Monday, May 20, 2024
No menu items!
HomeChandigarhBig News:: ਪੰਜਾਬ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

Big News:: ਪੰਜਾਬ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

 

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਨਭੱਤੇ ਲਈ 46.89 ਕਰੋੜ ਰੁਪਏ ਜਾਰੀ

ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਅੱਜ ਵੱਡਾ ਐਲਾਨ ਕਰਦੇ ਹੋਏ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments