Friday, May 17, 2024
No menu items!
HomeNationalBREAKING- Ravneet Bittu ਦੀ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲੀ, ਸੁਰੱਖਿਆ ਮੁਲਾਜ਼ਮ ਦੀ...

BREAKING- Ravneet Bittu ਦੀ ਸਰਕਾਰੀ ਰਿਹਾਇਸ਼ ‘ਤੇ ਚੱਲੀ ਗੋਲੀ, ਸੁਰੱਖਿਆ ਮੁਲਾਜ਼ਮ ਦੀ ਮੌਤ

 

A bullet fired at Ravneet Bittu official residence

ਲੁਧਿਆਣਾ

Ravneet Bittu- ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁੱਕਰਵਾਰ ਦੇਰ ਰਾਤ ਗੋਲੀ ਚੱਲੀ। ਗੋਲੀ ਉਨ੍ਹਾਂ ਦੇ ਘਰ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਸੰਦੀਪ ਕੁਮਾਰ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਇਲਾਕੇ ਦਾ ਰਹਿਣ ਵਾਲਾ ਸੰਦੀਪ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹੋਰ ਸੁਰੱਖਿਆ ਕਰਮੀਆਂ ਨਾਲ ਲੁਧਿਆਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਸਨ। ਰੋਜ਼ ਗਾਰਡਨ ਨੇੜੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੁਝ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ।

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੁਮਾਰ ਆਪਣੇ ਕਮਰੇ ‘ਚ ਬੈਠਾ ਸੀ ਕਿ ਉਸ ਦੇ ਪਿਸਤੌਲ ‘ਚੋਂ ਗੋਲੀ ਚੱਲੀ ਜੋ ਉਸ ਦੀ ਗਰਦਨ ਦੇ ਕੋਲ ਜਾ ਲੱਗੀ। ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ ਅਤੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀ ਤੁਰੰਤ ਸੰਦੀਪ ਦੇ ਕਮਰੇ ‘ਚ ਪਹੁੰਚ ਗਏ। ਸੰਦੀਪ ਦੀ ਮੌਤ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।

ਜਦੋਂ ਐਮ.ਪੀ ਬਿੱਟੂ ਨੂੰ ਆਪਣੇ ਸੁਰੱਖਿਆ ਕਰਮੀਆਂ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਆਪਣੇ ਘਰ ਪਹੁੰਚੇ ਅਤੇ ਮੌਕੇ ‘ਤੇ ਸਾਰੀ ਜਾਣਕਾਰੀ ਇਕੱਠੀ ਕੀਤੀ। ਸੀਆਈਐਸਐਫ ਦੇ ਅਧਿਕਾਰੀ ਅਤੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਕੋਠੀ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚਲਾਈ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments