Saturday, April 13, 2024
No menu items!
HomeEducationAdmission Campaign in Govt Schools: ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਤੇਜ ਕਰਨ...

Admission Campaign in Govt Schools: ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਤੇਜ ਕਰਨ ਦੀ DEO ਵੱਲੋਂ ਹਦਾਇਤ ਜਾਰੀ

 

Admission Campaign in Govt Schools: ਸਰਕਾਰੀ ਸਕੂਲਾਂ ਦੇ ਦਾਖਲੇ ਵਧਾਉਣ ਲਈ ਸਾਰੇ ਸਟਾਫ ਮੈਂਬਰਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ- ਮੇਵਾ ਸਿੰਘ ਸਿੱਧੂ 

ਦਲਜੀਤ ਕੌਰ, ਮਹਿਲਾਂ/ਸੰਗਰੂਰ:

Admission Campaign in Govt Schools: ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਮੇਵਾ ਸਿੰਘ ਸਿੱਧੂ ਵੱਲੋਂ ਸਕੂਲ ਦਾ ਨਿਰੀਖਣ ਕੀਤਾ ਅਤੇ ਸਕੂਲ ਵਿਖੇ ਚੱਲ ਰਹੇ ਬੋਰਡ ਦੇ ਇਮਤਿਹਾਨਾਂ ਦੀ ਚੈਕਿੰਗ ਕੀਤੀ ਅਤੇ ਬਾਅਦ ਵਿੱਚ ਸਕੂਲ ਸਟਾਫ ਨਾਲ ਮੀਟਿੰਗ ਕੀਤੀ। ਇਸ ਮੌਕੇ ਸਕੂਲ ਇੰਚਾਰਜ ਸ੍ਰੀਮਤੀ ਨਵਰਾਜ ਕੌਰ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਮਾਣਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਆਈ. ਏ. ਐਸ. ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਦਾਖਲੇ ਵਧਾਉਣ ਲਈ ਸਾਰੇ ਸਟਾਫ ਮੈਂਬਰਾਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵਾਧਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸਾਨੂੰ ਸਾਰਿਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਵਿਦਿਆਰਥੀਆਂ ਅਤੇ ਉਨ੍ਹਾ ਦੇ ਮਾਪਿਆਂ ਨਾਲ ਰਾਬਤਾ ਕਾਇਮ ਕਰਕੇ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਸਹੂਲਤਾਂ ਜਿਵੇਂ ਕਿ ਸਕਾਲਰਸ਼ਿਪ ਸਕੀਮਾਂ, ਮਿਡ ਡੇ ਮੀਲ, ਸਮਾਰਟ ਕਲਾਸਰੂਮ, ਖੇਡ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਸਕੂਲ ਦੀ ਲਾਇਬ੍ਰੇਰੀ, ਲੈਬਾਂ, ਗਰਾਊਂਡ ਵਿੱਚ ਬਣ ਰਹੇ ਨਵੇਂ ਟ੍ਰੈਕ, ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ, ਸਕੂਲ ਦਾ ਸਾਰਾ ਕੰਮਕਾਜ ਤਸੱਲੀਬਖਸ਼ ਪਾਇਆ। ਅੰਤ ਵਿੱਚ ਉਨ੍ਹਾਂ ਸਕੂਲ ਅਤੇ ਸਟਾਫ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸੁਝਾਅ ਦਿੱਤੇ। ਇਸ ਸਮੇਂ ਸਕੂਲ ਦੇ ਸਾਰੇ ਸਟਾਫ ਮੈਂਬਰ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments