Monday, April 22, 2024
No menu items!
HomeChandigarhਵੱਡੀ ਖਬਰ: ਪੰਜਾਬ ਵਿਜੀਲੈਂਸ ਵੱਲੋਂ PSPCL ਦੇ 2 ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਵੱਡੀ ਖਬਰ: ਪੰਜਾਬ ਵਿਜੀਲੈਂਸ ਵੱਲੋਂ PSPCL ਦੇ 2 ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

 

PSPCL ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਦਲਜੀਤ ਕੌਰ, ਚੰਡੀਗੜ੍ਹ

PSPCL ਦਫ਼ਤਰ ਭਵਾਨੀਗੜ੍ਹ ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments