Friday, March 1, 2024
No menu items!
HomePunjabSGPC ਨੂੰ ਲੈ ਕੇ ਵੱਡੀ ਅਪਡੇਟ! ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ ਤੱਕ...

SGPC ਨੂੰ ਲੈ ਕੇ ਵੱਡੀ ਅਪਡੇਟ! ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ ਤੱਕ ਮੁਕੰਮਲ ਕਰਨ ਦੇ ਹੁਕਮ

 

SGPC ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ, ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ–ਡਿਪਟੀ ਕਮਿਸ਼ਨਰ

ਪੰਜਾਬ ਨੈੱਟਵਰਕ, ਫਾਜ਼ਿਲਕਾ

SGPC ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments