Tuesday, May 14, 2024
No menu items!
HomePunjabਵੱਡੀ ਖ਼ਬਰ: ਡੀਸੀ ਦਫ਼ਤਰਾਂ ਦਾ ਕੰਮਕਾਜ ਠੱਪ- ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ

ਵੱਡੀ ਖ਼ਬਰ: ਡੀਸੀ ਦਫ਼ਤਰਾਂ ਦਾ ਕੰਮਕਾਜ ਠੱਪ- ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ

 

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਹੋਏ ਫੈਸਲੇ ਤਹਿਤ 4 ਫ਼ਰਵਰੀ ਤਕ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ

ਪੰਜਾਬ ਨੈੱਟਵਰਕ, ਤਰਨਤਾਰਨ

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਹੋਏ ਫੈਸਲੇ ਤਹਿਤ 29 ਜਨਵਰੀ ਤੋਂ 4 ਫ਼ਰਵਰੀ ਤਕ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਕਰਵਿੰਦਰ ਸਿੰਘ ਚੀਮਾ ਅਤੇ ਜਨਰਲ ਸਕੱਤਰ ਸ਼ਿਵਕਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਮਸਲੇ ਸਬੰਧੀ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਸੂਬਾ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ।

ਜਾਗਰਣ ਦੀ ਖ਼ਬਰ ਮੁਤਾਬਿਕ, ਜਥੇਬੰਦੀ ਦੇ ਆਗੂਆਂ ਨੇ ਕਿਹਾ ਗਿਆ ਸੀ ਕਿ ਜ਼ਿਲ੍ਹਾ ਬਾਡੀ ਦੀ ਮੰਗ ਅਨੁਸਾਰ ਕਰਮਚਾਰੀਆਂ ਦੀਆਂ ਬੇਲੋੜੀਆਂ ਬਦਲੀਆਂ ਤੇ ਐਡਜਸਟਮੈਂਟਾਂ ਕੀਤੀਆਂ ਜਾਣ ਅਤੇ ਕਰਵਿੰਦਰ ਸਿੰਘ ਸੀਨੀਅਰ ਸਹਾਇਕ ਵਿਰੁੱਧ ਸ਼ਿਕਾਇਤ ਨੂੰ ਦਾਖ਼ਲ ਦਫ਼ਤਰ ਕੀਤਾ ਜਾਵੇ।

ਜਿਸ ‘ਤੇ ਜਥੇਬੰਦੀ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਕਿਹਾ ਗਿਆ ਕਿ ਇਹ ਮਸਲੇ ਹੱਲ ਕਰ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਉਕਤ ਮਸਲਿਆਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਉਣ ਕਰ ਕੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋਂ ਫੈਸਲਾ ਲਿਆ ਗਿਆ ਸੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਹ ਮਸਲੇ ਹੱਲ ਨਾ ਕੀਤੇ ਗਏ ਤਾਂ ਯੂਨੀਅਨ ਵੱਲੋਂ ਅਗਲਾ ਫੈਸਲਾ ਲੈਂਦੇ ਹੋਏ ਸੋਮਵਾਰ 29 ਜਨਵਰੀ ਤੋਂ ਅਗਲਾ ਐਕਸ਼ਨ ਦਿੱਤਾ ਜਾਵੇਗਾ।

ਇਸ ਮੌਕੇ ਜਥੇਬੰਦੀ ਦੇ ਆਗੂਆਂ ਦੇ ਧਿਆਨ ਵਿਚ ਆਇਆ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਅੱਜ ਤਕ ਉਕਤ ਮਸਲੇ ਹੱਲ ਨਾ ਕਰਨ ਦੇ ਨਾਲ-ਨਾਲ ਨਾ ਪੱਖੀ ਰਵੱਈਆ ਵੀ ਅਪਣਾਇਆ ਗਿਆ ਹੈ। ਇਸ ਲਈ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ 29 ਜਨਵਰੀ ਤੋਂ 4 ਫਰਵਰੀ ਤਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਇਸ ਅਧੀਨ ਆਉਂਦੇ ਸਮੂਹ ਐੱਸਡੀਐੱਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਦੇ ਸਾਰੇ ਕਰਮਚਾਰੀ ਮੁਕੰਮਲ ਕਲਮਛੋੜ, ਕੰਪਿਊਟਰ ਬੰਦ ਹੜਤਾਲ ਤੇ ਰਹਿਣਗੇ।

ਇਸ ਦੌਰਾਨ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਧਰਨਾ ਦੇਣਗੇ। ਰੋਜ਼ਾਨਾ ਦਿੱਤੇ ਜਾਣ ਵਾਲੇ ਧਰਨਿਆਂ ਦੇ ਨਾਲ-ਨਾਲ 1 ਫਰਵਰੀ ਨੂੰ ਡੀਸੀ ਦਾ ਪੁਤਲਾ ਫੂਕਿਆ ਜਾਵੇਗਾ। ਜੇਕਰ ਡਿਪਟੀ ਕਮਿਸ਼ਨਰ ਵੱਲੋਂ ਉਕਤ ਮਸਲੇ ਹੱਲ ਨਾ ਕੀਤੇ ਗਏ 4 ਫਰਵਰੀ ਨੂੰ ਜਥੇਬੰਦੀ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਹੜਤਾਲ ਦੌਰਾਨ ਆਮ ਜਨਤਾ ਨੂੰ ਦਫ਼ਤਰੀ ਕੰਮਾਂ ਵਿਚ ਹੋਣ ਵਾਲੀ ਪਰੇਸ਼ਾਨੀ ਦੀ ਸਾਰੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ ਦੀ ਨਿੱਜੀ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments