Saturday, April 13, 2024
No menu items!
HomePunjabਵੱਡੀ ਖ਼ਬਰ: ਪੰਜਾਬ 'ਚ ਨਿਰਮਾਣ ਅਧੀਲ ਪੁਲ ਡਿੱਗਿਆ, 6 ਗੰਭੀਰ ਜ਼ਖ਼ਮੀ

ਵੱਡੀ ਖ਼ਬਰ: ਪੰਜਾਬ ‘ਚ ਨਿਰਮਾਣ ਅਧੀਲ ਪੁਲ ਡਿੱਗਿਆ, 6 ਗੰਭੀਰ ਜ਼ਖ਼ਮੀ

 

ਨਿਰਮਾਣ ਅਧੀਲ ਪੁਲ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ, ਪੁਲਿਸ ਵਲੋਂ ਜਾਂਚ ਜਾਰੀ

ਜਲੰਧਰ-

ਨਿਰਮਾਣ ਅਧੀਲ ਪੁਲ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਗਾਜ਼ੀਪੁਰ ਨੇੜੇ ਜੰਮੂ-ਕਟੜਾ ਹਾਈਵੇਅ ‘ਤੇ ਉਸਾਰੀ ਅਧੀਨ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ 6 ਮਜ਼ਦੂਰ ਜ਼ਖ਼ਮੀ ਹੋ ਗਏ।

2 ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ। ਰਾਤ ਨੂੰ ਥਾਣਾ ਮਕਸੂਦਾਂ ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ। ਜ਼ਖ਼ਮੀਆਂ ਨੂੰ ਦੇਰ ਰਾਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਮਜ਼ਦੂਰ ਉਸਾਰੀ ਅਧੀਨ ਪੁਲ ‘ਤੇ ਸ਼ਟਰਿੰਗ ਦੇ ਕੰਮ ‘ਚ ਲੱਗੇ ਹੋਏ ਸਨ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਇਸ ਕਾਰਨ ਪੁਲ ਦਾ ਕੁਝ ਹਿੱਸਾ ਉਥੇ ਕੰਮ ਕਰ ਰਹੇ ਮਜ਼ਦੂਰਾਂ ‘ਤੇ ਡਿੱਗ ਗਿਆ।

ਫਿਲਹਾਲ ਹਾਈਵੇਅ ਅਥਾਰਟੀ ਨੇ ਘਟਨਾ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਇਸ ਘਟਨਾ ‘ਚ 6 ਮਜ਼ਦੂਰ ਜ਼ਖਮੀ ਹੋ ਗਏ।

ਦੇਰ ਸ਼ਾਮ ਥਾਣਾ ਮਕਸੂਦਾਂ ਦੀ ਪੁਲਸ ਨੂੰ ਘਟਨਾ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਚੌਕੀ ਮੰਡ ਇੰਚਾਰਜ ਦਯਾਚੰਦ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ। ਡੀਐਸਪੀ ਕਰਤਾਰਪੁਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੀ ਟੀਮ ਮੌਕੇ ‘ਤੇ ਪਹੁੰਚੀ ਸੀ। ਘਟਨਾ ਸਥਾਨ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਖਮੀ ਮਜ਼ਦੂਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਸਾਰੇ ਪ੍ਰਵਾਸੀ ਦੱਸੇ ਜਾਂਦੇ ਹਨ। AU

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments