Saturday, April 13, 2024
No menu items!
HomeEducationਹਾਲ-ਏ-ਬਦਲਾਅ ਹਕੂਮਤ! ਪੰਜਾਬ 'ਚ ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ ਮਿਲਦੀ ਸਿਰਫ਼ 100 ਰੁਪਏ...

ਹਾਲ-ਏ-ਬਦਲਾਅ ਹਕੂਮਤ! ਪੰਜਾਬ ‘ਚ ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ ਮਿਲਦੀ ਸਿਰਫ਼ 100 ਰੁਪਏ ਦਿਹਾੜੀ- ਸਿੱਖਿਆ ਸਕੱਤਰ ਨਾਲ ਮੀਟਿੰਗ ਬੇਸਿੱਟਾ

 

ਮਿਡ-ਡੇ-ਮੀਲ ਕੁੱਕ ਬੀਬੀਆਂ ਦੀ ਪੰਜਾਬ ਵਿੱਚ ਤਨਖ਼ਾਹ ਸਿਰਫ਼ 3000 ਰੁਪਏ ਦਿੱਤੇ ਜਾਂਦੇ ਹਨ, ਜੋ ਕਿ 100 ਰੁਪਏ ਦਿਹਾੜੀ ਬਣਦੀ ਹੈ…

ਪੰਜਾਬ ਨੈੱਟਵਰਕ, ਚੰਡੀਗੜ੍ਹ-

ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਅਗਵਾਈ ਵਿੱਚ ਮਿਡ ਡੇ ਮੀਲ ਕੁੱਕ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਕੇ ਕੇ ਯਾਦਵ ਨਾਲ ਮੀਟਿੰਗ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਵੱਖ ਵੱਖ ਮੰਗਾਂ ਤੇ ਚਰਚਾ ਕੀਤੀ ਗਈ ਅਤੇ ਦੂਸਰੇ ਸੂਬਿਆਂ ਵੱਲੋਂ ਮਿਡ ਡੇ ਮੀਲ ਕੁੱਕ ਨੂੰ ਦਿੱਤੀ ਜਾਂਦੀ ਤਨਖਾਹ ਸਬੰਧੀ ਵੀ ਚਰਚਾ ਕੀਤੀ ਗਈ।

ਆਗੂਆਂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਮਿਡ ਡੇ ਮੀਲ ਕੁੱਕ ਨੂੰ 7500 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ, ਪੰਜਾਬ ਵਿੱਚ ਸਿਰਫ 3000 ਰੁਪਏ ਦਿੱਤੇ ਜਾਂਦੇ ਹਨ, ਜੋ ਕਿ 100 ਰੁਪਏ ਦਿਹਾੜੀ ਬਣਦੀ ਹੈ।

ਇਸ ਲਈ ਪੰਜਾਬ ਸਰਕਾਰ ਵੀ ਮਿਡ ਡੇ ਮੀਲ ਕੁੱਕ ਬੀਬੀਆਂ ਨੂੰ ਤਨਖਾਹ ਵਧਾ ਕੇ 7500 ਮਹੀਨਾ ਕਰੇ। ਪ੍ਰੰਤੂ ਸਿੱਖਿਆ ਸਕੱਤਰ ਵੱਲੋਂ ਤਨਖਾਹ ਦੇ ਵਾਧੇ ਦੀ ਮੰਗ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਗਿਆ ਸਗੋਂ ਮਾਮਲੇ ਨੂੰ ਹੋਰ ਪੇਚੀਦਾ ਬਣਾਉਂਦੇ ਹੋਏ ਤਨਖਾਹ ਵਧਾਉਣ ਤੋਂ ਹੱਥ ਖੜੇ ਕਰ ਦਿੱਤੇ।

ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਮੌਕਿਆਂ ‘ਤੇ ਵਾਅਦਾ ਕੀਤਾ ਗਿਆ ਕਿ ਉਨ੍ਹਾਂ ਨੂੰ ਹਰ ਹਾਲਤ ‘ਚ ਸੰਤੁਸ਼ਟੀਜਨਕ ਤਨਖਾਹ ਦਿੱਤੀ ਜਾਵੇਗੀ, ਪ੍ਰੰਤੂ ਹੁਣ ਅਧਿਕਾਰੀਆਂ ਨਾਲ ਮੀਟਿੰਗਾਂ ਕਰਾ ਕੇ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ।

ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਭਰ ਦੀਆਂ ਕੁੱਕ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਕੇ 10 ਮਾਰਚ ਨੂੰ ਮੁਹਾਲੀ ਵਿਖੇ ਡੀਜੀਐਸਈ ਪੰਜਾਬ ਦੇ ਦਫਤਰ ਅੱਗੇ ਇਕੱਠੀਆਂ ਹੋਣਗੀਆਂ।

ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਹਾਲ ਹੀ ਪੰਜਾਬ ਸਰਕਾਰ ਵੱਲੋਂ ਵਲੰਟੀਅਰਾਂ ਦੀਆਂ ਤਿੰਨਾ ਗੁਣਾਂ ਤਨਖਾਹ ਵਧਾਉਣ ਦਾ ਜੋ ਫੈਸਲਾ ਲਿਆ ਹੈ। ਉਸੇ ਹੀ ਤਰਜ਼ ਤੇ ਬਹੁਤ ਥੋੜੀ ਤਨਖਾਹ 3000 ਰੁਪਏ ਮਹੀਨਾ ਤੇ ਕੰਮ ਕਰਦੀਆਂ ਮਿਡ ਡੇ ਮੀਲ ਕੁੱਕ ਦੀਆਂ ਤਨਖਾਹਾਂ ਵਿੱਚ ਵੀ ਤਿੰਨ ਗੁਣਾ ਵਾਧਾ ਕਰਕੇ 9 ਹਜ਼ਾਰ ਰੁਪਏ ਮਹੀਨਾ ਕਰਕੇ, ਇਨ੍ਹਾਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲਿਆਂਦਾ ਜਾਵੇ।

ਹਰ ਸਾਲ ਵੱਧਦੀ ਮਹਿੰਗਾਈ ਅਨੁਸਾਰ 5% ਤਨਖਾਹਾਂ ਵਿੱਚ ਵਾਧਾ ਕਰਨ ਦੇ ਨਿਯਮ ਨੂੰ ਕੁੱਕ ਦੀ ਤਨਖਾਹ ਤੇ ਵੀ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਵੱਧਦੀ ਮਹਿੰਗਾਈ ਅਨੁਸਾਰ ਕੁਕਿੰਗ ਦੇ ਲਈ ਆਉਂਦੀ ਰਾਸ਼ੀ ਵਿੱਚ ਕਈ ਵਾਰ ਵਾਧਾ ਕੀਤਾ ਗਿਆ ਹੈ, ਪਰ ਕੁੱਕ ਦੀਆਂ ਤਨਖਾਹ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ।

ਆਗੂਆਂ ਨੇ ਅੱਗੇ ਮੰਗ ਕਰਦਿਆਂ ਕਿਹਾ ਕਿ ਮਿਡ ਡੇ ਮੀਲ ਕੁੱਕ ਬੀ ਏ ਪਾਸ ਹਨ, ਉਹਨਾਂ ਨੂੰ ਬਲਾਕ ਦਫ਼ਤਰਾਂ ਵਿਚ ਸਹਾਇਕ ਮੈਨੇਜਰ ਵਜੋਂ ਤਰੱਕੀ ਦਿੱਤੀ ਜਾਵੇ ਜਿਨ੍ਹਾਂ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧ ਚੁੱਕੀ ਹੈ, ਉਥੇ ਤਰੰਤ ਨਵੇਂ ਕੁੱਕ ਭਰਤੀ ਕੀਤੇ ਜਾਣ ਅਤੇ ਬੱਚੇ ਘੱਟਣ ਤੇ ਕੁੱਕ ਨੂੰ ਕੱਢਣ ਵਾਲਾ ਪੱਤਰ ਸਿੱਖਿਆ ਵਿਭਾਗ ਵਾਪਸ ਲਿਆ ਜਾਵੇ।

ਮੀਟਿੰਗ ਵਿੱਚ ਮਿਡ ਮੀਲ ਸਟੇਟ ਮੈਨੇਜਰ ਵਰਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਪਟਿਆਲਾ ਦੀ ਪ੍ਰਧਾਨ ਸੁਖਜੀਤ ਕੌਰ ਲਚਕਾਣੀ , ਸਿਮਰਨਜੀਤ ਕੌਰ ਅਜਨੌਦਾ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments