Saturday, April 13, 2024
No menu items!
HomeEducationEducation News: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਮੀਟਿੰਗ ਲਈ...

Education News: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾ ਕੇ ਕੀਤਾ ਖੱਜਲ ਖੁਆਰ

 

15 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾ ਕੇ ਖੁਦ ਨਹੀਂ ਪੁੱਜੇ ਸਿੱਖਿਆ ਮੰਤਰੀ; ਅਧਿਆਪਕਾਂ ਵੱਲੋਂ ਨਾਅਰੇਬਾਜ਼ੀ

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਪੰਜਾਬ ਭਵਨ ਵਿਖੇ 15 ਦੇ ਕਰੀਬ ਕੱਚੇ, ਸੁਸਾਇਟੀਆਂ, ਰੈਗੂਲਰ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਇਕੱਤਰ ਅਧਿਆਪਕ ਆਗੂਆਂ ਵੱਲੋਂ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ ਅਤੇ ਕਈ ਘੰਟੇ ਖ਼ੱਜ਼ਲ ਖੁਆਰ ਕਰਨ ਵਿਰੁੱਧ ਸਿੱਖਿਆ ਮੰਤਰੀ ਦੇ ਹੰਕਾਰੀ ਰਵੱਈਏ ਖਿਲਾਫ਼ ਸਖ਼ਤ ਰੋਸ ਜਾਹਿਰ ਕੀਤਾ।

ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਕ੍ਰਾਂਤੀ ਦਾ ਅਖੌਤੀ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਅਧਿਆਪਕਾਂ ਨੂੰ ਹੀ ਸਭ ਤੋਂ ਵੱਧ ਹਾਸ਼ੀਏ ‘ਤੇ ਧੱਕ ਦਿੱਤਾ ਗਿਆ ਹੈ ਅਤੇ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਮਿੱਟੀ ਰੌਲਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾਤਰ ਜਥੇਬੰਦੀਆਂ ਵੱਲੋਂ ਲੰਬਾ ਸਮਾਂ ਉਡੀਕ ਕਰਨ ਤੋਂ ਬਾਅਦ ਆਪਣੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਕੇ ਘਰਾਂ ਨੂੰ ਚਾਲੇ ਪਾਉਣ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਕੁੱਝ ਜਥੇਬੰਦੀਆਂ ਨਾਲ ਗੱਲਬਾਤ ਬੂਤਾ ਸਾਰ ਦਿੱਤਾ ਗਿਆ।

ਇਸ ਦੌਰਾਨ ਗੱਲਬਾਤ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ, ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਕੰਪਿਊਟਰ ਅਧਿਆਪਕ ਯੂਨੀਅਨ ਦੇ ਸੀ: ਮੀਤ ਪ੍ਰਧਾਨ ਹਰਜੀਤ ਸਿੰਘ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਮੱਖਣ ਸਿੰਘ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਯੂਨੀਅਨ ਤੋਂ ਗੁਰਪ੍ਰੀਤ ਸਿੰਘ, 5994 ਈ.ਟੀ.ਟੀ. ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਬੱਗਾ ਸਿੰਘ ਅਤੇ ਮਯੰਕ ਸਿੰਗਲਾ, ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਰਾਜ ਕੁਮਾਰ, ਕੱਚੇ ਅਧਿਆਪਕ ਯੂਨੀਅਨ ਵੱਲੋਂ ਸਮਰਜੀਤ ਸਿੰਘ, ਦਫ਼ਤਰੀ ਸਹਾਇਕ/ਡਾਟਾ ਐਂਟਰੀ ਅਪਰੇਟਰ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਜਸਵਿੰਦਰ ਕੌਰ, ਬੀ.ਐਡ. ਟੀ.ਈ.ਟੀ. ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਗੁਰਪ੍ਰੀਤ ਸਿੰਘ ਪੱਕਾ, ਈ.ਟੀ.ਟੀ. 2364 ਅਧਿਆਪਕ ਯੂਨੀਅਨ ਵੱਲੋਂ ਸੁਖਜੀਤ ਸਿੰਘ, ਈਟੀਟੀ ਟੀ.ਈ.ਟੀ. ਪਾਸ ਬੇਰੁਜ਼ਗਾਰ (ਈ.ਡਬਲਯੂ.ਐੱਸ.) ਯੂਨੀਅਨ ਵੱਲੋਂ ਅਮਨਦੀਪ ਸਿੰਘ ਅਤੇ 4161 ਮਾਸਟਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਤੋਂ ਰਮਨਦੀਪ ਸਿੰਘ ਨੇਂ ਦੱਸਿਆ ਕੇ ਸਿੱਖਿਆ ਮੰਤਰੀ ਦੇ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਜਿਲ੍ਹਾ ਪ੍ਰਸ਼ਾਸ਼ਨਾਂ ਵੱਲੋਂ ਜ਼ਾਰੀ ਕੀਤੇ ਮੀਟਿੰਗਾਂ ਦੇ ਪੱਤਰਾਂ ਅਨੁਸਾਰ ਅੱਜ ਸਵੇਰ ਤੋਂ ਹੀ ਪੰਜਾਬ ਦੇ ਦੂਰ ਦੁਰਾਡੇ ਇਲਾਕਿਆਂ ਵਿੱਚੋਂ ਪੁੱਜੇ ਅਧਿਆਪਕ ਆਗੂਆਂ ਨੂੰ ਸਿੱਖਿਆ ਮੰਤਰੀ ਦੇ ਗੈਰ ਜਿੰਮੇਵਾਰ ਵਤੀਰੇ ਕਾਰਨ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ।

ਇੱਥੇ ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਵੱਲੋਂ ਪਿਛਲੇ ਦਿਨਾਂ ਵਿੱਚ ਲਗਾਤਾਰ ਚਾਰ ਵਾਰ ਮੀਟਿੰਗ ਅੱਗੇ ਪਾਉਣ ਤੋਂ ਬਾਅਦ ਅੱਜ ਰੱਖੀ ਮੀਟਿੰਗ ਵਿੱਚ ਵੀ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਉਡੀਕਣ ਤੋਂ ਬਾਅਦ ਮੰਤਰੀ ਦੇ ਨਾ ਪੁੱਜਣ ਕਾਰਨ ਅਧਿਆਪਕ ਆਗੂਆਂ ਵੱਲੋਂ ਸਖ਼ਤ ਰੋਸ ਜਤਾਇਆ ਅਤੇ ਸੰਘਰਸ਼ ਜ਼ਾਰੀ ਰੱਖਣ ਦਾ ਫੈਸਲਾ ਕਰਦਿਆਂ ਲੋਕ ਸਭਾ ਚੋਣਾਂ ਦੌਰਾਨ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸੰਘਰਸ਼ਾਂ ਰਾਹੀਂ ਘੇਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦੱਸਿਆ ਕੇ ‘ਆਪ’ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕੇਵਲ ਡੰਗ ਟਪਾਈ ਕੀਤੀ ਹੈ। ਲੰਬੇਂ ਸਮੇਂ ਤੋਂ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਢੰਗ ਨਾਲ ਗੱਲਬਾਤ ਕਰਨ ਤੋਂ ਵੀ ਭੱਜਣ ਵਾਲੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ।

RELATED ARTICLES
- Advertisment -

Most Popular

Recent Comments