Big News: ਨਿਹੰਗ ਵੱਲੋਂ ਨੌਜਵਾਨ ਦੇ ਹੱਥ ਅਤੇ ਮੋਢੇ ‘ਤੇ ਤਲਵਾਰਾਂ ਨਾਲ ਵਾਰ ਕੀਤੇ ਗਏ, ਮਾਮਲਾ ਦਰਜ
ਬਾਬਾ ਬਕਾਲਾ
Big News: ਬਾਬਾ ਬਕਾਲਾ ‘ਚ ਇਕ ਨਿਹੰਗ ਵੱਲੋਂ ਨੌਜਵਾਨ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੋਂ ਚਾਹ ਮੰਗੀ ਤਾਂ ਨਿਹੰਗ ਸੇਵਾਦਾਰ ਨੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
ਨੌਜਵਾਨ ਦੇ ਹੱਥ ਅਤੇ ਮੋਢੇ ‘ਤੇ ਤਲਵਾਰਾਂ ਨਾਲ ਵਾਰ ਕੀਤੇ ਗਏ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਇਹ ਘਟਨਾ ਪਿੰਡ ਭਿੰਡਰ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ।
ਪੀੜਤ ਨਿਸ਼ਾਨ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ, ਜਦਕਿ ਦੋਸ਼ੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ।
ਥਾਣਾ ਖਿਲਚੀਆਂ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਮੰਗਲਵਾਰ ਨੂੰ ਤਰਨਤਾਰਨ ਦੇ ਕਸਬਾ ਪੱਟੀ ‘ਚ 6 ਨਿਹੰਗਾਂ ਨੇ ਤਲਵਾਰ ਨਾਲ ਵੱਢ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਹਮਲੇ ‘ਚ ਮ੍ਰਿਤਕ ਵਿਅਕਤੀ ਦਾ ਪੁੱਤਰ ਅਤੇ ਭਰਾ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਨਿਹੰਗਾਂ ਨੇ ਹਮਲਾ ਕੀਤਾ ਸੀ। ਹਮਲੇ ਵਿੱਚ ਥਾਪਰ ਗੰਭੀਰ ਜ਼ਖ਼ਮੀ ਹੋ ਗਿਆ।