Saturday, March 2, 2024
No menu items!
HomeEducationEducation News: ਸਿੱਖਿਆ ਸਕੱਤਰ ਪੰਜਾਬ ਨਾਲ ਗੌਰਮਿੰਟ ਸਕੂਲ ਲੈਕਚਰਾਰ ਵਲੋਂ ਅਹਿਮ ਮੀਟਿੰਗ,...

Education News: ਸਿੱਖਿਆ ਸਕੱਤਰ ਪੰਜਾਬ ਨਾਲ ਗੌਰਮਿੰਟ ਸਕੂਲ ਲੈਕਚਰਾਰ ਵਲੋਂ ਅਹਿਮ ਮੀਟਿੰਗ, ਮਿਲਿਆ ਆਹ ਭਰੋਸਾ

 

Education News: ਸਕੱਤਰ ਯਾਦਵ ਵੱਲੋਂ ਸਕਾਰਾਤਮਿਕ ਰੂਪ ਵਿੱਚ ਹੱਲ ਕਰਨ ਦਾ ਭਰੋਸਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-ਮੋਹਾਲੀ

Education News: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਗੀ ਹੇਠ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨਾਲ਼ ਹੋਈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਨੁਮਾ ਮਾਹੌਲ ਵਿੱਚ ਹੋਈ।

ਮੀਟਿੰਗ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਮਸਲਿਆਂ ਨੂੰ ਤਫਸੀਲ ਨਾਲ਼ ਵਿਚਾਰਿਆ ਗਿਆ। ਇਸ ਵਿੱਚ ਲੈਕਚਰਾਰ ਦਾ ਸਲਾਨਾ ਇਨਕਰੀਮੈਂਟ, ਰਿਵਰਸ਼ਨ ਜ਼ੋਨ ਏ.ਸੀ.ਪੀ, ਸਿੱਖਿਆ ਦੀ ਗੁਣਵੱਤਾ, ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੀ ਸਮਾਂ-ਸਾਰਣੀ ਬਦਲਣਾ, 2018 ਦੇ ਸਿੱਖਿਆ ਨਿਯਮ ਵਿਚਲੀਆਂ ਖ਼ਾਮੀਆਂ ਨੂੰ ਦੂਰ ਕਰਨਾ।

ਸਾਇੰਸ ਲੈਕਚਰਾਰ ਲਈ ਪ੍ਰੈਕਟੀਕਲ ਭੱਤਾ, ਲੈਕਚਰਾਰ ਦਾ ਗੈਰ ਵਿਦਿਅਕ ਕੰਮ ਖ਼ਤਮ ਕਰਨਾ. ਵਿਭਾਗੀ ਟੈਸਟ ਦੀ ਸ਼ਰਤ ਖ਼ਤਮ ਕਰਨਾ, ਲੈਕਚਰਾਰ ਕਾਡਰ ਦੀਆ ਖ਼ਤਮ ਕੀਤੀਆਂ ਅਸਾਮੀਆਂ ਸੁਰਜੀਤ ਕਰਨ ਸੰਬੰਧੀ ਚਰਚਾ ਕੀਤੀ ਗਈ|

ਇਸ ਸੰਬੰਧੀ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਯਾਦਵ ਵੱਲੋਂ ਇਹਨਾਂ ਮਸਲਿਆਂ ਨੂੰ ਸਕਾਰਾਤਮਿਕ ਰੂਪ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ|

ਇਸ ਮੌਕੇ ਤੇ ਸੂਬਾ ਸਕੱਤਰ ਜਨਰਲ ਰਵਿੰਦਰਪਾਲ ਸਿੰਘ ਜਲੰਧਰ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ ਬਠਿੰਡਾ, ਜਗਜੀਤ ਸਿੰਘ ਡਾਇਟ ਦਿਉਣ, ਸੁਖਬੀਰ ਇੰਦਰ ਸਿੰਘ ਡਾਇਟ ਫ਼ਰੀਦਕੋਟ, ਹਿਤੇਸ਼ ਕੁਮਾਰ ਜਲੰਧਰ ਤੇ ਹੋਰ ਮੈਂਬਰ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments