Friday, April 19, 2024
No menu items!
HomePunjabCongress MP Praneet Kaur joined BJP: ਭਾਜਪਾ 'ਚ ਸ਼ਾਮਲ ਹੋਏ ਕਾਂਗਰਸ MP...

Congress MP Praneet Kaur joined BJP: ਭਾਜਪਾ ‘ਚ ਸ਼ਾਮਲ ਹੋਏ ਕਾਂਗਰਸ MP ਪ੍ਰਨੀਤ ਕੌਰ, ਪਟਿਆਲਾ ਤੋਂ ਹੋ ਸਕਦੇ ਨੇ ਉਮੀਦਵਾਰ

 

Congress MP Praneet Kaur joined BJP: ਪ੍ਰਨੀਤ ਦੇ ਪਟਿਆਲਾ ਤੋਂ ਚੋਣ ਲੜਨ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Congress MP Praneet Kaur joined BJP: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਹਲਕਾ ਤੋਂ ਸੰਸਦ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਪਰਨੀਤ ਨੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਕਾਂਗਰਸ ਦੇ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ।

ਪਿਛਲੇ ਸਾਲ ਫਰਵਰੀ ਵਿਚ ਕਾਂਗਰਸ ਨੇ ਉਸਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕਿਹਾ, ”ਮੈਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਆਪਣੇ ਹਲਕੇ, ਆਪਣੇ ਸੂਬੇ ਅਤੇ ਦੇਸ਼ ਲਈ ਕੰਮ ਕਰਾਂਗੀ।

ਦੱਸ ਦਈਏ ਕਿ, ਪ੍ਰਨੀਤ ਦੇ ਪਟਿਆਲਾ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਪ੍ਰਨੀਤ ਕੌਰ ਨੂੰ ਜਦੋਂ ਪੱਤਰਕਾਰਾਂ ਨੇ ਸਵਾਲ ਪੁੱਛਿਆ ਕਿ, ਕੀ ਉਹ ਪਟਿਆਲਾ ਤੋਂ ਚੋਣ ਲੜੇਗੀ, ਤਾਂ ਉਨ੍ਹਾਂ ਕਿਹਾ ਕਿ, “ਇਹ ਭਾਜਪਾ ‘ਤੇ ਨਿਰਭਰ ਕਰਦਾ ਹੈ।” ਉਸਦੀ ਕਾਂਗਰਸ ਨਾਲ ਚੰਗੀ ਪਾਰੀ ਰਹੀ ਹੈ ਅਤੇ ਉਮੀਦ ਹੈ ਕਿ ਉਹ ਭਾਜਪਾ ਨਾਲ ਬਿਹਤਰ ਪਾਰੀ ਖੇਡੇਗੀ।

ਦੱਸ ਦਈਏ ਕਿ, ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments