Wednesday, May 1, 2024
No menu items!
HomeEducationElection duties: ਅਧਿਆਪਕਾਂ ਦੀਆਂ ਚੋਣ ਡਿਊਟੀਆਂ ਦੇ ਸਬੰਧੀ ਡੀਟੀਐਫ ਦਾ ਵਫਦ DC...

Election duties: ਅਧਿਆਪਕਾਂ ਦੀਆਂ ਚੋਣ ਡਿਊਟੀਆਂ ਦੇ ਸਬੰਧੀ ਡੀਟੀਐਫ ਦਾ ਵਫਦ DC ਮੋਗਾ ਨੂੰ ਮਿਲਿਆ, ਜਾਣੋ ਕੀ ਮਿਲਿਆ ਭਰੋਸਾ

 

Election duties: DC ਵੱਲੋਂ ਜਥੇਬੰਦੀ ਨੂੰ ਭਰੋਸਾ, ਅਧਿਆਪਕਾਂ ਦੀਆਂ ਮੰਗਾਂ ਦਾ ਜਰੂਰ ਹੱਲ ਕੀਤਾ ਜਾਵੇਗਾ

ਪੰਜਾਬ ਨੈੱਟਵਰਕ, ਮੋਗਾ

Election duties: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਇਕਾਈ ਮੋਗਾ ਦਾ ਵਫਦ ਜਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਜ਼ਿਲ੍ਹਾ ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਨੇ ਦੱਸਿਆ ਕਿ ਜਥੇਬੰਦੀ ਨੇ ਮੁਲਾਜ਼ਮਾਂ ਨੂੰ ਚੋਣ ਡਿਊਟੀਆਂ ਨਿਭਾਉਣ ਸਮੇਂ ਆਉਂਦੀਆਂ ਮੁਸ਼ਕਿਲਾਂ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ।

ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਔਰਤ ਅਧਿਆਪਕਾਂ ਦੀ ਡਿਊਟੀ, ਉਹਨਾਂ ਦੇ ਘਰ ਦੇ ਨਜ਼ਦੀਕ ਲਗਾਈ ਜਾਵੇ, ਅੰਗਹੀਣ, ਗੰਭੀਰ ਬਿਮਾਰੀਆਂ ਤੋਂ ਪੀੜਤ, ਗਰਭਵਤੀ ਔਰਤਾਂ ਨੂੰ ਚੋਣ ਡਿਊਟੀ ਤੋਂ ਛੋੜ ਦਿੱਤੀ ਜਾਵੇ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਜਿਹੜੇ ਅਧਿਆਪਕਾਂ ਦੀ ਪਹਿਲਾ ਤੋਂ ਹੀ ਚੋਣ ਡਿਊਟੀ ਲੱਗੀ ਹੋਈ ਹੈ, ਉਹਨਾਂ ਦੀ ਦੋਹਰੀ ਡਿਊਟੀ ਨਾ ਲਗਾਈ ਜਾਵੇ ਅਤੇ ਪੋਲਿੰਗ ਉਪਰੰਤ ਸਮਾਨ ਜਮ੍ਹਾ ਕਰਵਾਉਣ ਸਮੇਂ ਮੁਲਾਜ਼ਮਾਂ ਦੀ ਹੁੰਦੀ ਖੱਜਲ-ਖੁਆਰੀ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤਾ ਜਾਵੇ।

ਪੋਲਿੰਗ ਸਟਾਫ਼ ਦੇ ਖਾਣ ਪੀਣ ਦਾ ਪ੍ਰਬੰਧ ਕੀਤਾ ਜਾਵੇ। ਐਫ.ਐਸ.ਟੀ ਅਤੇ ਐਸ.ਐਸ.ਟੀ ਡਿਊਟੀਆਂ ਲਗਾਉਣ ਸਮੇਂ ਰੋਟੇਸ਼ਨ ਪ੍ਰਣਾਲੀ ਅਪਣਾਈ ਜਾਵੇ, ਤਾਂ ਜੋ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਸਿੰਘ ਮਾਛੀਕੇ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਜਥੇਬੰਦੀ ਦੀ ਮੰਗ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਅਧਿਆਪਕਾਂ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹਨਾਂ ਦੇ ਧਿਆਨ ਵਿੱਚ ਲਿਆਉਣ ਦੀ ਗੱਲ ਕਹੀ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਜਰੂਰ ਹੱਲ ਕੀਤੀ ਜਾਵੇਗੀ।

ਇਸ ਸਮੇਂ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਦੀਪਕ ਮਿੱਤਲ, ਅਮਰਦੀਪ ਬੁੱਟਰ, ਨਰਿੰਦਰ ਸਿੰਘ, ਸੁਨੀਲ ਕੁਮਾਰ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments