ਸ਼ੁੱਕਰਵਾਰ, ਜੂਨ 14, 2024
No menu items!
HomePunjabਵੱਡੀ ਖ਼ਬਰ: ਪੰਜਾਬ ਰੋਡਵੇਜ਼ ਦੇ ਡਰਾਇਵਰ ਦਾ ਬੇਰਹਿਮੀ ਨਾਲ ਕਤਲ

ਵੱਡੀ ਖ਼ਬਰ: ਪੰਜਾਬ ਰੋਡਵੇਜ਼ ਦੇ ਡਰਾਇਵਰ ਦਾ ਬੇਰਹਿਮੀ ਨਾਲ ਕਤਲ

 

The brutal murder of the driver of Punjab Roadways

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Roadways- ਪੰਜਾਬ ਰੋਡਵੇਜ਼ ਵਿੱਚ ਬਤੌਰ ਡਰਾਈਵਰ ਤਾਇਨਾਤ ਨੌਜਵਾਨ ਦਾ ਘਰ ਪਰਤਦੇ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (37) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਪੰਜਾਬ ਰੋਡਵੇਜ਼ (Punjab Roadways) ਤਰਨਤਾਰਨ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ।

ਦੇਰ ਸ਼ਾਮ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ। ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਪਿੰਡ ਕੋਟ ਮੁਹੰਮਦ ਖਾਂ ਨੇੜੇ ਸੜਕ ਕਿਨਾਰੇ ਪਈ ਮਿਲੀ।

ਸੂਚਨਾ ਦੇ ਬਾਅਦ ਥਾਣਾ ਸਦਰ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |

ਸੂਤਰਾਂ ਅਨੁਸਾਰ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਦੇ ਤਿੰਨ ਛੋਟੇ ਬੱਚੇ, ਪਤਨੀ ਅਤੇ ਮਾਂ ਹੈ।ਡੀਐਸਪੀ (ਡੀ) ਅਰੁਣ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਆਲੇ-ਦੁਆਲੇ ਅਤੇ ਕੈਮਰਿਆਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments