Friday, March 1, 2024
No menu items!
HomePunjabਤਰਕਸ਼ੀਲ ਆਗੂਆਂ ਵਿਰੁੱਧ ਦਰਜ ਕੀਤੇ 295-ਏ ਤਹਿਤ ਪਰਚੇ ਰੱਦ ਕਰਨ ਦੀ DTF...

ਤਰਕਸ਼ੀਲ ਆਗੂਆਂ ਵਿਰੁੱਧ ਦਰਜ ਕੀਤੇ 295-ਏ ਤਹਿਤ ਪਰਚੇ ਰੱਦ ਕਰਨ ਦੀ DTF ਵੱਲੋਂ ਮੰਗ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵੱਲੋਂ ਤਰਕਸ਼ੀਲ ਆਗੂਆਂ, ਲੇਖਕਾਂ ਅਤੇ ਕਾਰਕੁਨਾਂ ਵਿਰੁੱਧ ਲਗਾਤਾਰ ਧਾਰਾ 295 ਅਤੇ 295-ਏ ਦੇ ਤਹਿਤ ਪਰਚੇ ਦਰਜ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਹੈ ਕਿ ਭੁਪਿੰਦਰ ਫੌਜੀ ਅਤੇ ਸੁਰਜੀਤ ਦੌਧਰ ਵਰਗੇ ਤਰਕਸ਼ੀਲ ਆਗੂ ਸਮਾਜ ਵਿੱਚ ਵਿਗਿਆਨਕ ਸੋਚ ਦਾ ਪ੍ਰਸਾਰ ਕਰਨ ਲਈ ਕੰਮ ਕਰਦੇ ਹਨ ਤੇ ਅੰਧ-ਵਿਸ਼ਵਾਸਾਂ ਵਿਰੁੱਧ ਲੜਾਈ ਲੜਨ ‘ਚ ਲੋਕਾਂ ਦੀ ਮੱਦਦ ਕਰਦੇ ਹੋਏ ਭਾਰਤੀ ਸੰਵਿਧਾਨ ਦੀ ਧਾਰਾ 51-ਏ ਦੇ ਤਹਿਤ ਇੱਕ ਚੰਗਾ ਸਮਾਜ ਸਿਰਜਣ ਲਈ ਯਤਨਸ਼ੀਲ ਹਨ।

ਇਸ ਤਰ੍ਹਾਂ ਦੇ ਅਗਾਂਹਵਧੂ ਸੋਚ ਦਾ ਪ੍ਰਸਾਰ ਕਰਨ ਵਾਲੇ ਇਨਸਾਨਾਂ ‘ਤੇ ਪਰਚਾ ਦਰਜ ਕਰਨਾ ਜਿੱਥੇ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਉੱਥੇ ਇਹ ਭਾਰਤੀ ਸੰਵਿਧਾਨ ਅਧੀਨ ਮਿਲੇ ਵਿਚਾਰ ਪ੍ਰਗਟਾਵੇ ਦੇ ਹੱਕ ਉੱਤੇ ਵੀ ਡਾਕਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਪਰਚਿਆਂ ਨੂੰ ਤੁਰੰਤ ਰੱਦ ਕਰੇ ਅਤੇ ਧਾਰਾ 295 ਦੀ ਗਲਤ ਵਰਤੋਂ ਪ੍ਰਤੀ ਵੀ ਪੁਲਸ ਵਿਭਾਗ ਨੂੰ ਸੁਚੇਤ ਕਰੇ।

ਉਹਨਾਂ ਕਿਹਾ ਕਿ ਵਿਗਿਆਨਕ ਵਿਚਾਰਧਾਰਾ ਹੀ ਸਾਡੇ ਦੇਸ਼ ਦੀ ਤਰੱਕੀ ਦਾ ਰਾਹ ਖੋਲ ਸਕਦੀ ਹੈ। ਵਿਗਿਆਨਕ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਸਭ ਤੋਂ ਵੱਡੀ ਲੋਕ ਸੇਵਾ ਹੈ ਕਿਉਂਕਿ ਵਿਗਿਆਨਕ ਵਿਚਾਰਧਾਰਾ ਗਲ਼ਤ ਤੇ ਠੀਕ ਰਾਹ ਦੀ ਪਹਿਚਾਣ ਕਰਵਾ ਕੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ, ਭਰਾਤਰੀ ਸਾਂਝ ਪੈਦਾ ਕਰਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments