Friday, March 1, 2024
No menu items!
HomePunjabContract Employees : ਠੇਕਾ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, ਮਾਨ...

Contract Employees : ਠੇਕਾ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, ਮਾਨ ਸਰਕਾਰ ਤੇ ਵਾਅਦਾ ਖਿਲਾਫ਼ੀ ਦਾ ਦੋਸ਼

 

Contract Employees : ਮਨੇਜਮੈਟ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ :- ਆਗੂ

ਪੰਜਾਬ ਨੈੱਟਵਰਕ,ਬਠਿੰਡਾ

Contract Employees : ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ (ਜੋਨ ਬਠਿੰਡਾ) ਅਤੇ ਪਾਵਰਕਾਮ & ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ (ਜੋਨ ਬਠਿੰਡਾ) ਵੱਲੋ ਸਾਝੇ ਤੋਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੱਛਮ ਜੋਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।

ਆਗੂ ਗੁਰਵਿੰਦਰ ਸਿੰਘ ਪੰਨੂ ਅਤੇ ਰਜੇਸ਼ ਕੁਮਾਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਮੇ ਅਰਸੇ ਤੋਂ ਬਿਜਲੀ ਵਿਭਾਗ ਦੇ ਅੰਦਰ ਕੰਪਨੀਆਂ ਦੇ ਦਾਖਲ ਹੋਣ ਤੋਂ ਬਾਅਦ ਜੋ ਵਿਵਹਾਰ ਹੈ ਵੱਖਰੇ ਵੱਖਰੇ ਮੁਲਾਜ਼ਮਾਂ ਨਾਲ ਇਕ ਸਾਰ ਕੰਮ ਹੋਣ ਦੇ ਬਾਵਜੂਦ ਵੀ ਵੱਖਰਾ ਵੱਖਰਾ ਕੀਤਾ ਜਾਂਦਾ ਰਿਹਾ ਹੈ।

ਹੋਰ ਕੰਪਨੀਆਂ ਵੱਲੋਂ ਭਰਤੀ ਕੀਤੇ ਮੁਲਾਜ਼ਮ ਆਪਣੇ ਕੰਮ ਸਮੇਂ ਦੁਰਾਣ ਆਪਣੇ ਵ੍ਹੀਕਲ ਦੀ ਵਰਤੋਂ ਕਰਦੇ ਹਨ ਉਹਨਾਂ ਨੂੰ ਵ੍ਹੀਕਲ ਅਲਾਉਂਸ ਅਤੇ ਪਟਰੋਲ ਭੱਤਾ ਦਿੱਤਾ ਜਾਦਾ ਹੈ ਪਰ ਪੈਸਕੋ ਕੰਪਨੀ ਵੱਲੋ ਰੱਖੇ ਹੋਏ ਮੁਲਾਜ਼ਮਾਂ ਨੂੰ ਬਰਾਬਰ ਕੰਮ ਤੇ ਬਰਾਬਰ ਦੇ ਅਲਾਉਂਸ ਨਹੀਂ ਦਿੱਤਾ ਜਾਂਦਾ ਅਸੀਂ ਪਿਛਲੇ ਅਰਸੇ ਅੰਦਰ ਸੰਘਰਸ਼ ਕਰਕੇ ਮਨੇਜਮੈੰਟ ਨੂੰ ਆਪਣੀ ਮੰਗ ਪਰਵਾਨ ਕਰਨ ਵਾਸਤੇ ਮਜਬੂਰ ਕੀਤਾ ਸੀ।

ਮਨੇਜਮੈੰਟ ਨੇ ਸਾਡੇ ਸੰਘਰਸ਼ ਦੇ ਦਬਾਅ ਸਦਕਾ ਮੰਗ ਨੂੰ ਪ੍ਰਵਾਨ ਤਾਂ ਕੀਤਾ ਪਰ ਲੱਗਭੱਗ ਛੇ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿੱਚ ਸਾਨੂੰ ਮਜਬੂਰੀ ਬੱਸ ਸੰਘਰਸ਼ ਕਰਨਾ ਪੈ ਰਿਹਾ ਹੈ।

ਇਸ ਸਮੇਂ ਆਗੂ ਹਰਜਿੰਦਰ ਬਰਾੜ ਅਤੇ ਕਰਮਜੀਤ ਸਿੰਘ ਦਿਓਣ ਨੇ ਬਿਆਨ ਦਿੰਦਿਆਂ ਦੱਸਿਆ ਕਿ ਆਉਟਸੋਰਸਡ ਦੇ ਰੂਪ ਵਿਚ ਬਿਜਲੀ ਖੇਤਰ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਘਾਤਕ ਅਤੇ ਗੈਰ ਘਾਤਕ ਹਾਦਸੇ ਹੋਣ ਤੇ ਯੋਗ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਤੇ ਜੋ ਮੁਆਵਜ਼ਾ ਮਿਲਦਾ ਉਸ ਨੂੰ ਵੀ ਸਮੇਂ ਸਿਰ ਨਹੀਂ ਦਿੱਤਾ ਜਾਂਦਾ।

ਪਿਛਲੇ ਸਮੇਂ ਦੌਰਾਨ ਸੀ. ਐੱਚ.ਬੀ ਕਾਮਿਆਂ ਦੀ ਛਾਂਟੀ ਕੀਤੀ ਗਈ ਮੁਲਾਜ਼ਮਾਂ ਨੂੰ ਹਜੇ ਤੱਕ ਬਹਾਲ ਨਹੀਂ ਕੀਤਾ ਗਿਆ, ਸੀ.ਐਚ.ਬੀ ਕਾਮਿਆਂ ਦਾ ਬਠਿੰਡਾ ਜੋਨ ਵਿੱਚ ਕਈ ਜਗ੍ਹਾ ਤੇ ਪਟਰੋਲ ਭੱਤਾ ਲਾਗੂ ਨਹੀਂ ਕੀਤਾ ਗਿਆ, ਸਮੇ ਸਮੇ ਦੋਰਾਣ ਪੰਜਾਬ ਸਰਕਾਰ ਵਲੋਂ ਵਧਿਆ ਡੀ ਸੀ ਰੇਟ ਅਤੇ ਏਰੀਅਲ ਸਮੇਂ ਸਿਰ ਨਹੀਂ ਦਿੱਤਾ ਜਾਂਦਾ, ਕਾਮਿਆਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਮੁਲਾਜ਼ਮਾਂ ਨੂੰ ਦੂਰ ਦੁਰਾਡੇ ਡਿਊਟੀਆਂ ਲਗਾਈਆਂ ਗਈਆਂ ਹਨ, ਇਨ੍ਹਾਂ ਮੰਗਾਂ ਦਾ ਹੱਲ ਕਰਵਾਉਣ ਲਈ ਵਰਕਰ ਸਾਥੀ ਸੰਘਰਸ਼ ਕਰਦੇ ਹਨ ਤਾਂ ਉਨ੍ਹਾਂ ਦੀ ਇਕ ਦਿਨ ਦੀ ਤਨਖਾਹ 1485 ਰੁਪਏ ਕੱਟ ਦਿੱਤੀ ਜਾਂਦੀ ਹੈ। ਜੇ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।

ਆਗੂ ਬਲਜੀਤ ਸਿੰਘ ਅਤੇ ਰਾਮ ਵਰਨ ਨੇ ਦੱਸਿਆ ਕਿ16 ਫਰਵਰੀ ਨੂੰ ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਸੰਸਾਰੀਕਰਨ ਅਤੇ ਅਦਾਰੀਕਰਨ ਦੀ ਨੀਤੀ ਦੇ ਵਿਰੁੱਧ ਵਿਚ ਹਿੰਦੋਸਤਾਨ ਦੀਆਂ ਟਰੇਂਡ ਯੂਨੀਅਨਾਂ ਵੱਲੋ ਇਕ ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਗਿਆ ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਸਮਰਥਨ ਵਿੱਚ ਰੈਲੀਆਂ ਕਰਕੇ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਕੇ ਉਨ੍ਹਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਨੂੰ ਅਸੀਂ ਦੋਨੋ ਜਥੇਬੰਦੀਆਂ ਪੰਜਾਬ ਭਰ ਦੇ ਵਿਚ ਪੂਰੇ ਧੜੱਲੇ ਨਾਲ ਲਾਗੂ ਕਰਨਗੀਆਂ।

ਆਗੂਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਮੰਗਾਂ ਹੱਲ ਕਰਨ ਦੀ ਬਜਾਏ ਮੀਟਿੰਗਾਂ ਤੋਂ ਭਗੌੜਾ ਹੁੰਦਾ ਰਿਹਾ ਹੈ ਇਸ ਦੇ ਵਿਰੋਧ ਵੱਜੋਂ ਪਹਿਲਾਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੰਮ੍ਰਿਤਸਰ ਦਿੱਲੀ ਹਾਈਵੇ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ ਇਸ ਦੀਆਂ ਤਿਆਰੀਆਂ ਵੀ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ।

ਇਸ ਸਮੇਂ ਅਨਿਲ ਕੁਮਾਰ, ਇਕਬਾਲ ਸਿੰਘ ਪੂਹਲਾ, ਕੇਸਰ ਸਿੰਘ, ਸ਼ੇਰ ਸਿੰਘ, ਸੰਦੀਪ ਕੁਮਾਰ, ਗਗਨਦੀਪ ਸਿੰਘ, ਜਗਜੀਤ ਸਿੰਘ ਬਰਾੜ, ਸੁਖਤੇਜ ਸਿੰਘ, ਰਤਨ ਲਾਲ, ਬਲਜੀਤ ਸਿੰਘ, ਗੁਰਜੀਤ ਸਿੰਘ,ਕੁਲਦੀਪ ਸਿੰਘ, ਸੋਨੂੰ ਕੁਮਾਰ, ਦਰਵੇਸ਼ ਸਿੰਘ ਭਰਾਤਰੀ ਜਥੇਬੰਦੀਆਂ ਵਲੋਂ ਵੇਰਕਾ ਮਿਲਕ ਪਲਾਂਟ ਵੱਲੋਂ ਅਮਨਦੀਪ ਸਿੰਘ ਅਤੇ ਦੀਪਕ ਭੱਲਾ ਵਰਕਰਾ ਸਮੇਤ ਸ਼ਮੂਲੀਅਤ ਕੀਤੀ ਟੀ.ਐੱਸ.ਯੂ ਤੋਂ ਹੇਮਰਾਜ ਅਤੇ ਪਰਮਜੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments