Tuesday, March 5, 2024
No menu items!
HomeChandigarhBREAKING- ਅਕਾਲੀ ਦਲ ਨੂੰ ਵੱਡਾ ਝਟਕਾ, BSP ਨੇ ਤੋੜਿਆ ਗੱਠਜੋੜ

BREAKING- ਅਕਾਲੀ ਦਲ ਨੂੰ ਵੱਡਾ ਝਟਕਾ, BSP ਨੇ ਤੋੜਿਆ ਗੱਠਜੋੜ

 

Big blow to Akali Dal, BSP breaks alliance : BSP ਨੇ ਚਾਰ ਘੰਟੇ ਲੰਬੀ ਚਲੀ ਮੀਟਿੰਗ ‘ਚ ਸਰਵਸੰਮਤੀ ਨਾਲ ਕੀਤਾ ਫੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Big blow to Akali Dal, BSP breaks alliance : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਹੁਜਨ ਸਮਾਜ ਪਾਰਟੀ ਦੇ ਵਲੋਂ ਗੱਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਿਕ, ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ, ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰੀ ਆਗੂ ਹਾਜ਼ਰ ਹੋਏ।

ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਪ੍ਰਦੇਸ਼ ਇੰਚਾਰਜ ਰਣਧੀਰ ਸਿੰਘ ਬੈਨੀਵਲ ਵਿਸ਼ੇਸ਼ ਤੌਰ ਉਤੇ ਪਹੁੰਚੇ।

ਚਾਰ ਘੰਟੇ ਲੰਬੀ ਚਲੀ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਜਪਾ ਨਾਲ ਗਠਜੋੜ ਕਰ ਰਹੀ ਹੈ।

ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ, ਪਛੜਿਆਂ, ਘੱਟ ਗਿਣਤੀਆਂ, ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰਦੇ ਹਾਂ।

ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ ਜਨਤਾ ਪਾਰਟੀ ਨਾਲ ਨਹੀਂ ਜਾ ਸਕਦੀ, ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ।

ਉਥੇ ਪੰਜਾਬ ਨਾਲ ਪੰਥਕ ਮੁੱਦਿਆਂ, ਕਿਸਾਨ ਮੁੱਦਿਆਂ ਬੰਦੀ ਸਿੰਘ ਮੁੱਦੇ, ਭਾਰਤੀ ਸੰਵਿਧਾਨ ਨੂੰ ਬਦਲਣਾ ਮੁੱਖ ਮੁੱਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments