Friday, May 17, 2024
No menu items!
HomePunjabBribery case: ਮੋਟੀ ਤਨਖ਼ਾਹ ਲੈ ਕੇ ਢਿੱਡ ਨਹੀਂ ਭਰਿਆ ਥਾਣੇਦਾਰ ਦਾ! ਵਿਜੀਲੈਂਸ...

Bribery case: ਮੋਟੀ ਤਨਖ਼ਾਹ ਲੈ ਕੇ ਢਿੱਡ ਨਹੀਂ ਭਰਿਆ ਥਾਣੇਦਾਰ ਦਾ! ਵਿਜੀਲੈਂਸ ਨੇ 15000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

 

Bribery case: ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ

ਪੰਜਾਬ ਨੈੱਟਵਰਕ, ਚੰਡੀਗੜ੍ਹ

Bribery case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਿਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments