Tuesday, April 30, 2024
No menu items!
HomePunjabDr B. R. Ambedkar: ਸਰਵ ਸਾਂਝ ਸਿੱਖਿਆ ਸੰਸਥਾ ਦਰਸ਼ੋਪੁਰ ਵੱਲੋਂ ਮਨਾਇਆ ਗਿਆ...

Dr B. R. Ambedkar: ਸਰਵ ਸਾਂਝ ਸਿੱਖਿਆ ਸੰਸਥਾ ਦਰਸ਼ੋਪੁਰ ਵੱਲੋਂ ਮਨਾਇਆ ਗਿਆ ਡਾ. ਅੰਬੇਡਕਰ ਦਾ ਜਨਮ ਦਿਹਾੜਾ

 

Dr B. R. Ambedkar: ਬਾਬਾ ਜੀ ਦੇ ਸਦਕਾ ਹੀ ਅੱਜ ਅਸੀਂ ਅਜਾਦੀ ਦਾ ਆਨੰਦ ਮਾਣ ਰਹੇ- ਪਵਨ ਕੁਮਾਰ

ਪੰਜਾਬ ਨੈੱਟਵਰਕ, ਤਾਰਾਗੜ੍ਹ 

Dr B. R. Ambedkar: ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਦਰਸ਼ੋਪੁਰ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਰਸ਼ੋਪੁਰ ਵਿਖੇ ਸੈਂਟਰ ਮੁੱਖ ਅਧਿਆਪਕ ਪਵਨ ਕੁਮਾਰ ਦੀ ਅਗਵਾਈ ਮਨਾਇਆ ਗਿਆ, ਜਿਸ ਵਿੱਚ ਪਿੰਡ ਵਾਸੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਮੌਕੇ ਤੇ ਸਭ ਤੋਂ ਪਹਿਲਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਫੁੱਲ ਅਰਪਿਤ ਕੀਤੇ ਗਏ। ਉਸ ਤੋਂ ਬਾਅਦ ਬੱਚਿਆਂ ਦੇ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਉਪਰੰਤ ਪਵਨ ਕੁਮਾਰ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।

ਸਰਵ ਸਾਂਝ ਸਿੱਖਿਆ ਸੰਸਥਾ ਦੇ ਪ੍ਰਧਾਨ ਜਰਨੈਲ ਸਿੰਘ ਨੇ ਬਾਬਾ ਸਾਹਿਬ ਦੀ ਜੀਵਨੀ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਉਨਾਂ ਦੀਆਂ ਸਿੱਖਿਆ ਸਬੰਧੀ ਪ੍ਰਾਪਤੀਆਂ ਨੂੰ ਦੱਸਿਆ।

ਇਸ ਮੌਕੇ ਤੇ ਪਵਨ ਕੁਮਾਰ ਨੇ ਦੱਸਿਆ ਕਿ ਬਾਬਾ ਭੀਮ ਰਾਓ ਅੰਬੇਡਕਰ ਵਲੋਂ ਲਿਖਤ ਸਵਿਧਾਨ ਅਨੁਸਾਰ ਹੀ ਅੱਜ ਅਸੀਂ ਅਜਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਉਨ੍ਹਾਂ ਦੇ ਕਾਰਨ ਹੀ ਅੱਜ ਦਲਿਤ ਅਤੇ ਬਚਿੰਤ ਸਮਾਜ ਨੂੰ ਸਹੀ ਜਿੰਦਗੀ ਜੀਨ ਨੂੰ ਮਿਲੀ ਹੈ ਇਸ ਲਈ ਅਸੀਂ ਸਦਾ ਹੀ ਬਾਬਾ ਸਾਹਿਬ ਅੰਬੇਡਕਰ ਜੀ ਦੇ ਧੰਨਵਾਦੀ ਰਹਾਂਗੇ।

ਇਸ ਮੌਕੇ ਤੇ ਪ੍ਰਧਾਨ ਨੇ ਬੱਚਿਆਂ ਨੂੰ ਦੱਸਿਆ ਕਿ ਪਿੰਡ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਗਰੀਬ ਬੱਚਿਆਂ ਲਈ ਫ੍ਰੀ ਟਿਉਸ਼ਨ ਸੈਂਟਰ ਖੋਲ੍ਹਿਆ ਜਾਵੇਗਾ। ਜਿਸ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾਵੇਗੀ।ਇਸ ਮੌਕੇ ਤੇ ਸੰਸਥਾ ਦੇ ਜਨਰਲ ਸਕੱਤਰ ਸ਼ਾਮ ਲਾਲ, ਖਜਾਨਚੀ ਲਖਵੀਰ ਸਿੰਘ (ਕਾਲੂ), ਮਦਨ ਲਾਲ, ਜਤਿੰਦਰ ਸਿੰਘ, ਪਿੰਟੂ (ਫੌਜੀ), ਮੋਨੂੰ, ਰੋਮੀ ਅਤੇ ਰਾਜ ਪਾਲ ਸਿੰਘ ਮੋਜੂਦ ਸਨ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments