Friday, March 1, 2024
No menu items!
HomePunjabBilkis Bano Case: ਅਦਾਲਤੀ ਫੈਸਲਾ ਫਿਰਕਾਪ੍ਰਸਤ ਸਿਆਸਤ ਦੇ ਮੂੰਹ 'ਤੇ ਕਰਾਰੀ ਚਪੇੜ: ਕਾਮਰੇਡ...

Bilkis Bano Case: ਅਦਾਲਤੀ ਫੈਸਲਾ ਫਿਰਕਾਪ੍ਰਸਤ ਸਿਆਸਤ ਦੇ ਮੂੰਹ ‘ਤੇ ਕਰਾਰੀ ਚਪੇੜ: ਕਾਮਰੇਡ ਸੋਖੋਂ

 

Bilkis Bano case: Court verdict slapped on face of communal politics: Comrade Sokhon

ਬਠਿੰਡਾ

ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਬਿਲਕੀਸ ਕੇਸ (Bilkis Bano Case) ਸਬੰਧੀ ਦਿੱਤਾ ਤਾਜਾ ਫੈਸਲਾ ਸੱਚ ਦੀ ਜਿੱਤ ਹੈ ਅਤੇ ਮਨੁੱਖਤਾ ਦੇ ਭਲੇ ਲਈ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਦਾ ਨਿਆਂਪਾਲਿਕਾ ਵਿੱਚ ਵਿਸ਼ਵਾਸ਼ ਵਧਿਆ ਹੈ ਅਤੇ ਫਿਰਕਾਪ੍ਰਸਤ ਸਿਆਸਤ ਦੇ ਮੂੰਹ ਤੇ ਕਰਾਰੀ ਚਪੇੜ ਵੱਜੀ ਹੈ।

ਇਥੇ ਇਹ ਵਰਨਣਯੋਗ ਹੈ ਕਿ ਘੱਟਗਿਣਤੀ ਮੁਸਲਮਾਨ ਭਾਈਚਾਰੇ ਦੇ ਪਰਿਵਾਰ ਨਾਲ ਸਮੂਹਿਕ ਬਲਾਤਕਾਰ ਅਤੇ ਕਤਲ ਕਰਨ ਦੇ ਕੇਸਾਂ ‘ਚ ਸਜਾ ਭੁਗਤ ਰਹੇ ਗਿਆਰਾਂ ਦੋਸੀਆਂ ਨੂੰ ਭਾਜਪਾ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਤਾਕਤ ਦੀ ਨਜਾਇਜ ਵਰਤੋਂ ਕਰਕੇ ਸਜਾ ਮੁਆਫ ਕਰਦਿਆਂ ਅਗੇਤੀ ਰਿਹਾਈ ਕਰ ਦਿੱਤੀ ਸੀ, ਜਦੋਂ ਕਿ ਇਹ ਮਾਮਲਾ ਮਹਾਰਾਸ਼ਟਰ ਰਾਜ ਨਾਲ ਸਬੰਧਤ ਸੀ। ਇੱਥੇ ਹੀ ਬੱਸ ਨਹੀਂ ਦੋਸੀਆਂ ਦਾ ਜੇਲ੍ਹ ਤੋਂ ਬਾਹਰ ਆਉਣ ਤੇ ਹਿੰਦੂ ਸੰਗਠਨਾਂ ਨੇ ਹਾਰ ਪਾ ਕੇ ਸੁਆਗਤ ਕੀਤਾ ਸੀ।

ਕਾ: ਸੇਖੋਂ ਨੇ ਕਿਹਾ ਕਿ ਇਹ ਕੇਸ ਫਿਰਕਾਪ੍ਰਸਤੀ ਦਾ ਸਿਖਰ ਹੀ ਸੀ। ਹਿੰਦੂ ਗੁੰਡਿਆਂ ਨੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਤੇ ਹਮਲੇ ਕੀਤੇ, ਸਮੂਹਿਕ ਬਲਾਤਕਾਰ ਕਰਕੇ ਕਤਲ ਕੀਤੇ, ਔਰਤਾਂ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ। ਇਕ ਦਲੇਰ ਔਰਤ ਬਿਲਕੀਸ ਨੇ ਲੰਬੀ ਲੜਾਈ ਲੜ ਕੇ ਦੋਸ਼ੀਆਂ ਨੂੰ ਸਜਾ ਦਿਵਾਈ।

ਇਹ ਭਾਜਪਾ ਦੀ ਫਿਰਕਾਪ੍ਰਸਤ ਤੇ ਘੱਟ ਗਿਣਤੀਆਂ ਤੇ ਹਮਲਿਆਂ ਦੀ ਸਾਜਿਸ਼ ਦਾ ਇਕ ਹਿੱਸਾ ਹੀ ਸੀ ਕਿ ਕਾਨੂੰਨ ਦੀਆਂ ਹੱਦਾਂ ਉਲੰਘ ਕੇ ਭਾਜਪਾ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਦੋਸ਼ੀਆਂ ਦੀ ਸਜਾ ਮੁਆਫ ਕਰਕੇ ਅਗੇਤੀ ਰਿਹਾਈ ਕਰ ਦਿੱਤੀ। ਪੀੜ੍ਹਤ ਔਰਤ ਬਿਲਕੀਸ ਨੇ ਇਨਸਾਫ ਲਈ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਦਾ ਫੈਸਲਾ ਕਰਦਿਆਂ ਅਦਾਲਤ ਨੇ ਸਜਾ ਮੁਆਫੀ ਰੱਦ ਕਰਕੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।

ਕਾ: ਸੇਖੋਂ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਦੇਸ਼ ਵਾਸੀਆਂ ਦਾ ਨਿਆਂਪਾਲਿਕਾ ‘ਚ ਵਿਸ਼ਵਾਸ਼ ਵਧਿਆ ਹੈ, ਫਿਰਕਾਪ੍ਰਸਤ ਸਿਆਸਤ ਤੇ ਸੱਟ ਵੱਜੀ ਹੈ ਅਤੇ ਭਾਜਪਾ ਦੀਆਂ ਔਰਤ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਹੋਇਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਤੋਂ ਸਬਕ ਲੈ ਕੇ ਘੱਟ ਗਿਣਤੀਆਂ ਦੀ ਰਾਖੀ ਲਈ ਇਕਮੁੱਠਤਾ ਨਾਲ ਫਿਰਕਾਪ੍ਰਸਤੀ ਨੂੰ ਭਾਂਜ ਦੇਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments