Monday, May 20, 2024
No menu items!
HomeEducationਪੰਜਾਬ ਦੇ ਅਧਿਆਪਕਾਂ ਦੀ NIA ਨਾਲ ਡਿਊਟੀ ਲਗਾਉਣ 'ਤੇ DTF ਨੇ ਜਤਾਇਆ...

ਪੰਜਾਬ ਦੇ ਅਧਿਆਪਕਾਂ ਦੀ NIA ਨਾਲ ਡਿਊਟੀ ਲਗਾਉਣ ‘ਤੇ DTF ਨੇ ਜਤਾਇਆ ਰੋਸ

 

ਅਧਿਆਪਕਾਂ ਦੀ NIA ਨਾਲ ਡਿਊਟੀ ਲਗਾਉਣ ਦੀ DTF ਵੱਲੋਂ ਨਿਖੇਧੀ

ਦਲਜੀਤ ਕੌਰ, ਬਠਿੰਡਾ

ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਬੀਤੀ 27 ਫਰਵਰੀ ਨੂੰ ਬਠਿੰਡੇ ਜਿਲ੍ਹੇ ਵਿੱਚ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ ਦੌਰਾਨ 12 ਦੇ ਕਰੀਬ ਪ੍ਰਾਇਮਰੀ ਸਿੱਖਿਆ ਵਿਭਾਗ ਦੇ ਹੈਡ ਟੀਚਰ, ਸੈਂਟਰ ਹੈੱਡ ਟੀਚਰ ਅਤੇ ਸੈਕੰਡਰੀ ਵਿੱਚੋਂ ਲੈਕਚਰਾਰਾਂ ਦੀ ਡਿਊਟੀ ਡਿਪਟੀ ਕਮਿਸਨਰ ਦੀ ਮੰਗ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਬਤੌਰ ਗਵਾਹ ਲਗਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਨਿਖੇਧੀ ਕੀਤੀ ਗਈ ਹੈ।

ਇਸ ਮਾਮਲੇ ਨੂੰ ਲੈ ਕੇ ਜਿਲ੍ਹਾ ਪ੍ਰਧਾਨ ਜਗਪਾਲ ਬੰਗੀ ਦੀ ਅਗਵਾਈ ਵਿੱਚ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਹਿੰਦਰ ਪਾਲ ਸਿੰਘ ਨੂੰ ‘ਮੰਗ ਪੱਤਰ’ ਸੌਂਪਦਿਆਂ ਸਖ਼ਤ ਇਤਰਾਜ਼ ਦਰਜ਼ ਕਰਵਾਇਆ ਗਿਆ ਹੈ।

ਜਥੇਬੰਦੀ ਨੇ ਪੰਜਾਬ ਸਰਕਾਰ ਅਧੀਨ ਭਰਤੀ ਅਧਿਆਪਕਾਂ ਦੀ ਡਿਊਟੀ ਕੇਂਦਰੀ ਜਾਂਚ ਏਜੰਸੀਆਂ ਦੇ ਅਧੀਨ ਲਗਾਉਣਾ, ਰਾਜਾਂ ਦੇ ਮਾਮਲਿਆਂ ਵਿੱਚ ਕੇਂਦਰੀ ਦਖਲ ਨੂੰ ਹੁਲਾਰਾ ਦੇਣ ਵਾਲਾ ਗੰਭੀਰ ਕਦਮ ਕਰਾਰ ਦਿੱਤਾ ਹੈ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਦੀ ਸਖ਼ਤ ਨਿਖੇਧੀ ਵੀ ਕੀਤੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਆਗੂਆਂ ਗੁਰਪਾਲ ਸਿੰਘ, ਜਗਰਾਮ ਤੀਰਥ, ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਅੰਮ੍ਰਿਤਪਾਲ ਸੈਣੇਵਾਲਾ, ਦਲਜੀਤ ਸਿੰਘ, ਅਵਤਾਰ ਸਿੰਘ ਮਲੂਕਾ ਅਤੇ ਮਨਿੰਦਰ ਸਿੰਘ ਨੇ ਬਿਆਨ ਜ਼ਾਰੀ ਕਰਦਿਆਂ ਦੱਸਿਆ ਕਿ ਅਧਿਆਪਕਾਂ ਦੀ ਲਗਾਈ ਅਜਿਹੀ ਡਿਊਟੀ ਗੈਰ-ਵਿੱਦਿਅਕ ਹੋਣ ਦੇ ਨਾਲ-ਨਾਲ ਅਧਿਆਪਨ ਵਰਗੇ ਸੰਵੇਦਨਸ਼ੀਲ ਕਿੱਤੇ ਨਾਲ ਟਕਰਾਵੀਂ ਅਤੇ ਜੋਖ਼ਮ ਭਰੀ ਸਥਿਤੀ ਵਾਲੀ ਗੈਰ-ਵਾਜਿਬ ਡਿਊਟੀ ਵੀ ਹੈ।

ਆਗੂਆਂ ਨੇ ਅਫਸੋਸ ਪ੍ਰਗਟਾਇਆ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਕਿਸੇ ਵੀ ਪ੍ਰਕਾਰ ਦੀ ਗੈਰ-ਵਿੱਦਿਅਕ ਡਿਊਟੀ ਨਾ ਲਗਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਦੂਜੇ ਪਾਸੇ ਜਿਲ੍ਹਾ ਦਫਤਰਾਂ ਵੱਲੋਂ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਵੀ ਅਧਿਆਪਕਾਂ ਦੀਆਂ ਅਜਿਹੀਆਂ ਡਿਊਟੀਆਂ ਲੱਗਣੀਆਂ ਲਗਾਤਾਰ ਜ਼ਾਰੀ ਹਨ।

ਇਸ ਮਾਮਲੇ ਪ੍ਰਤੀ ਇਤਰਾਜ਼ ਦਰਜ਼ ਕਰਵਾਉਂਦੇ ਹੋਏ ਸਿੱਖਿਆ ਅਫ਼ਸਰ ਤੋਂ ਮੰਗ ਕੀਤੀ ਗਈ ਕੇ ਭਵਿੱਖ ਵਿੱਚ ਅਧਿਆਪਕਾਂ ਦੀ ਅਜਿਹੀ ਗੈਰ-ਵਾਜਿਬ ਡਿਊਟੀ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ, ਤਾਂ ਜੋ ਅਧਿਆਪਕ ਸਕੂਲਾਂ ਵਿੱਚ ਪੜ੍ਹਾਉਣ ਦਾ ਕੰਮ ਨਿਰਵਿਘਣਤਾ ਨਾਲ ਜ਼ਾਰੀ ਰੱਖ ਸਕਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments