Tuesday, March 5, 2024
No menu items!
HomeChandigarhEducation News: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ,...

Education News: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

 

Education News

ਪੰਜਾਬ ਸਕੂਲ ਸਿੱਖਿਆ ਬੋਰਡ ਦੇ 11ਵੀਂ ਅਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖਬਰੀ ਹੈ। ਪੀ. ਐੱਸ. ਈ. ਬੀ. ਦੇ 11ਵੀਂ ਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਹੁਣ ਸਾਇੰਸ ਤੇ ਗਣਿਤ ਦਾ ਵਿਸ਼ਾ ਆਪਣੀ ਮਾਤ ਭਾਸ਼ਾ ਪੰਜਾਬੀ ‘ਚ ਪੜ੍ਹਨਗੇ।

Education Newsਪੰਜਾਬ ਸਰਕਾਰ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵੀ ਛੁੱਟੀਆਂ ਕਰੇ, GSLU ਨੇ ਕੀਤੀ ਵੱਡੀ ਮੰਗ

ਲੰਮੇ ਸਮੇਂ ਤੋਂ ਇਹ ਵਿਸ਼ੇ ਪੰਜਾਬੀ ‘ਚ ਪੜ੍ਹਾਉਣ ਦੀ ਕੀਤੀ ਜਾ ਰਹੀ ਮੰਗ ਪੂਰੀ ਕਰਦਿਆਂ ਬੋਰਡ ਇਹ ਪਾਠ ਪੁਸਤਕਾਂ ਪੰਜਾਬੀ ਮਾਧਿਅਮ ‘ਚ ਛਾਪਣ ਜਾ ਰਿਹਾ ਹੈ।

ਨਿਊਜ਼18 ਨੇ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਹੈ ਕਿ, PSEB ਨੇ ਅਕਾਦਮਿਕ ਸਾਲ 2024-25 ਲਈ 23 ਪਾਠ-ਪੁਸਤਕਾਂ ਦੇ ਨਵੇਂ ਟਾਈਟਲ ਛਾਪਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ‘ਚ ਜ਼ਿਆਦਾਤਾਰ ਪਾਠ-ਪੁਸਤਕਾਂ 11ਵੀਂ ਤੇ 12ਵੀਂ ਨਾਲ ਸਬੰਧਤ ਹਨ ਜਿਹੜੀਆਂ ਪਹਿਲਾਂ ਕਦੇ ਨਹੀਂ ਛਪੀਆਂ।

ਸਾਲ 2023 ਤਕ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਲਗਭਗ 25 ਟਾਈਟਲ ਬੋਰਡ ਨੇ ਛਾਪੇ ਸਨ। ਹੁਣ ਇਨ੍ਹਾਂ ‘ਚ 23 ਹੋਰ ਟਾਈਟਲ ਸ਼ਾਮਲ ਕੀਤੇ ਗਏ ਹਨ।

ਨਵੇਂ ਅਕਾਦਮਿਕ ਵਰ੍ਹੇ ਤੋਂ 11ਵੀਂ ਤੇ 12ਵੀਂ ਜਮਾਤ ਦੇ ਅਰਥ ਸ਼ਾਸਤਰ, ਪਬਲਿਕ ਐਡਮਨਿਸਟ੍ਰੇਸ਼ਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਬਿਜ਼ਨਸ ਸਟੱਡੀਜ਼, ਕੰਪਿਊਟਰ, ਮਾਡਰਨ ਆਫਿਸ ਪ੍ਰੈਕਟਿਸ ਵਿਸ਼ਿਆ ਤੋਂ ਇਲਾਵਾ ਹੋਰ ਦੂਜੀਆਂ ਜਮਾਤਾਂ ਦੇ ਕੁੱਝ ਹੋਰ ਵਿਸ਼ਿਆਂ ਦੀਆਂ ਪਾਠ ਪੁਸਤਕਾਂ ਬੋਰਡ ਸਿੱਖਿਆ ਬੋਰਡ ਦੇ ਪੁਸਤਕ ਭੰਡਾਰ ‘ਚ ਸ਼ਾਮਲ ਹੋਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments