Friday, March 1, 2024
No menu items!
HomeEducationShow Cause Notice: ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ...

Show Cause Notice: ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

 

Show Cause Notice: ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਪੰਜਾਬ ਨੈੱਟਵਰਕ, ਚੰਡੀਗੜ੍ਹ

Show Cause Notice: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ-PSEB 16 ਫਰਵਰੀ ਨੂੰ ਲਈਆਂ ਜਾਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਅੱਗੇ ਪਾਵੇ! DTF ਨੇ ਕੀਤੀ ਵੱਡੀ ਮੰਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ, ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ 10ਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ, ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।

ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ।

ਇਸਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments