Sunday, May 19, 2024
No menu items!
HomePunjabਸਾਵਧਾਨ: SGPC ਦੇ ਨਾਮ 'ਤੇ ਚੱਲ ਰਿਹਾ ਜਾਅਲੀ Fake ਅਕਾਊਂਟ! ਕਾਨੂੰਨੀ ਨੋਟਿਸ...

ਸਾਵਧਾਨ: SGPC ਦੇ ਨਾਮ ‘ਤੇ ਚੱਲ ਰਿਹਾ ਜਾਅਲੀ Fake ਅਕਾਊਂਟ! ਕਾਨੂੰਨੀ ਨੋਟਿਸ ਮਗਰੋਂ ਹੋਈ ਕਾਰਵਾਈ

 

SGPC Fake X ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ-ਵਕਤਾ

ਪੰਜਾਬ ਨੈੱਟਵਰਕ, ਅੰਮ੍ਰਿਤਸਰ

SGPC : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ/ਟਵਿੱਟਰ ਨੂੰ ਭੇਜੇ ਕਾਨੂੰਨੀ ਨੋਟਿਸ ਮਗਰੋਂ ਕੰਪਨੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ @SGPCAmritsar_ ਨੂੰ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਵਕਤਾ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ’ਤੇ ਇਸ ਪੈਰੋਡੀ ਖਾਤੇ ਰਾਹੀਂ ਐਕਸ/ਟਵਿੱਟਰ ’ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ X ਵੱਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ।

ਵਕਤਾ ਨੇ ਕਿਹਾ ਹਾਲਾਂਕਿ ਐਕਸ/ਟਵਿੱਟਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਫ਼ਰਜ਼ੀ/ਪੈਰੋਡੀ ਖਾਤਾ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਗਲੀ ਕਾਰਵਾਈ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments