Saturday, April 20, 2024
No menu items!
HomePunjabBREAKING: ਕਿਸਾਨ ਆਗੂ ਜੋਗਿੰਦਰ ਉਗਰਾਹਾਂ ਵਲੋਂ ਸਰਵਣ ਪੰਧੇਰ ਬਾਰੇ ਵੱਡੇ ਖੁਲਾਸੇ

BREAKING: ਕਿਸਾਨ ਆਗੂ ਜੋਗਿੰਦਰ ਉਗਰਾਹਾਂ ਵਲੋਂ ਸਰਵਣ ਪੰਧੇਰ ਬਾਰੇ ਵੱਡੇ ਖੁਲਾਸੇ

 

ਜੋਗਿੰਦਰ ਉਗਰਾਹਾਂ ਨੇ ਕਿਹਾ, ਪੰਧੇਰ ਦਾ ਮਕਸਦ ਇਕੱਲੇ 2 ਆਗੂਆਂ ਨੂੰ ਮਿਲ ਕੇ ਸਥਾਪਤ ਸੰਯੁਕਤ ਕਿਸਾਨ ਮੋਰਚੇ ਵਿੱਚ ਫੁੱਟ ਪਾਉਣ ਦਾ ਸੀ

ਦਲਜੀਤ ਕੌਰ, ਸੰਗਰੂਰ

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਮੋਰਚੇ ਦੀਆਂ ਲਟਕਦੀਆਂ ਮੰਗਾਂ ‘ਤੇ ਇੱਕਜੁੱਟ ਤਾਲਮੇਲਵੇਂ ਸ਼ੰਘਰਸ਼ ਦੀ ਤਜਵੀਜ਼ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਤਾਲਮੇਲ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਕਮੇਟੀ ਵੱਲੋਂ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਸਾਹਨੀ ਤੇ ਮਾਂਗਟ ਯੂ. ਪੀ. ਕਾਕਾ ਸਿੰਘ ਕੋਟੜਾ ਅਤੇ ਸੁਰਜੀਤ ਸਿੰਘ ਫੂਲ ਤੇ ਸੁਖਵਿੰਦਰ ਕੌਰ ਨੂੰ ਮਿਲਣ ਵੇਲੇ ਤਾਲਮੇਲਵੇਂ ਸ਼ੰਘਰਸ਼ ਦੀ ਇਸ ਤਜਵੀਜ਼ ‘ਤੇ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਸੀ, ਪ੍ਰੰਤੂ ਇਸ ਦੀ ਬਜਾਏ ਪੰਧੇਰ, ਫੂਲ ਤੇ ਸਤਨਾਮ ਸਿੰਘ ਬਹਿਰੂ ਅਤੇ ਮਨਜੀਤ ਰਾਏ ਵੱਲੋਂ 27 ਫਰਵਰੀ ਨੂੰ ਸਾਂਝੀ ਪ੍ਰੈੱਸ ਕਾਨਫਰੰਸ ਰਾਹੀਂ ਸਾਡੀ ਜਥੇਬੰਦੀ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਰੁੱਧ ਬੇਬੁਨਿਆਦ ਭੰਡੀ ਪ੍ਰਚਾਰ ਵਿੱਢ ਦਿੱਤਾ ਗਿਆ।

ਬੇਸ਼ੱਕ ਸਾਡੇ ਸੂਬਾਈ ਆਗੂਆਂ ਨੂੰ ਪੰਧੇਰ ਜਾਂ ਫੂਲ ਦੁਆਰਾ ਤਿੰਨ ਵਾਰ ਮਿਲਣ ਦੀ ਗੱਲ ਦਰੁਸਤ ਹੈ, ਪ੍ਰੰਤੂ ਸਾਡੇ ਵੱਲੋਂ ਹਰ ਵਾਰ ਮੰਗਾਂ ਉੱਤੇ ਸਹਿਮਤੀ ਜ਼ਾਹਰ ਕਰਦਿਆਂ ਤਾਲਮੇਲਵੇਂ ਸ਼ੰਘਰਸ਼ ਲਈ ਸੰਯੁਕਤ ਕਿਸਾਨ ਮੋਰਚੇ ਦੀ ਪੂਰੀ ਟੀਮ ਨਾਲ਼ ਤਾਲਮੇਲ ਕਰਨ ਦਾ ਸੁਝਾਅ ਨਹੀਂੰ ਮੰਨਿਆ ਗਿਆ। ਇਸ ਤੋਂ ਉਲਟ ਜ਼ੋਰ ਪਾਇਆ ਗਿਆ ਕਿ ਤੁਹਡੀ ਜਥੇਬੰਦੀ ਸਾਡੇ ਸੰਯੁਕਤ ਮੋਰਚੇ ਵਿੱਚ ਸ਼ਾਮਲ ਹੋ ਜਾਵੇ, ਜੋ ਕਿਸੇ ਵੀ ਹਾਲਤ ਵਿੱਚ ਮੰਨਣਯੋਗ ਨਹੀਂ, ਕਿਉਂਕਿ ਇਸ ਦਾ ਮਤਲਬ ਸ਼ਾਨਦਾਰ ਜੇਤੂ ਦਿੱਲੀ ਘੋਲ਼ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਵਿੱਚ ਫੁੱਟ ਪਾਉਣਾ ਸੀ।

ਇਸ ਮਕਸਦ ਦੀ ਪੁਸ਼ਟੀ ਸਾਡੀ ਮਿਲਣੀ ਮੌਕੇ ਪੰਧੇਰ ਵੱਲੋਂ ਇਹ ਕਹਿ ਕੇ ਕੀਤੀ ਗਈ ਕਿ ਜੇਕਰ ਤੁਸੀਂ ਸਾਡੇ ਨਾਲ ਆ ਜਾਓ ਤਾਂ ਸੰਯੁਕਤ ਕਿਸਾਨ ਮੋਰਚੇ ਨੂੰ ਤਾਂ ਰੋਲ਼ ਦਿਆਂਗੇ। ਬੇਸ਼ੱਕ ਉਨ੍ਹਾਂ ਵੱਲੋਂ ਇਸ ਦੂਸ਼ਣਬਾਜ਼ੀ ਵਾਲੀ ਪ੍ਰੈੱਸ ਕਾਨਫਰੰਸ ਰਾਹੀਂ ਸਮੂਹ ਕਿਸਾਨ ਜਥੇਬੰਦੀਆਂ ਦੇ ਸਾਂਝੇ ਤਾਲਮੇਲਵੇਂ ਸ਼ੰਘਰਸ਼ ਦੀ ਸਥਾਪਤੀ ਦੇ ਅਮਲ ਵਿੱਚ ਵਿਘਨ ਪਾਉਣ ਦਾ ਯਤਨ ਕੀਤਾ ਗਿਆ ਹੈ ਪ੍ਰੰਤੂ ਸਾਡੇ ਵੱਲੋਂ ਇਸ ਅਮਲ ਨੂੰ ਸਿਰੇ ਚਾੜ੍ਹਨ ਲਈ ਗੰਭੀਰ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

ਦੂਜੇ ਪਾਸੇ, ਕਿਸਾਨ ਆਗੂ ਸਰਵਣ ਪੰਧੇਰ ਨੇ ਮੀਡੀਆ ਵਿੱਚ ਐਸਕੇਐਮ ਦੇ ਦਾਅਵਿਆਂ ਦਾ ਜਵਾਬ ਦਿੱਤਾ ਕਿ ‘ਦਿੱਲੀ ਚੱਲੋ’ ਬਾਰੇ ਫੈਸਲਾ ਲੈਣ ਲਈ ਨਾ ਤਾਂ ਉਸਨੂੰ ਸੱਦਾ ਦਿੱਤਾ ਗਿਆ ਸੀ ਅਤੇ ਨਾ ਹੀ ਸਲਾਹ ਕੀਤੀ ਗਈ ਸੀ। ਪੰਧੇਰ ਨੇ ਕਿਹਾ ਕਿ ਦਿੱਲੀ ਤੱਕ ਮਾਰਚ ਦੇ ਮੁੱਦੇ ‘ਤੇ ਐੱਸਕੇਐੱਮ ਅਤੇ ਇਸ ਦੇ ਸਹਿਯੋਗੀਆਂ ਨਾਲ 13 ਮੀਟਿੰਗਾਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ, ‘‘ਜਦੋਂ ਸਾਨੂੰ ਲੱਗਾ ਕਿ ਉਨ੍ਹਾਂ ਦਾ ਸਟੈਂਡ ਸਪੱਸ਼ਟ ਨਹੀਂ ਹੈ ਤਾਂ ਅਸੀਂ ਦੂਜੇ ਰਾਜਾਂ ‘ਚ ਗੱਲਬਾਤ ਕੀਤੀ ਅਤੇ ਕਈ ਸੰਗਠਨਾਂ ਨੇ ਸਾਡਾ ਸਮਰਥਨ ਕੀਤਾ।’’ ਪੰਧੇਰ ਨੇ ਕਿਹਾ ਕਿ ਐੱਸਕੇਐੱਮ ਨੇ ਪਿਛਲੇ ਸਾਲ 10 ਅਕਤੂਬਰ ਨੂੰ ਦਿੱਤੇ ਆਪਣੇ ਬਿਆਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ‘ਦਿੱਲੀ ਚਲੋ’ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments