Saturday, March 2, 2024
No menu items!
HomeChandigarhCold Wave Alert: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਸੀਤ ਲਹਿਰ ਤੇ...

Cold Wave Alert: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਸੀਤ ਲਹਿਰ ਤੇ ਮੀਂਹ ਦੀ ਚੇਤਾਵਨੀ

 

Cold Wave Alert: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਠੰਢ ਜਾਰੀ ਰਹੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Cold Wave Alert: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਸੀਤ ਲਹਿਰ ਤੇ ਹਲਕੀ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੋਲਡ-ਵੇ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੰਜਾਬ, ਚੰਡੀਗੜ੍ਹ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਰਾਜਸਥਾਨ ਅਤੇ ਹਰਿਆਣਾ ਵਿੱਚ ਠੰਢ ਜਾਰੀ ਰਹੇਗੀ। ਇੱਥੇ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ। ਅਗਲੇ ਕੁਝ ਦਿਨਾਂ ਵਿੱਚ ਵੀ ਇੱਥੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਰਅਸਲ ਪਹਾੜਾਂ ‘ਚ ਬਰਫਬਾਰੀ ਹੋਈ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਪੈ ਰਹੀ ਹੈ। ਅਗਲੇ ਕੁਝ ਦਿਨਾਂ ਤੱਕ ਪਹਾੜਾਂ ‘ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Image

ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਚੰਡੀਗੜ੍ਹ, ਹਰਿਆਣਾ ਦੇ ਰੋਹਤਕ ਅਤੇ ਬੰਗਾਲ ਵਿੱਚ ਸਵੇਰੇ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਮੁਤਾਬਕ NCR ‘ਚ ਫਿਲਹਾਲ ਠੰਡ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਪੈ ਰਹੀ ਹੈ।

ਦੂਜੇ ਪਾਸੇ ਉੱਤਰ-ਪੱਛਮੀ ਅਤੇ ਆਲੇ-ਦੁਆਲੇ ਦੇ ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇੱਥੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਦੇ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਯੈਲੋ ਅਲਰਟ ਦਾ ਮਤਲਬ ਹੈ ਕਿ ਫਿਲਹਾਲ ਇੱਥੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਧਰ-ਉਧਰ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਕਿਉਂਕਿ ਪਹਾੜਾਂ ਵਿੱਚ ਬਰਫ਼ਬਾਰੀ ਹੋਈ ਹੈ, ਇਸ ਦਾ ਅਸਰ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਦੇਖਣ ਨੂੰ ਮਿਲੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments