Monday, May 20, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦਾ ਅਸਤੀਫ਼ਾ...

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦਾ ਅਸਤੀਫ਼ਾ ਰੱਦ, ਪੜ੍ਹੋ ਤਾਜ਼ਾ ਹੁਕਮ

 

IAS ਅਫ਼ਸਰ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਹੈ….

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੀ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਦੇ ਵਲੋਂ ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ, ਉਹ ਜਲਦ ਤੋਂ ਜਲਦ ਪੰਜਾਬ ਸੂਬਾ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਅਹੁਦੇ ’ਤੇ ਜੁਆਇਨ ਕਰਨ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਪਰਮਪਾਲ ਕੌਰ ਨੇ ਪੰਜਾਬ ਸਰਕਾਰ ਦੇ ਨਾਲ ਹੀ ਸੱਤ ਅਪ੍ਰੈਲ ਨੂੰ ਭਾਰਤ ਸਰਕਾਰ ਨੂੰ ਵੀ ਆਪਣੀ ਮਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਵੀਆਰਐੱਸ ਲੈਣ ਲਈ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮਾਫ਼ ਕਰਨ ਲਈ ਲਿਖਿਆ ਸੀ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਸ ਤੋਂ ਬਾਅਦ 10 ਅਪ੍ਰੈਲ ਨੂੰ ਭਾਰਤ ਸਰਕਾਰ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਆਲ ਇੰਡੀਆ ਰੂਲਜ਼ 1958 ਦੇ ਨਿਯਮ ਤਿੰਨ ਤਹਿਤ ਸੇਵਾ ਮੁਕਤੀ ਲਈ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮਾਫ਼ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਪਰ ਮੰਗਲਵਾਰ ਨੂੰ ਭਾਰਤ ਸਰਕਾਰ ਦੇ ਇਸ ਪੱਤਰ ਦੇ ਜਵਾਬ ’ਚ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਸਿੱਧੂ ਨੂੰ ਲਿਖਿਆ ਹੈ ਕਿ ਰੂਲ 16 (2) ’ਚ ਸਪੱਸ਼ਟ ਹੈ ਕਿ ਤਿੰਨ ਮਹੀਨੇ ਦਾ ਪੀਰੀਅਡ ਮਾਫ਼ ਕਰਨ ਦੀ ਤਾਕਤ ਸਿਰਫ਼ ਸੂਬਾ ਸਰਕਾਰ ਕੋਲ ਹੈ ਇਸ ਲਈ ਇਸ ਨਿਯਮ ਮੁਤਾਬਕ ਤੁਹਾਡੇ ਵੱਲੋਂ ਰਿਟਾਇਰਮੈਂਟ ਲਈ ਦਿੱਤੇ ਗਏ ਕਾਰਨ ਸਵੀਕਾਰ ਨਹੀਂ ਕੀਤੇ ਜਾ ਸਕਦੇ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਅਸਤੀਫ਼ੇ ਦੀ ਕਾਪੀ https://drive.google.com/file/d/1Eb5EQP03Sxs9Tykl2VliEPriEpoTmG97/view?usp=sharing

ਨੋਟਿਸ ’ਚ ਕਿਹਾ ਗਿਆ ਹੈ ਕਿ ਇਕ ਪਾਸੇ ਤੁਸੀਂ ਕੇਂਦਰ ਸਰਕਾਰ ਦੇ ਸਕੱਤਰ ਨੂੰ ਪੱਤਰ ਲਿਖ ਕੇ ਕਹਿ ਰਹੇ ਹੋ ਕਿ ਤੁਹਾਡੀ 81 ਸਾਲਾ ਮਾਤਾ ਜੀ ਦੀ ਸਰੀਰਕ ਅਵਸਥਾ ਠੀਕ ਨਹੀਂ। ਤੁਹਾਡੇ ਭਰਾ ਤੇ ਪਿਤਾ ਦਾ ਦੇਹਾਂਤ ਹੋ ਚੁੱਕਾ ਹੈ ਇਸ ਹਾਲਤ ’ਚ ਉਨ੍ਹਾਂ ਦੀ ਸਾਂਭ ਸੰਭਾਲ ਲਈ ਤੁਸੀਂ ਬਠਿੰਡਾ ’ਚ ਰਹਿਣਾ ਚਾਹੁੰਦੇ ਹੋ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪਰ ਦੂਜੇ ਪਾਸੇ ਤੁਸੀਂ ਸਿਆਸੀ ਸਰਗਰਮੀਆਂ ’ਚ ਸ਼ਾਮਿਲ ਹੋ ਰਹੇ ਹੋ। ਵੀਆਰਐੱਸ ਦਾ ਇਹ ਤਰੀਕਾ ਸਹੀ ਨਹੀਂ। ਇਸ ਲਈ ਛੇਤੀ ਤੋਂ ਛੇਤੀ ਡਿਊਟੀ ਜੁਆਇਨ ਕਰੋ। ਦੱਸ ਦਈਏ ਕਿ, ਪਰਮਪਾਲ ਕੌਰ ਨੂੰ ਬਠਿੰਡਾ ਤੋਂ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments