Saturday, April 13, 2024
No menu items!
HomeEducationEducation Breaking: ਅਧਿਆਪਕਾਂ ਨਾਲ ਹਰਜੋਤ ਬੈਂਸ ਦੀ ਮੀਟਿੰਗ ਫੇਰ ਰੱਦ! DTF ਨੇ...

Education Breaking: ਅਧਿਆਪਕਾਂ ਨਾਲ ਹਰਜੋਤ ਬੈਂਸ ਦੀ ਮੀਟਿੰਗ ਫੇਰ ਰੱਦ! DTF ਨੇ ਲਾਏ ਦੋਸ਼- ਸਿੱਖਿਆ ਮੰਤਰੀ ਮੀਟਿੰਗ ਕਰਨ ਤੋਂ ਭੱਜਿਆ

 

Education : ਅਧਿਆਪਕਾਂ ਦੀਆਂ ਵਿਭਾਗੀ ਮੰਗਾਂ ਹੱਲ ਨਾ ਹੋਣ ਦੀ ਸੂਰਤ ਵਿੱਚ ਮਾਰਚ ਦੇ ਤੀਜੇ ਹਫਤੇ ਵਿੱਚ ਸਿੱਖਿਆ ਮੰਤਰੀ ਖ਼ਿਲਾਫ਼ ਕੀਤੇ ਜਾਣਗੇ ਰੋਸ ਮੁਜ਼ਾਹਰੇ

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ-

Education: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਜਿਹੜੀ ਮੀਟਿੰਗ ਡੀਟੀਐਫ ਦੇ ਪ੍ਰਧਾਨ ਵਿਕਰਮਦੇਵ ਸਿੰਘ ਦੀ ਮੀਟਿੰਗ 6 ਮਾਰਚ ਨੂੰ ਹੋਣੀ ਸੀ, ਉਹ ਮੀਟਿੰਗ ਰੱਦ ਹੋ ਗਈ ਹੈ। ਡੀਟੀਐੱਫ਼ ਨੇ ਇਸ ਗੱਲ ਤੇ ਇਤਰਾਜ ਜਾਹਿਰ ਕੀਤਾ ਹੈ ਅਤੇ ਕਿਹਾ ਹੈ ਕਿ, ਵਾਰ ਵਾਰ ਸਿੱਖਿਆ ਮੰਤਰੀ ਦੇ ਵਲੋਂ ਮੀਟਿੰਗ ਅੱਗੇ ਪਾਉਣਾ, ਦਰਸਾਉਂਦਾ ਹੈ ਕਿ, ਸਰਕਾਰ ਅਧਿਆਪਕਾਂ ਦੇ ਮਸਲੇ ਹੱਲ ਕਰਨਾ ਹੀ ਨਹੀਂ ਚਾਹੁੰਦੀ।

ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਪ੍ਰਸ਼ਾਸਨ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੂੰ ਸੂਚਿਤ ਕੀਤਾ ਗਿਆ ਕਿ ਸਿੱਖਿਆ ਮੰਤਰੀ ਪੰਜਾਬ ਨਾਲ 6 ਮਾਰਚ ਨੂੰ ਹੋਣ ਵਾਲੀ ਮੀਟਿੰਗ ਹੁਣ 11 ਮਾਰਚ ਨੂੰ ਪਹਿਲਾਂ ਨਿਸ਼ਚਿਤ ਸਮੇਂ ਅਤੇ ਸਥਾਨ ਤੇ ਹੋਵੇਗੀ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪ੍ਰਧਾਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਸਿੱਖਿਆ ਮੰਤਰੀ ਵੱਲੋਂ ਵਾਰ ਵਾਰ ਮੀਟਿੰਗ ਅੱਗੇ ਪਾਉਂਦੇ ਹੋਏ ਗੱਲਬਾਤ ਕਰਕੇ ਮਸਲੇ ਹੱਲ ਕਰਨ ਤੋਂ ਪਿੱਛੇ ਹਟਣ ਦੇ ਸੰਕੇਤ ਦੇਣ ਬਾਰੇ ਸਖਤ ਰੋਸ ਪ੍ਰਗਟ ਕੀਤਾ ਗਿਆ ਹੈ।

ਡੀਟੀਐਫ ਵੱਲੋਂ ਸਿੱਖਿਆ ਮੰਤਰੀ ਦੇ ਗੱਲਬਾਤ ਤੋਂ ਮੁੜ ਪਿੱਛੇ ਹਟਣ ਜਾਂ ਗੱਲਬਾਤ ਦੇ ਸਾਰਥਿਕ ਨਤੀਜੇ ਨਾ ਨਿਕਲਣ ਦੀ ਸੂਰਤ ਵਿੱਚ ਸੂਬਾ ਸਕੱਤਰੇਤ ਦੇ ਫੈਸਲੇ ਅਨੁਸਾਰ ਮਾਰਚ ਮਹੀਨੇ ਦੇ ਤੀਜੇ ਹਫਤੇ ਸਿੱਖਿਆ ਮੰਤਰੀ ਖਿਲਾਫ਼ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਅਤੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਸਰਕਾਰ ਨੂੰ ਸੰਘਰਸ਼ਾਂ ਰਾਹੀਂ ਘੇਰਨ ਲਈ ਵੱਡੇ ਐਕਸ਼ਨ ਉਲੀਕਣ ਦੀ ਚੇਤਾਵਨੀ ਦਿੱਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments