Saturday, May 4, 2024
No menu items!
HomeChandigarhCongress News: ਪੰਜਾਬ ਕਾਂਗਰਸ ਨੇ MLA Vikramjit Chaudhary ਨੂੰ ਪਾਰਟੀ 'ਚੋਂ ਕੱਢਿਆ

Congress News: ਪੰਜਾਬ ਕਾਂਗਰਸ ਨੇ MLA Vikramjit Chaudhary ਨੂੰ ਪਾਰਟੀ ‘ਚੋਂ ਕੱਢਿਆ

 

Congress News: MLA Vikramjit Chaudhary ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ।

ਪੰਜਾਬ ਨੈੱਟਵਰਕ, ਚੰਡੀਗੜ੍ਹ-

Congress News: ਪੰਜਾਬ ਕਾਂਗਰਸ ਦੇ ਵਲੋਂ ਫਿਲੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਵਿਕਰਮਜੀਤ ਚੌਧਰੀ (MLA Vikramjit Chaudhary) ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ। ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ ‘ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ। ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ।”

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਦੱਸ ਦਈਏ ਕਿ, ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਅਤੇ ਜਲੰਧਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਰਮਜੀਤ ਕੌਰ ਦੇ ਕਾਂਗਰਸ ਛੱਡ ਕੇ ਭਾਜਪਾ ਵਿਚ ਜਾਣ ਤੋਂ ਬਾਅਦ ਉਨ੍ਹਾਂ ਦੇ ਵਿਧਾਇਕ ਬੇਟੇ ਵਿਕਰਮਜੀਤ ਚੌਧਰੀ ਵਿਰੁਧ ਤਲਖ਼ ਟਿਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਜਿਸ ਭਾਸ਼ਾ ਵਿਚ ਚੰਨੀ ਨੇ ਟਿਪਣੀਆਂ ਕੀਤੀਆਂ ਸਨ, ਹੁਣ ਵਿਕਰਮਜੀਤ ਚੌਧਰੀ ਨੇ ਵੀ ਉਸੇ ਭਾਸ਼ਾ ਵਿਚ ਹੀ ਜਵਾਬ ਦਿਤਾ ਹੈ। ਚੰਨੀ ਨੇ ਵਿਕਰਮ ਚੌਧਰੀ ਵਿਰੁਧ ਟਿਪਣੀ ਕਰਦੇ ਹੋਏ ਉਨ੍ਹਾਂ ਦੀ ਤੁਲਨਾ ਮਹਾਂਭਾਰਤ ਦੇ ਦੁਰਯੋਜਨ ਨਾਲ ਕਰ ਦਿਤੀ ਸੀ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਉਨ੍ਹਾਂ ਕਿਹਾ ਕਿ ਖ਼ੁਦ ਨੂੰ ਸੁਦਾਮਾ ਦਸਣ ਵਾਲੇ ਚੰਨੀ ਦੇ ਘਰੋਂ ਈ.ਡੀ. ਨੂੰ 10 ਕਰੋੜ ਰੁਪਏ ਮਿਲੇ ਸਨ। ਇਸ ਲਈ ਚੰਨੀ ਦੇ ਮੂੰਹੋਂ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਉਹ ਰਮਾਇਣ, ਮਹਾਂਭਾਰਤ ਦੀ ਗੱਲ ਕਰਦੇ ਹੋਏ ਅਪਣੇ ਆਪ ਨੂੰ ਸੁਦਾਮਾ ਬਣ ਕੇ ਜਲੰਧਰ ਆਉਣ ਅਤੇ ਜਲੰਧਰ ਦੀ ਜਨਤਾ ਨੂੰ ਸ੍ਰੀ ਕ੍ਰਿਸ਼ਨ ਦਸਦੇ ਹਨ। ਚੌਧਰੀ ਨੇ ਕਿਹਾ ਕਿ ਚੰਨੀ ਨੂੰ ਸੁਦਾਮਾ ਦਾ ਨਾਂ ਸਹੀ ਨਹੀਂ ਬੈਠਦਾ ਬਲਕਿ ਉਨ੍ਹਾਂ ਨੇ ਤਾਂ ‘ਸ਼ਕੁਨੀ ਮਾਮਾ’ ਵਾਲਾ ਕੰਮ ਕੀਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments