Friday, May 3, 2024
No menu items!
HomePunjabEarth day: ਸਰਕਾਰੀ ਹਾਈ ਸਕੂਲ ਧੂਲਕੋਟ ਵਿਖੇ ਮਨਾਇਆ ਗਿਆ ਧਰਤ ਦਿਵਸ, ਕੱਢੀ...

Earth day: ਸਰਕਾਰੀ ਹਾਈ ਸਕੂਲ ਧੂਲਕੋਟ ਵਿਖੇ ਮਨਾਇਆ ਗਿਆ ਧਰਤ ਦਿਵਸ, ਕੱਢੀ ਗਈ ਸਵੀਪ ਪ੍ਰੋਗਰਾਮ ਅਧੀਨ ਰੈਲੀ

 

ਪੰਜਾਬ ਨੈੱਟਵਰਕ, ਧੂਲਕੋਟ

Earth day: ਸਕੂਲ ਮੁਖੀ ਸੁਖਰਾਜ ਸਿੰਘ ਬੁੱਟਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਧੂਲਕੋਟ ਵਿਖੇ ਅੱਜ 22 ਅਪ੍ਰੈਲ ਨੂੰ ਧਰਤ ਦਿਵਸ ਮਨਾਇਆ ਗਿਆ। ਇਸ ਸਮੇਂ ਰਸ਼ਪਾਲ ਸਿੰਘ ਸਾਇੰਸ ਅਧਿਆਪਕ ਨੇ ਸਕੂਲ ਵਿੱਚ ਧਰਤ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਪ੍ਰਦੂਸ਼ਣ, ਜਲਵਾਯੂ ਤਬਦੀਲੀ, ਅਤੇ ਜਾਨਵਰਾਂ ਦੇ ਆਪਣੇ ਘਰਾਂ ਨੂੰ ਗੁਆਉਣ ਵਰਗੀਆਂ ਮਹੱਤਵਪੂਰਨ ਸਮੱਸਿਆਵਾਂ ਬਾਰੇ ਗੱਲ ਕੀਤੀ ਅਤੇ ਧਰਤੀ ਦਿਵਸ ਸਾਨੂੰ ਦੱਸਦਾ ਹੈ ਕਿ ਸਾਨੂੰ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ ਅਤੇ ਸਾਨੂੰ ਇਹ ਦਿਨ ਅਜਿਹੀਆਂ ਚੀਜ਼ਾਂ ਕਰਨ ਲਈ ਉਤਸ਼ਾਹਿਤ ਕਰਦਾ ਹੈ ਜੋ ਧਰਤੀ ਨੂੰ ਸਿਹਤਮੰਦ ਰੱਖਦੇ ਹਨ, ਜਿਵੇਂ ਕਿ ਘੱਟ ਊਰਜਾ ਦੀ ਵਰਤੋਂ ਕਰਨਾ ਅਤੇ ਵਾਤਾਵਰਣ ਨੂੰ ਸਾਂਭਣਾ ਅਦਿ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਗੁਰਜੀਤ ਸਿੰਘ ਸਾਇੰਸ ਅਧਿਆਪਕ, ਸ਼੍ਰੀਮਤੀ ਕੁਲਵੰਤ ਕੌਰ, ਸ੍ਰੀਮਤੀ ਜਤਿੰਦਰ ਕੌਰ, ਸੁਖਦਰਸ਼ਨ ਸਿੰਘ, ਇਕਬਾਲ ਸਿੰਘ ਦੀ ਅਗਵਾਈ ਵਿੱਚ ਧਰਤ ਦਿਵਸ ਨਾਲ ਸੰਬੰਧਿਤ ਰੈਲੀ ਵੀ ਕੱਢੀ ਗਈ । ਇਸ ਮੌਕੇ ਤੇ ਮਿਸ ਮਨਪ੍ਰੀਤ ਕੌਰ ਅਤੇ ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਪੇਂਟਿੰਗ ਮੁਕਾਬਲੇ ਤੇ ਸਲੋਗਨ ਮੁਕਾਬਲੇ ਵੀ ਕਰਵਾਏ। ਇਸੇ ਤਰ੍ਹਾਂ ਹੀ ਸਵੀਪ ਪ੍ਰੋਗਰਾਮ ਅਧੀਨ ਵਰਿੰਦਰ ਸਿੰਘ, ਜਗਦੀਸ਼ ਸਿੰਘ ਸਵੀਪ ਪ੍ਰੋਗਰਾਮ ਦੇ ਇੰਚਾਰਜ ਤੇ ਰਨਵੀਰ ਸਿੰਘ ਦੀ ਅਗਵਾਈ ਵਿੱਚ ਪਿੰਡ ਵਿੱਚ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ ਗਈ। ਇਸ ਮੌਕੇ ਤੇ ਗੁਰਮੀਤ ਸਿੰਘ,ਰਵੀ ਕੁਮਾਰ, ਦੀਪਕ ਕੁਮਾਰ ਸੇਠੀ ਅਤੇ ਮਿਸ ਕਰਮਜੀਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋUnemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਇਹ ਵੀ ਪੜ੍ਹੋElection duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments