ਸੁਖਬੀਰ ਬਾਦਲ (Sukhbir Badal) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ….
ਪੰਜਾਬ ਨੈੱਟਵਰਕ, ਅੰਮ੍ਰਿਤਸਰ-
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ ਹਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਕਿ “ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ।
ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ।
ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ, ਉੰਨਾ ਚਿਰ ਉਨ੍ਹਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।