Wednesday, May 15, 2024
No menu items!
HomeEducationਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ-2 ਅਬੋਹਰ ਦਾ ਹੋਇਆ ਚੋਣ ਇਜ਼ਲਾਸ! ਰਮੇਸ਼ ਰਾਜਪੂਤ ਬਲਾਕ...

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ-2 ਅਬੋਹਰ ਦਾ ਹੋਇਆ ਚੋਣ ਇਜ਼ਲਾਸ! ਰਮੇਸ਼ ਰਾਜਪੂਤ ਬਲਾਕ ਪ੍ਰਧਾਨ ਤੇ ਸਕੱਤਰ ਭਾਲਾ ਰਾਮ ਬਣੇ

 

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ-2 ਅਬੋਹਰ ਚੋਣ ਅਬਜ਼ਰਵਰ ਦੀ ਡਿਊਟੀ ਬਲਜਿੰਦਰ ਗਰੇਵਾਲ ਨੇ ਨਿਭਾਈ

ਪੰਜਾਬ ਨੈੱਟਵਰਕ, ਅਬੋਹਰ

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ -2 ਅਬੋਹਰ ਦਾ ਬਲਾਕ ਪੱਧਰੀ ਚੋਣ ਇਜ਼ਲਾਸ ਕਰਵਾਇਆ ਗਿਆ ਅਤੇ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਇਜ਼ਲਾਸ ਵਿੱਚ ਅਬੋਹਰ ਬਲਾਕ-2 ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਚੋਣ ਇਜ਼ਲਾਸ ਵਿਚ ਰਮੇਸ਼ ਰਾਜਪੂਤ ਬਲਾਕ ਪ੍ਰਧਾਨ ਅਤੇ ਸਕੱਤਰ ਭਾਲਾ ਰਾਮ ਬਣੇ। ਚੋਣ ਅਬਜ਼ਰਵਰ ਦੀ ਡਿਊਟੀ ਬਲਜਿੰਦਰ ਗਰੇਵਾਲ ਨੇ ਨਿਭਾਈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਸ ਤੋਂ ਇਲਾਵਾ ਜੁਆਇੰਟ ਸਕੱਤਰ ਓਮ ਪ੍ਰਕਾਸ਼, ਨੀਰਜ ਬਜਾਜ ਵਿੱਤ ਸਕੱਤਰ, ਪ੍ਰਿਥਵੀ ਰਾਮ ਪ੍ਰੈੱਸ ਸਕੱਤਰ, ਮੋਹਨ ਲਾਲ ਮੀਤ ਪ੍ਰਧਾਨ ਚੁਣਿਆ ਗਿਆ। ਕਮੇਟੀ ਮੈਂਬਰਾਂ ਵਜੋਂ ਪ੍ਰਿਕਸ਼ਤ, ਮਦਨ ਲਾਲ, ਮਹਿੰਦਰਪਾਲ, ਹਰਵਿੰਦਰ ਸਿੰਘ, ਗੁਰਤੇਜ ਸਿੰਘ, ਰਾਜਪਾਲ ਨੂੰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂਵਾਲੀ ਨੇ ਜੱਥੇਬੰਦੀ ਦੇ ਵਿਧਾਨ, ਕਾਰਜਾਂ, ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ ਸੰਬੰਧੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਜਿੰਦਰ ਗਰੇਵਾਲ ਨੇ ਵਿਆਕਤੀ ਦੇ ਜੀਵਨ ਵਿੱਚ ਸੰਘਰਸ਼ ਦੇ ਮਹਤੱਵ ਬਾਰੇ ਜਾਣਕਾਰੀ ਦਿੱਤੀ। ਬੱਗਾ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖਿਆ ਵਿਭਾਗ ਸਰਕਾਰਾਂ ਦੀਆਂ ਬੇਰੁਖੀਆਂ ਕਾਰਨ ਬੜੇ ਗੰਭੀਰ ਮੋੜ ਤੇ ਖੜ੍ਹਾ ਹੈ ਅਤੇ ਇਸ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਸਮੂਹ ਅਧਿਆਪਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਸ ਇਜ਼ਲਾਸ ਵਿੱਚ ਫਾਜ਼ਿਲਕਾ ਤੋਂ ਜ਼ਿਲ੍ਹਾ ਆਗੂ ਨੌਰੰਗ ਲਾਲ, ਸੁਭਾਸ਼ ਚੰਦਰ, ਹਰੀਸ਼ ਕੰਬੋਜ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਕੁਲਜੀਤ ਸਿੰਘ ਨੇ ਨਿਭਾਈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments