Thursday, May 16, 2024
No menu items!
HomeHealth & Fitnessਵੱਡੀ ਖ਼ਬਰ: ਸੀਨੀਅਰ ਮੈਡੀਕਲ ਅਫਸਰ (SMO) 50,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਵੱਡੀ ਖ਼ਬਰ: ਸੀਨੀਅਰ ਮੈਡੀਕਲ ਅਫਸਰ (SMO) 50,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

 

ਸੀਨੀਅਰ ਮੈਡੀਕਲ ਅਫਸਰ (SMO) ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (SMO) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ‘ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments