Saturday, May 4, 2024
No menu items!
HomeEducationEducation News: ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ DC ਨੇ ਲਿਆ ਜਾਇਜ਼ਾ! ਵਿਦਿਆਰਥੀਆਂ...

Education News: ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ DC ਨੇ ਲਿਆ ਜਾਇਜ਼ਾ! ਵਿਦਿਆਰਥੀਆਂ ਨੂੰ ਤੁਰੰਤ ਕਿਤਾਬਾਂ ਮੁਹੱਈਆ ਕਰਵਾਉਣ ਦੇ ਹੁਕਮ

 

Education News: ਮਿਡ-ਡੇ ਮੀਲ ਦੀ ਗੁਣਵੱਤਾ ਤੇ ਸਕੂਲਾਂ ਦੀ ਸਾਫ਼-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ

ਪੰਜਾਬ ਨੈੱਟਵਰਕ, ਜਲੰਧਰ

Education News: ਨਵਾਂ ਵਿੱਦਿਅਕ ਸੈਸ਼ਨ 2024-25 ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਵਿਦਿਅਕ ਸੈਸ਼ਨ ਲਈ ਕਿਤਾਬਾਂ ਦੀ ਵੰਡ ਤੋਂ ਬਕਾਇਆ ਰਹਿੰਦੇ ਸਕੂਲਾਂ ਨੂੰ ਬੁੱਕ ਬੈਂਕਾਂ ਰਾਹੀਂ ਤੁਰੰਤ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਬੱਚਿਆਂ ਦਾ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਕਿਤਾਬਾਂ ਦੀ ਵੰਡ ਜਲਦ ਤੋਂ ਜਲਦ ਕਰਵਾਉਣ ਲਈ ਨਿੱਜੀ ਤੌਰ ਉੱਪਰ ਨਿਗਰਾਨੀ ਕਰਨ ਤਾਂ ਜੋ ਬੱਚਿਆਂ ਨੂੰ ਜਲਦ ਤੋਂ ਜਲਦ ਕਿਤਾਬਾਂ ਮੁਹੱਈਆ ਹੋ ਸਕਣ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਸਕੂਲਾਂ ਵਿੱਚ ਮਿਡ-ਡੇ ਮੀਲ ਵਿੱਚ ਪਰੋਸੇ ਜਾਂਦੇ ਭੋਜਨ ਸਬੰਧੀ ਜਾਇਜ਼ਾ ਲੈਂਦਿਆਂ ਡਾ. ਹਿਮਾਸ਼ੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੇਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮਿੱਡ-ਡੇ-ਮੀਲ ਤਹਿਤ ਪਰੋਸੇ ਜਾਂਦੇ ਭੋਜਨ ਦੀ ਗੁਣਵੱਤਾ ਅਤੇ ਖਾਣਾ ਬਣਾਉਣ ਵਾਲੀ ਥਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਸਕੂਲਾਂ ਦਾ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ-Unemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਸਕੂਲਾਂ ਵਿੱਚ ਸਾਫ਼-ਸਫਾਈ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿਚਲੇ ਪਖਾਨੇ, ਪੀਣ ਵਾਲੇ ਪਾਣੀ, ਟੈਂਕੀਆਂ, ਰਸੋਈਆਂ ਆਦਿ ਦੀ ਸਾਫ-ਸਫਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ।

ਇਹ ਵੀ ਪੜ੍ਹੋElection duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਸਿਹਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਇਲਾਜ ਮੁਹੱਈਆ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿੱਖਿਆ ਦੇ ਅਧਿਕਾਰ ਕਾਨੂੰਨ ਨੂੰ ਇੰਨ ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments