Tuesday, May 7, 2024
No menu items!
HomeEducationElection duty: ਅਧਿਆਪਕਾਂ ਦੀਆਂ ਚੋਣ ਡਿਊਟੀਆਂ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਮੁੱਖ...

Election duty: ਅਧਿਆਪਕਾਂ ਦੀਆਂ ਚੋਣ ਡਿਊਟੀਆਂ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਨਾਲ ਅਹਿਮ ਮੀਟਿੰਗ, ਜਾਣੋ ਕੀ ਮਿਲਿਆ ਭਰੋਸਾ

 

Election duty: ਮੁੱਖ ਚੋਣ ਅਫਸਰ ਪੰਜਾਬ ਨੇ ਕਿਹਾ, ਸਾਡੀ ਪੂਰੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Election duty: ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੇ ਇੱਕ ਸੂਬਾਈ ਵਫ਼ਦ ਵੱਲੋਂ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਨਾਲ ਚੰਡੀਗੜ੍ਹ ਮੁੱਖ ਚੋਣ ਦਫ਼ਤਰ ਵਿਖੇ ਮੀਟਿੰਗ ਕਰਕੇ ਉਨ੍ਹਾਂ ਨੂੰ ਅਧਿਆਪਕਾਂ ਦੀਆਂ ਚੋਣ ਅਤੇ ਬੀ.ਐਲ.ਓ.ਡਿਊਟੀਆਂ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਮੀਡੀਆ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਸੂਬੇ ਦੇ ਮੁੱਖ ਚੋਣ ਅਫ਼ਸਰ ਨੂੰ ਚੋਣਾਂ ਨਾਲ ਸਬੰਧਿਤ ਵੱਖ-ਵੱਖ ਡਿਊਟੀਆਂ ਕਰਨ ਸਮੇਂ ਅਧਿਆਪਕਾਂ ਨੂੰ ਆਉਣ ਵਾਲੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ‘ਚ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਵੱਡੇ ਪੱਧਰ ‘ਤੇ ਚੋਣ ਅਤੇ ਬੀ.ਐਲ.ਓ. ਡਿਊਟੀਆਂ ਨਾ ਲਾਉਣ,ਪਤੀ-ਪਤਨੀ ਵਾਲੇ ਕੇਸਾਂ ਵਿੱਚ ਇੱਕ ਮੈਂਬਰ ਨੂੰ ਡਿਊਟੀ ਤੋਂ ਛੋਟ ਦੇਣ,ਇਸਤਰੀ ਅਧਿਆਪਕਾਵਾਂ ਦੀ ਘੱਟ ਤੋਂ ਘੱਟ ਚੋਣ ਡਿਊਟੀ ਲਾਉਣ,ਅੰਗਹੀਣ,ਕਰੋਨਿਕ ਬੀਮਾਰੀਆਂ ਤੋਂ ਗ੍ਰਸਤ ਅਤੇ ਵਿਧਵਾਵਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ,ਲੋਕ ਸਭਾ ਚੋਣਾਂ ਵਿੱਚ ਸਾਰੇ ਅਧਿਆਪਕਾਂ ਦੀ ਡਿਊਟੀ ਉਨ੍ਹਾਂ ਦੇ ਘਰਾਂ ਨੇੜੇ ਹੀ ਲਾਉਣ ਦੀ ਮੰਗ ਕਰਨ ਤੋਂ ਇਲਾਵਾ ਪੋਲਿੰਗ ਬੂਥਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਧਾਉਣ ਦੀ ਵੀ ਮੰਗ ਕੀਤੀ ਗਈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਅਧਿਆਪਕ ਆਗੂਆਂ ਅਨੁਸਾਰ ਇਸ ਮੀਟਿੰਗ ‘ਚ ਮੁੱਖ ਚੋਣ ਅਫਸਰ ਪੰਜਾਬ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਜਦਕਿ ਇਸਤਰੀ ਅਧਿਆਪਕਾਵਾਂ ਦੀ ਡਿਊਟੀ (Election duty) ਘਰਾਂ ਦੇ ਨੇੜੇ ਹੀ ਲਾਉਣ ਸਬੰਧੀ ਪਹਿਲਾਂ ਹੀ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅੰਗਹੀਣ,ਵਿਧਵਾਵਾਂ ਅਤੇ ਕਰੋਨਿਕ ਬੀਮਾਰੀਆਂ ਵਾਲੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਘਰੇਲੂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਖਾਸ ਹਾਲਤਾਂ ਵਿੱਚ ਡਿਊਟੀ ਕੱਟਣ ਲਈ ਵੀ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਕਹਿ ਦਿੱਤਾ ਜਾਵੇਗਾ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਸ ਮੌਕੇ ਜਥੇਬੰਦੀ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀ ਪਹਿਲਾਂ ਤੋਂ ਚੱਲ ਰਹੀ ਪ੍ਰੋਮੋਸ਼ਨ ਪ੍ਰਕਿਰਿਆ ਜਾਰੀ ਰੱਖਣ ਦੀ ਵੀ ਮੰਗ ਕਰਨ ਤੇ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੱਲ ਰਹੀ ਪ੍ਰੋਮੋਸ਼ਨ ਪ੍ਰਕਿਰਿਆ ਨੂੰ ਜਾਰੀ ਰੱਖਣ ਲਈ ਸਿੱਖਿਆ ਅਧਿਕਾਰੀ ਮੁੱਖ ਚੋਣ ਦਫਤਰ ਚੰਡੀਗੜ੍ਹ ਤੋਂ ਪ੍ਰਵਾਨਗੀ ਲੈ ਸਕਦੇ ਹਨ।

ਇਸ ਮੀਟਿੰਗ ਉਪਰੰਤ ਈ.ਟੀ.ਯੂ.ਪੰਜਾਬ (ਰਜਿ.) ਦੇ ਆਗੂਆਂ ਨੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਚੋਣ ਡਿਊਟੀਆਂ ਲਾਉਣ ਸਮੇਂ ਵਿਸ਼ੇਸ਼ ਹਾਲਤਾਂ ਵਾਲੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਜ਼ਰੂਰ ਧਿਆਨ ਵਿੱਚ ਰੱਖਣ। ਮੁੱਖ ਚੋਣ ਅਫ਼ਸਰ ਨੂੰ ਮਿਲੇ ਵਫ਼ਦ ‘ਚ ਉਪਰੋਕਤ ਤੋਂ ਇਲਾਵਾ ਹਰਕ੍ਰਿਸ਼ਨ ਸਿੰਘ ਮੁਹਾਲੀ,ਤਰਸੇਮ ਲਾਲ ਜਲੰਧਰ,ਜਨਕ ਰਾਜ ਮੁਹਾਲੀ, ਰਿਸ਼ੀ ਕੁਮਾਰ ਜਲੰਧਰ,ਜਤਿੰਦਰ ਪੰਡਿਤ ਚਮਕੌਰ ਸਾਹਿਬ,ਜਗਤਾਰ ਸਿੰਘ ਮੁਹਾਲੀ, ਬਲਵੰਤ ਸਿੰਘ ਕੋਟਲੀ ਰੋਪੜ ਸਮੇਤ ਹੋਰ ਆਗੂ ਵੀ ਸ਼ਾਮਿਲ ਸਨ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments