Thursday, May 2, 2024
No menu items!
HomeChandigarhElection duty : ਪੰਜਾਬ 'ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ...

Election duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

 

Election duty : ਲੇਡੀ ਮੁਲਾਜ਼ਮਾਂ ਦੀਆਂ ਡਿਊਟੀਆਂ ਬਾਰੇ ਵੀ ਚੋਣ ਅਫ਼ਸਰ ਨੇ ਕੀਤਾ ਸਪੱਸ਼ਟ

ਪੰਜਾਬ ਨੈੱਟਵਰਕ, ਚੰਡੀਗੜ੍ਹ-

Election duty : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਗਏ। ਚੋਣ ਅਫ਼ਸਰ ਦੇ ਵਲੋਂ ਕਈ ਸਵਾਲਾਂ ਦੇ ਜਵਾਬ ਵੀ ਇਸ ਲਾਈਵ ਦੇ ਦੌਰਾਨ ਦਿੱਤੇ ਗਏ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਕੁਲਦੀਪ ਸਿੱਧੂ ਨਾਮ ਦੇ ਵਿਅਕਤੀ ਨੇ ਚੋਣ ਅਫ਼ਸਰ ਨੂੰ ਕੁਮੈਂਟ ਇਨਬਾਕਸ ਵਿਚ ਪੁੱਛਿਆ ਕਿ, ਅਧਿਆਪਕਾਂ ਦੀ ਬੀਐਲਓ ਡਿਊਟੀ ਨਾ ਲਗਾਈ ਜਾਵੇ ਤਾਂ, ਇਸ ਦੇ ਜਵਾਬ ਵਿਚ ਚੋਣ ਅਫ਼ਸਰ ਨੇ ਕਿਹਾ ਕਿ, ਸਾਡੀ ਕੋਸਿਸ਼ ਹੈ ਕਿ, ਘੱਟ ਤੋਂ ਘੱਟ ਅਧਿਆਪਕਾਂ ਦੀ ਬੀਐਲਓ ਡਿਊਟੀ ਲਗਾਈ ਜਾਵੇ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਚੋਣ ਅਫ਼ਸਰ ਨੇ ਇਲੈਕਸ਼ਨ ਵਿਚ ਲਗਾਈਆਂ ਗਈਆਂ ਮੁਲਾਜ਼ਮਾਂ ਦੀਆਂ ਡਿਊਟੀਆਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ, ਸੂਬੇ ਦੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਵਾਸਤੇ ਇਸ ਵਾਰ ਸਾਢੇ 25000 ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ,ਇਨ੍ਹਾਂ ਸਾਢੇ 25000 ਮੁਲਾਜ਼ਮਾਂ ਵਿਚ 14000 ਦੇ ਕਰੀਬ ਅਧਿਆਪਕ ਹਨ, ਜੋ ਚੋਣ ਡਿਊਟੀ ਨਿਭਾਅ ਰਹੇ ਹਨ। ਚੋਣ ਕਮਿਸ਼ਨ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ, ਉਨ੍ਹਾਂ ਦੀ ਕੋਸਿਸ਼ ਹੈ ਕਿ, ਘੱਟ ਤੋਂ ਘੱਟ ਅਧਿਆਪਕਾਂ ਦੀ ਡਿਊਟੀ ਚੋਣਾਂ ਵਿਚ ਲਗਾਈ ਜਾਵੇ, ਕਿਉਂਕਿ ਇਸ ਡਿਊਟੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਤੇ ਮਾੜਾ ਅਸਰ ਪੈਂਦਾ ਹੈ।

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਲੇਡੀ ਮੁਲਾਜ਼ਮਾਂ ਦੀਆਂ ਡਿਊਟੀਆਂ ਬਾਰੇ ਵੀ ਚੋਣ ਅਫ਼ਸਰ ਨੇ ਕੀਤਾ ਸਪੱਸ਼ਟ

ਚੋਣ ਅਫ਼ਸਰ ਸਿਬਿਨ ਸੀ ਨੇ ਕਿਹਾ ਕਿ, ਅਗਲੇ ਸਾਲਾਂ ਦੌਰਾਨ ਅਧਿਆਪਕਾਂ ਦੀ ਡਿਊਟੀ ਇਸ ਤੋਂ ਘਟਾਈ ਜਾਵੇਗੀ। ਹਾਲਾਂਕਿ ਕਿੰਨੇ ਮੁਲਾਜ਼ਮਾਂ ਦੀ ਡਿਊਟੀ ਪਿਛਲੇ ਸਾਲ ਚੋਣਾਂ ਵਿਚ ਲਗਾਈ ਗਈ ਸੀ ਅਤੇ ਅੱਗੇ ਕਿੰਨੇ ਮੁਲਾਜ਼ਮਾਂ ਦੀ ਲਗਾਈ ਜਾਵੇਗੀ, ਇਸ ਦਾ ਵੇਰਵਾ ਚੋਣ ਕਮਿਸ਼ਨ ਦੇ ਵਲੋਂ ਸਾਂਝਾ ਨਹੀਂ ਕੀਤਾ ਗਿਆ।

ਦੂਜੇ ਪਾਸੇ, ਲੇਡੀ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਬਾਰੇ ਵੀ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ, ਸਾਡੀ ਕੋਸਿਸ਼ ਹੈ ਕਿ, ਲੇਡੀ ਮੁਲਾਜ਼ਮਾਂ ਦੀ ਘਰਾਂ ਦੇ ਨਜ਼ਦੀਕ ਡਿਊਟੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ, ਜਿਵੇਂ ਜਿਵੇਂ ਸਾਡੇ ਕੋਲ ਵੇਰਵੇ ਪੁੱਜ ਰਹੇ ਹਨ, ਉਹਦੇ ਮੁਤਾਬਿਕ ਡਿਊਟੀਆਂ ਬਦਲੀਆਂ ਵੀ ਜਾ ਰਹੀਆਂ ਹਨ।

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

‘ਇਸ ਵਾਰ 70 ਪਾਰ’ ਦਾ ਟੀਚਾ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ।

ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ।

ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments