁਮਾਰ ਫੌਜੀ, ਹਰਵੀਰ ਸਿੰਘ ਢੀਂਡਸਾ, ਤੇਜਿੰਦਰ ਸਿੰਘ ਨੰਗਲ ਤੇ ਪ੍ਰਵੀਨ ਬਾਲਾ ਵੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments