Saturday, March 2, 2024
No menu items!
HomeEducationਕੰਪਿਊਟਰ ਅਧਿਆਪਕ CM ਭਗਵੰਤ ਮਾਨ ਨੂੰ ਲੱਭਦੇ ਗੁਰਦਾਸਪੁਰ ਦੀਆਂ ਸੜਕਾਂ 'ਤੇ ਪੁੱਜੇ!...

ਕੰਪਿਊਟਰ ਅਧਿਆਪਕ CM ਭਗਵੰਤ ਮਾਨ ਨੂੰ ਲੱਭਦੇ ਗੁਰਦਾਸਪੁਰ ਦੀਆਂ ਸੜਕਾਂ ‘ਤੇ ਪੁੱਜੇ! ਕੋਨਾ-ਕੋਨਾ ਛਾਣ ਮਾਰਿਆ…ਪਰ ਨਾ ਲੱਭਿਆ ਮੁੱਖ ਮੰਤਰੀ

 

ਕੰਪਿਊਟਰ ਅਧਿਆਪਕਾਂ ਦੁਆਰਾ ਗੁਰਦਾਸਪੁਰ ਸ਼ਹਿਰ ਦੇ ਕੋਨੋ-ਕੋਨੋ ਵਿੱਚ ਜਾ ਕੇ ਕੀਤੀ ਗਈ ਮੁੱਖ ਮੰਤਰੀ ਦੀ ਭਾਲ ਅਤੇ ਕੀਤਾ ਗਿਆ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ਼ ਪ੍ਰਦਰਸ਼ਨ

ਪੰਜਾਬ ਨੈੱਟਵਰਕ, ਗੁਰਦਾਸਪੁਰ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 15 ਜਨਵਰੀ ਤੋਂ ਲੈ ਕੇ 19 ਜਨਵਰੀ ਤੱਕ ਪੰਜਾਬ ਨੂੰ 4 ਜੋਨਾਂ ਵਿੱਚ ਵੰਡ ਕੇ ਕੰਪਿੳਟਰ ਅਧਿਆਪਕਾਂ ਦੁਆਰਾ ਮੁੱਖ ਮੰਤਰੀ ਭਾਲ ਯਾਤਰਾ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਕੰਪਿਊਟਰ ਅਧਿਆਪਕ ਯੂਨੀਅਨ (ਗੁਰਦਾਸਪੁਰ) ਦੇ ਪ੍ਰਧਾਨ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਗੁਰਦਸਪੁਰ ਜ਼ੋਨ ਵਿਖੇ ਮੁੱਖ ਮੰਤਰੀ ਦੀ ਭਾਲ ਯਾਤਰਾ ਆਰੰਭ ਕੀਤੀ ਗਈ।

ਜਿਸ ਰਾਹੀ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ , 6500 ਦੇ ਲੱਗਭਗ ਸਰਕਾਰੀ ਸਕੂਲਾਂ ਵਿੱਚ 18 ਸਾਲ ਤੋਂ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਕੋਨ-ਕੋਨੇੇ ਵਿੱਚੋ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ ਲੱਭਿਆ ਜਾਵੇਗਾ।

17 ਜਨਵਰੀ ਨੂੰ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਦੀ ਭਾਲ ਕੀਤੀ ਗਈ ਇਸਦੀ ਸ਼ੁਰੂਆਤ ਟੀਚਰ ਹੋਮ ਗੁਰਦਾਸਪੁਰ ਤੋਂ ਸ਼ਾਮ 2:00 ਵਜੇ ਕੀਤੀ ਗਈ। ਗੁਰਦਾਸਪੁਰ ਦੀਆਂ ਸੜਕਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਵਹੀਕਲਾਂ ਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਮੁੱਖ ਮੰਤਰੀ ਨੂੰ ਥਾਂ ਥਾਂ ਤੇ ਲੱਭਿਆ ਗਿਆ ਜਿਹੜਾ ਬਾਰ ਬਾਰ ਮੀਟਿੰਗਾਂ ਦੇ ਕੇ ਮੀਟਿੰਗ ਵਿੱਚ ਹਾਜਰ ਨਹੀਂ ਹੁੰਦਾ ਅਤੇ ਗੁਰਦਾਸਪੁਰ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸੜਕਾਂ ਤੇ ਰੋਸ਼ ਪ੍ਰਦਰਸ਼ਨ ਕਰਦੇ ਹੋਏ MLA ਦੇ ਘਰ ਤੱਕ ਪਹੁੰਚੇ।

ਉੱਥੇ ਜਾ ਕੇ ਉਹਨਾਂ ਦੁਆਰਾ ਨਾਅਰੇਬਾਜ਼ੀ ਕੀਤੀ ਗਈ, ਦੀਵਾਰਾਂ ਤੇ ਮੁੱਖ ਮੰਤਰੀ ਦੀ ਭਾਲ ਦੇ ਪੋਸਟਰ ਚਿਪਕਾਏ ਗਏ। MLA Gurdaspur ਨੂੰ ਜਲਦ ਤੋਂ ਜਲਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਸੰਬੰਧੀ ਅਪੀਲ਼ ਕਰਦੇ ਹੋਏ ਮੰਗ ਪੱਤਰ ਦਿੱਤਾ ਗਿਆ ਅਤੇ ਗੁਰਦਾਸਪੁਰ ਜੌਨ ਵਿੱਚ ਮੁੱਖ ਮੰਤਰੀ ਭਾਲ ਯਾਤਰਾ ਦਾ ਜੋਰਦਾਰ ਆਰੰਭ ਕੀਤਾ ਗਿਆ।

ਮੁੱਖ ਮੰਤਰੀ ਭਾਲ ਯਾਤਰਾ ਦਾ ਆਰੰਭ ਜੋਨ 1 ਅੰਮ੍ਰਿਤਸਰ, ਜੋਨ 2 ਬਠਿੰਡਾ, ਜੋਨ 3 ਪਠਾਨਕੋਟ, ਜੋਨ 4 ਮੁਕਤਸਰ ਤੋਂ ਨਿਸ਼ਚਿਤ ਕੀਤਾ ਗਿਆ ਹੈ। ਇਹ ਮੁੱਖ ਮੰਤਰੀ ਭਾਲ ਯਾਤਰਾ ਪੰਜਾਬ ਦੇ ਵੱਖ-ਵੱਖ ਜਿਲ੍ਹਆ ਤੋਂ ਹੁੰਦੇ ਹੋਏ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਸਮਾਪਤ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ 40 ਤੋਂ ਵਧ ਮੀਟਿੰਗਾਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸਬ-ਕਮੇਟੀ ਪੰਜਾਬ ਸਰਕਾਰ ਅਤੇ ਵਿੱਤ ਅਤੇ ਸਿੱਖਿਆ ਵਿਭਾਗ ਦੇ ਆਲਾ ਅਫਸਰਾਂ ਨਾਲ ਹੋ ਚੁੱਕੀਆਂ ਹਨ ਜਿਨ੍ਹਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਪੰਜ-ਸੱਤ ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੀਟਿੰਗ ਸਮਾਂ ਦਿੱਤਾ ਗਿਆ ਪਰ ਜੱਥੇਬੰਦੀ ਨਾਲ ਅੱਜ ਤੱਕ ਮੁੱਖ ਮੰਤਰੀ ਸਾਹਿਬ ਨੇ ਕੋਈ ਮੀਟਿੰਗ ਨਹੀਂ ਕੀਤੀ ਗਈ ਹੈ। ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਹ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਅਖਵਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ।

ਜੱਥੇਬੰਦੀ ਨੇ ਸਪੱਸਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ 2005 ਤੋਂ ਸ਼ੋਸਣ ਅੱਜ ਜਾਰੀ ਹੈ। ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ., ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਅਤੇ ਹੋਰਸਾਰੇ ਲਾਭ ਪ੍ਰਾਪਤ ਕਰ ਰਹੇ ਹਨ। ਪਰ ਕੰਪਿਊਟਰ ਅਧਿਆਪਕਾਂ ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤ ਜਾ ਰਿਹਾ ਹੈ।

ਇਸ ਐਕਸ਼ਨ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਜੋਨੀ ਸਿੰਗਲਾ, ਗੁਰਦੀਪ ਸਿੰਘ, ਸੈਫ਼ੀ ਗੋਇਲ, ਸੁਮਿਤ ਗੋਇਲ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ, ਕਮਲਜੀਤ ਸਿੰਘ, ਅੰਸ਼ੁਮਨ ਕਾਂਸਲ, ਸੁਮਨਜੀਤ ਸਿੰਘ ਬਰਾੜ, ਅਨੀਤਾ, ਹਰਜੀਵਨ ਸਿੰਘ, ਸੰਦੀਪ ਕੁਮਾਰ, ਰਾਜਿੰਦਰ ਕੁਮਾਰ, ਸੁਖਜਿੰਦਰ ਸਿੰਘ, ਪ੍ਰਤਿਭਾ ਸ਼ਰਮਾ, ਮੀਨੂ ਗੋਇਲ, ਸ਼ਬਨਮ, ਰਜਨੀ, ਵਿਜੈ ਸ਼ਰਮਾ
ਦੇ ਨਾਲ – ਨਾਲ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਨੂੰ ਚੇਤਵਨੀ ਵੀ ਦਿੱਤੀ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਨਹੀਂ ਕੀਤਾ ਗਿਆ ਤਾਂ ਸਰਕਾਰ ਨੂੰ ਕੰਪਿਊਟਰ ਅਧਿਆਪਕਾਂ ਦੇ ਹੋਰ ਤਿੱਖੇ ਰੋਸ਼ ਦਾ ਸਹਮਣਾ ਕਰਨਾ ਪਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments