Tuesday, April 23, 2024
No menu items!
HomeChandigarhKisan Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾਝਾੜ ਟੋਲ ਪਲਾਜ਼ੇ 'ਤੇ ਧਰਨਾ, ਟੌਲ...

Kisan Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾਝਾੜ ਟੋਲ ਪਲਾਜ਼ੇ ‘ਤੇ ਧਰਨਾ, ਟੌਲ ਪਲਾਜ਼ਾ ਕੀਤਾ ਫਰੀ

 

Kisan Protest: ਭਲਕੇ 16 ਫਰਵਰੀ ਨੂੰ ਭਾਰਤ ਬੰਦ; ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਹੋਵੇਗਾ ਜਾਮ

ਦਲਜੀਤ ਕੌਰ, ਭਵਾਨੀਗੜ੍ਹ

Kisan Protest: ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਭਵਾਨੀਗੜ੍ਹ ਨੇੜਲੇ ਕਾਲਾਝਾੜ ਟੋਲ ਪਲਾਜ਼ਾ ਤੇ ਧਰਨਾ ਦਿੱਤਾ ਗਿਆ ਅਤੇ ਸਵੇਰੇ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਟੌਲ ਪਲਾਜੇ ਨੂੰ ਟੌਲ ਮੁਕਤ ਕੀਤਾ ਗਿਆ। ਇਸ ਸਮੇਂ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ ਗਿਆ। ਕੱਲ੍ਹ 16 ਫਰਵਰੀ ਨੂੰ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਨੂੰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਇਸ ਮੌਕੇ ਮੋਰਚੇ ਵਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ-Farmers Protest: ਕਿਸਾਨ ਅੰਦੋਲਨ ਖ਼ਤਮ ਹੋਵੇਗਾ ਜਾਂ ਨਹੀਂ! ਅੱਜ ਮੁੜ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਜਾ ਰਹੀ ਵੱਡੀ ਮੀਟਿੰਗ

ਇਸ ਮੌਕੇ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਇਸ ਲਈ ਇਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਸਭ ਜੱਥੇਬੰਦੀਆਂ ਨੇ ਮਹਿਸੂਸ ਕੀਤਾ ਕਿ ਮੋਦੀ ਦੀ ਸ਼ੈਅ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਅਤਿਆਚਾਰਾਂ ਰਾਹੀਂ ਜਮੂਹਰੀਅਤ ਢੰਗਾਂ ਨਾਲ ਹੱਕੀ ਮੰਗਾਂ ਦੀ ਪੂਰਤੀ ਲਈ ਦਿਲੀਂ ਜਾ ਰਹੇ ਕਿਸਾਨਾਂ ਦਾ ਡੋਲਿਆ ਗਿਆ ਲਹੂ ਸਾਡਾ ਸਭਦਾ ਸਾਂਝਾ ਲਹੂ ਹੈ। ਇਸ ਨਾਲ ਕਿਸਾਨੀ ਸੰਘਰਸ਼ ਹੋਰ ਵਧੇਰੇ ਵਿਸ਼ਾਲ ਅਤੇ ਤੇਜ਼ ਹੋਣਗੇ ਜੋ ਕੇ 16 ਫਰਵਰੀ ਨੂੰ ਭਾਰਤ ਬੰਦ ਦੇ ਵਿੱਚ ਦਿਖਾਈ ਦੇਣਗੇ।

ਇਹ ਵੀ ਪੜ੍ਹੋ-ਪੰਜਾਬ ਸਰਕਾਰ ਵੱਲੋਂ 55 ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ

ਇਸ ਮੌਕੇ ਬੀਕੇਯੂ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਡੀਐੱਮਐੱਫ ਦੇ ਅਮਨ ਵਿਸ਼ਿਸ਼ਟ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਕਿਸਾਨ ਆਗੂ ਜਸਪਾਲ ਸਿੰਘ ਘਰਾਚੋਂ, ਨਿਰਮਲ ਬਟੜੇਆਣਾ, ਬਲਜਿੰਦਰ ਸਿੰਘ ਸੰਘਰੇੜੀ, ਜਰਨੈਲ ਸਿੰਘ ਘਰਾਚੋਂ, ਅਜੈਬ ਸਿੰਘ ਸੰਘਰੇੜੀ ,ਓ ਬੀ ਪੀ ਈ ਗਿਆਨ ਸਿੰਘ ਭਵਾਨੀਗੜ੍ਹ, ਸ਼ਮਸ਼ੇਰ ਸਿੰਘ, ਬਿੰਦਰ ਸਿੰਘ, ਗੁਰਚਰਨ ਸਿੰਘ ਘਰਾਚੋਂ ਮਨਜਿੰਦਰ ਸਿੰਘ ਘਾਬਦਾਂ, ਚਮਕੌਰ ਸਿੰਘ ਭੱਟੀਵਾਲ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments