Friday, March 1, 2024
No menu items!
HomePunjabBreaking: ਸੜਕ ਹਾਦਸੇ 'ਚ ADC ਦੇ ਡਰਾਈਵਰ ਸਮੇਤ 2 ਮੁਲਾਜ਼ਮਾਂ ਦੀ ਮੌਤ

Breaking: ਸੜਕ ਹਾਦਸੇ ‘ਚ ADC ਦੇ ਡਰਾਈਵਰ ਸਮੇਤ 2 ਮੁਲਾਜ਼ਮਾਂ ਦੀ ਮੌਤ

 

ਜੁਗਾੜੂ ਮੋਟਰਸਾਈਕਲ ਰੇਹੜੀ ਨੇ ਲਈਆਂ ਦੋ ਕੀਮਤੀ ਜਾਨਾਂ

ਪਰਮਜੀਤ ਢਾਬਾਂ, ਫਾਜ਼ਿਲਕਾ:

ਮੰਡੀ ਲਾਧੂਕਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਫਾਜ਼ਲਕਾ ਦੇ ਏਡੀਸੀ (ਜਨਰਲ) ਦੇ ਡਰਾਈਵਰ ਬਲਦੇਵ ਰਾਜ ਅਤੇ ਉਹਨਾਂ ਨਾਲ ਸਵਾਰ ਇੱਕ ਟਰੈਫਿਕ ਪੁਲਿਸ ਮੁਲਾਜ਼ਮ ਦੇਸ ਰਾਜ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ(ਜਨਰਲ) ਰਵਿੰਦਰਪਾਲ ਸਿੰਘ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਜਾ ਰਹੇ ਸਨ ਤਾਂ ਮੰਡੀ ਲਾਧੂਕਾ ਨੇੜੇ ਇੱਕ ਜੁਗਾੜੂ ਰੇਹੜੀ ਵਾਲੇ ਨੇ ਬਿਨਾਂ ਕੋਈ ਇਸ਼ਾਰਾ ਦਿੱਤੇ ਆਪਣੀ ਰੇਹੜੀ ਮੋੜ ਦਿੱਤੀ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ।

ਇਸ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹਨ ਜਿਨਾਂ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments