Saturday, April 13, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਦਾ...

ਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

 

ਵਿਧਾਨ ਸਭਾ ਦਾ 5 ਮਾਰਚ ਨੂੰ ਮੁਲਾਜ਼ਮਾਂ ਵਲੋਂ ਘਿਰਾਓ ਦਾ ਐਲਾਨ- ਸੀ. ਪੀ. ਐਫ. ਕਰਮਚਾਰੀ ਯੂਨੀਅਨ

ਪੰਜਾਬ ਨੈੱਟਵਰਕ, ਮਾਨਸਾ

ਪੰਜਾਬ ਵਿਧਾਨ ਸਭਾ ਦਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ 5 ਮਾਰਚ ਨੂੰ ਘਿਰਾਓ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਆਉਣ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਮਾਨਸਾ ਇਕਾਈ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸਮੁੱਚੇ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਾਓ ਅਸੀਂ ਤੁਰੰਤ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ।

ਪਰ ਦੋ ਸਾਲ ਬੀਤ ਜਾਣ ‘ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 5 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।

ਸੀ.ਪੀ.ਐਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਜਨਰਲ ਸਕੱਤਰ ਲਕਸਵੀਰ ਸਿੰਘ ਟੋਡਰਪੁਰ ਨੇ ਕਿਹਾ ਕਿ ਵਾਰ-ਵਾਰ ਸਰਕਾਰ ਵਲੋਂ ਜਥੇਬੰਦੀ ਨਾਲ ਮੀਟਿੰਗਾਂ ਨੂੰ ਟਾਲਿਆ ਜਾ ਰਿਹਾ ਹੈ, ਜਿਸ ਕਾਰਨ ਜਥੇਬੰਦੀ ਵਲੋਂ ਉਕਤ ਘਿਰਾਓ ਦਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੋਹਾਲੀ ਵਾਈਪੀਐਸ ਚੌਂਕ ਵਿਖੇ ਮੁਲਾਜ਼ਮ ਸਵੇਰੇ 11 ਵਜੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ। ਯੂਨੀਅਨ ਆਗੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਆਉਣਗੇ ਤਾਂ ਉਹਨਾਂ ਦਾ ਸਵਾਗਤ ਕਾਲੀਆ ਝੰਡੀਆਂ ਨਾਲ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments