Friday, April 19, 2024
No menu items!
HomeEducationਵੱਡੀ ਖ਼ਬਰ: ਬੇਰੁਜ਼ਗਾਰ 5994 ਈਟੀਟੀ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ, ਭਗਵੰਤ ਮਾਨ...

ਵੱਡੀ ਖ਼ਬਰ: ਬੇਰੁਜ਼ਗਾਰ 5994 ਈਟੀਟੀ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ, ਭਗਵੰਤ ਮਾਨ ਦੀ ਵਿਕਾਸ ਕ੍ਰਾਂਤੀ ਰੈਲੀ ‘ਚ ਕਰ ਰਹੇ ਸੀ ਰੋਸ ਪ੍ਰਦਰਸ਼ਨ

 

ਕੇਜਰੀਵਾਲ ਤੇ ਭਗਵੰਤ ਮਾਨ ਨੂੰ ਈਟੀਟੀ 5994 ਅਧਿਆਪਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ, 150 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਲੱਗਾ ਹੋਇਆ ਪੱਕਾ ਮੋਰਚਾ

ਦਲਜੀਤ ਕੌਰ, ਸੰਗਰੂਰ

ਜ਼ਿਲ੍ਹਾ ਸੰਗਰੂਰ ਦੇ ਕਸਬਾ ਚੀਮਾ ਵਿਖੇ ਵਿਕਾਸ ਕ੍ਰਾਂਤੀ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਈਟੀਟੀ ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਆਪਣੇ ਤੈਅ ਕੀਤੇ ਪ੍ਰੋਗਰਾਮ ਮੁਤਾਬਿਕ ਜਿਵੇਂ ਹੀ ਈਟੀਟੀ ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਦੇ ਨੁਮਾਇੰਦੇ ਚੀਮਾ ਵਿਖੇ ਰੈਲੀ ਵਾਲੀ ਥਾਂ ਦੇ ਨੇੜੇ ਸਿਵਲ ਹਸਪਤਾਲ ਚੀਮਾ ਵਿਖੇ ਪੁੱਜੇ ਤਾਂ ਇਸਦੀ ਭਿਣਕ ਪੁਲਿਸ ਫੋਰਸ ਨੂੰ ਲੱਗ ਪਈ। ਇਸ ਮਗਰੋਂ ਪੁਲਿਸ ਫੋਰਸ ਨੇ ਈਟੀਟੀ 5994 ਬੇਰੁਜਗਾਰ ਅਧਿਆਪਕਾਂ ਨੂੰ ਜਬਦਰਸਤੀ ਗੱਡੀ ਵਿੱਚ ਸੁੱਟ ਕੇ ਥਾਣਾ ਚੀਮਾ ਲਿਜਾ ਕੇ ਨਜਰਬੰਦ ਕਰ ਦਿੱਤਾ।

ਯੂਨੀਅਨ ਦੇ ਨੁਮਾਇੰਦੇ ਬੱਗਾ ਖੁਡਾਲ ਅਤੇ ਕੁਲਵਿੰਦਰ ਬਰੇਟਾ ਨੇ ਦੱਸਿਆ ਕਿ ਸਮੂਹ ਬੇਰੁਜਗਾਰ ਅਧਿਆਪਕਾਂ ਨੂੰ ਸਵੇਰ 11 ਵਜੇ ਦੇ ਲਗਭਗ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਦੋਨੋਂ ਮੁੱਖ ਮੰਤਰੀ ਰੈਲੀ ਨੂੰ ਸੰਬੋਧਨ ਉਪਰੰਤ ਵਾਪਸ ਚਲੇ ਗਏ ਤਾਂ ਕਿਤੇ ਜਾ ਕੇ ਸਾਢੇ ਤਿੰਨ ਵਜੇ ਦੇ ਲਗਭਗ ਸਾਨੂੰ ਥਾਣੇ ਵਿੱਚੋਂ ਬਾਹਰ ਕੱਢਿਆ ਗਿਆ।

ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਨਲਾਇਕੀ ਕਾਰਨ ਈਟੀਟੀ ਟੈੱਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਪਿਛਲੇ 150 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੀ ਹੈ ਪਰ ਸਰਕਾਰ ਸਾਨੂੰ ਜੁਆਇਨ ਕਰਵਾਉਣ ਵੱਲ ਕੋਈ ਧਿਆਨ ਨਹੀ ਦੇ ਰਹੀ।

ਉਕਤ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਜਤਾਉਂਦਿਆਂ ਦੱਸਿਆ ਕਿ ਈਟੀਟੀ ਕਾਰਡ ਦੀ 5994 ਭਰਤੀ ਸਬੰਧੀ ਲਿਖਤੀ ਪ੍ਰੀਖਿਆ ਪਿਛਲੇ ਸਾਲ 5 ਮਾਰਚ 2023 ਨੂੰ ਲਈ ਗਈ ਸੀ। ਪਰ ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਈਟੀਟੀ 5994 ਕਾਡਰ ਨੂੰ ਜੁਆਇਨ ਨਹੀ ਕਰਵਾਇਆ ਜਾ ਰਿਹਾ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤਰੁਟੀਆਂ ਭਰੇ ਨੋਟੀਫਿਕੇਸ਼ਨ ਕਾਰਨ ਹੀ ਅੱਜ ਭਰਤੀ ਪਿਛਲੇ ਇੱਕ ਸਾਲ ਤੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਰੁਲ ਰਹੀ ਹੈ। ਜਿਸ ਸਬੰਧੀ ਅਸੀਂ ਅੱਜ ਮੁੱਖ ਮੰਤਰੀ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਆਪਣੀ ਸਮੱਸਿਆ ਦੱਸਣ ਲਈ ਆਏ ਸੀ ਪਰ ਪੁਲਿਸ ਨੇ ਸਾਨੂੰ ਉਨ੍ਹਾਂ ਨਾਲ ਮਿਲਵਾਉਣ ਦੀ ਥਾਂ ਥਾਣੇ ਵਿੱਚ ਨਜਰਬੰਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਦੀ ਸਰਕਾਰ ਕਹਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤਾਨਾਸ਼ਾਹ ਸਰਕਾਰ ਬਣ ਕੇ ਰਹਿ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments