Tuesday, April 23, 2024
No menu items!
HomePunjabBreaking: MP ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਆਸ਼ੂ ਸਮੇਤ ਕਈ ਕਾਂਗਰਸੀਆਂ ਵਿਰੁੱਧ...

Breaking: MP ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਆਸ਼ੂ ਸਮੇਤ ਕਈ ਕਾਂਗਰਸੀਆਂ ਵਿਰੁੱਧ FIR ਦਰਜ

 

MP ਰਵਨੀਤ ਬਿੱਟੂ ਨੇ ਕਿਹਾ, ਮੌਜੂਦਾ ਸਮੇਂ ‘ਚ ਨਗਰ ਨਿਗਮ ਵਿੱਚ ਹਰ ਕੰਮ ਲਈ ਪੈਸਾ ਖਰਚ ਹੁੰਦਾ ਹੈ…

ਪੰਜਾਬ ਨੈੱਟਵਰਕ, ਲੁਧਿਆਣਾ

ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਾਂਗਰਸੀਆਂ ਨੇ MP ਰਵਨੀਤ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਨਗਰ ਨਿਗਮ ਦੇ ਮੁੱਖ ਦਫ਼ਤਰ ਜ਼ੋਨ ਏ ਨੂੰ ਤਾਲਾ ਲਗਾ ਦਿੱਤਾ।

ਜਿਸ ਸਮੇਂ ਨਗਰ ਨਿਗਮ ਨੂੰ ਤਾਲਾ ਲੱਗਿਆ ਹੋਇਆ ਸੀ, ਉਸ ਸਮੇਂ ਸਾਰੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਸੀਟਾਂ ‘ਤੇ ਬੈਠੇ ਸਨ। ਸਖ਼ਤ ਸੁਰੱਖਿਆ ਦੇ ਬਾਵਜੂਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਬੈਰੀਕੇਡਿੰਗ ਟੱਪ ਕੇ ਮੁੱਖ ਗੇਟ ਤੱਕ ਪੁੱਜੇ। ਇਸ ਦੌਰਾਨ ਤਿੰਨਾਂ ਆਗੂਆਂ ਦੀ ਪੁਲੀਸ ਮੁਲਾਜ਼ਮਾਂ ਨਾਲ ਝੜਪ ਅਤੇ ਹੱਥੋਪਾਈ ਹੋ ਗਈ।

ਹੁਣ ਇਸ ਮਾਮਲੇ ਵਿਚ ਸਖ਼ਤ ਐਕਸ਼ਨ ਲੈਂਦਿਆਂ ਹੋਇਆ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੇ ਨਾਲ-ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਜ਼ਿਲ੍ਹਾ ਕਾਂਗਰਸ ਦੇ ਡਿਪਟੀ ਪ੍ਰਧਾਨ ਸ਼ਿਆਮ ਸੁੰਦਰ ਮਲਹੋਤਰਾ ਸਮੇਤ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕਰ ਲਿਆ ਗਿਆ ਹੈ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 27 ਫਰਵਰੀ ਨੂੰ ਹੀ ਨਿਗਮ ਨੂੰ ਤਾਲਾ ਲਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਸੈਂਕੜੇ ਵਰਕਰ ਉਥੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਮੁੱਖ ਗੇਟ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਸੁਰੱਖਿਆ ਵੀ ਸਖ਼ਤ ਕਰ ਦਿੱਤੀ।

ਬਿੱਟੂ ਨੇ ਕਿਹਾ ਕਿ ਨਗਰ ਨਿਗਮ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਪਰ ਮੌਜੂਦਾ ਸਮੇਂ ਵਿੱਚ ਨਗਰ ਨਿਗਮ ਵਿੱਚ ਹਰ ਕੰਮ ਲਈ ਪੈਸਾ ਖਰਚ ਹੁੰਦਾ ਹੈ। ਭ੍ਰਿਸ਼ਟਾਚਾਰ ਆਪਣੇ ਸਿਖਰ ‘ਤੇ ਹੈ। ਨਗਰ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸਿਟੀ ਬੱਸ ਕੇਸ ਦੇ ਨੁਕਸਾਨ ਕਾਰਨ ਕਰੋੜਾਂ ਰੁਪਏ ਅਦਾ ਕਰਨੇ ਪੈਣਗੇ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਨਿਗਮ ਨੂੰ ਤਾਲਾ ਲਾਉਣ ਦਾ ਫੈਸਲਾ ਕਈ ਮੁੱਦਿਆਂ ਕਾਰਨ ਲਿਆ ਗਿਆ ਹੈ। ਜਦੋਂ ਕਿਸੇ ਨੂੰ ਕੋਈ ਲਾਭ ਨਹੀਂ ਹੋ ਰਿਹਾ ਤਾਂ ਇਸ ਦਫ਼ਤਰ ਦਾ ਕੀ ਫਾਇਦਾ?

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments