Saturday, April 13, 2024
No menu items!
HomePunjabPolitical Parties ਦੇ ਚੋਣ ਵਾਅਦੇ: ਸੱਤਾ ਸੰਭਾਲਣ ਤੋਂ ਬਾਅਦ ਕਹਿਣੀ ਤੇ ਕਰਨੀ...

Political Parties ਦੇ ਚੋਣ ਵਾਅਦੇ: ਸੱਤਾ ਸੰਭਾਲਣ ਤੋਂ ਬਾਅਦ ਕਹਿਣੀ ਤੇ ਕਰਨੀ ‘ਚ ਅੰਤਰ ਕਿਉਂ?

 

Political Parties: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 11 ਅਪ੍ਰੈਲ ਨੂੰ ਮੋਗਾ ਵਿਖੇ ਸੂਬਾਈ ਚੇਤਨਾ ਕਨਵੈੱਨਸ਼ਨ ਕਰਨ ਦਾ ਫ਼ੈਸਲਾ

ਪੰਜਾਬ ਨੈੱਟਵਰਕ, ਫ਼ਰੀਦਕੋਟ

Political Parties: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਅਤੇ ਫੈਡਰੇਸ਼ਨ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ 11 ਅਪ੍ਰੈਲ ਨੂੰ ਸਵੇਰੇ 11ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇੜੇ ਬੱਸ ਸਟੈਂਡ ਮੋਗਾ ਵਿਖੇ ਸੂਬਾਈ ਚੇਤਨਾ ਕਨਵੈੱਨਸ਼ਨ ਕੀਤੀ ਜਾ ਰਹੀ ਹੈ। ਇਸ ਕਨਵੈੱਨਸ਼ਨ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ – ਸੱਤਾ ਸੰਭਾਲਣ ਬਾਅਦ ਕਹਿਣੀ ਅਤੇ ਕਰਨੀ ਵਿੱਚ ਅੰਤਰ ਕਿਉਂ? ਵਿਸ਼ੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਇਸ ਕਨਵੈੱਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਪ ਸ ਸ ਫ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਆਗੂ ਅਸ਼ੋਕ ਕੌਸ਼ਲ , ਪ੍ਰੇਮ ਚਾਵਲਾ ਤੇ ਕੁਲਵੰਤ ਸਿੰਘ ਚਾਨੀ, ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਪਸ਼ੂ ਪਾਲਨ ਵਿਭਾਗ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਅਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਅਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ , ਸਿੰਬਲਜੀਤ ਕੌਰ , ਮਨਜੀਤ ਕੌਰ ਜੈਤੋ ਅਤੇ ਸ਼ਿੰਦਰਪਾਲ ਕੌਰ ਝੱਖੜ ਵਾਲਾ ਵੱਲੋਂ ਪੂਰੀ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਅੱਗੇ ਦੱਸਿਆ ਕਿ ਇਸ ਕਨਵੈੱਨਸ਼ਨ ਦੌਰਾਨ ਕੇਂਦਰ ਵਿੱਚ ਹੁਕਮਰਾਨ ਮੋਦੀ ਸਰਕਾਰ ਦੇ ਰਾਜ ਭਾਗ ਦੌਰਾਨ ਬੀਤੇ 10 ਸਾਲਾਂ ਵਿੱਚ ਮੁਲਾਜ਼ਮਾਂ ਦੇ ਭਖਦੇ ਮਸਲੇ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ,ਮੁਲਾਜ਼ਮਾਂ ਦੀਆਂ ਲੱਖਾਂ ਅਸਾਮੀਆਂ ਖ਼ਤਮ ਕਰਨਾ , ਪਬਲਿਕ ਸੈਕਟਰ ਦੇ ਵੱਖ-ਵੱਖ ਅਦਾਰਿਆਂ ਦਾ ਨਿੱਜੀਕਰਨ ਤੇਜ਼ ਕਰਨਾ, ਮੁਲਾਜ਼ਮ ਮਜ਼ਦੂਰ ਪੱਖੀ ਕੇਂਦਰੀ ਕਿਰਤ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਬਣਾਉਣਾ ਆਦਿ । ਇਸੇ ਤਰਾਂ ਪੰਜਾਬ ਦੀ ਮੌਜੂਦਾ ਹੁਕਮਰਾਨ ਸਰਕਾਰ ਵੱਲੋਂ ਮੁਲਾਜ਼ਮਾਂ-ਪੈਨਸ਼ਨਰਾਂ ਦੇ ਭਖਦੇ ਮਸਲਿਆਂ ਪ੍ਰਤੀ ਨਾ ਪੱਖੀ ਪਹੁੰਚ ਅਪਣਾਉਂਦੇ ਹੋਏ ਇਹਨਾਂ ਮੰਗਾਂ ਦਾ ਨਿਪਟਾਰਾ ਨਾ ਕਰਨਾ।

ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, ਕੱਚੇ ਅਤੇ ਆਊਟ ਸੋਰਸ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨਾ, ਡੀ ਏ ਕੇਂਦਰ ਨਾਲੋਂ ਡੀਲਿੰਕ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚਨਾ, ਤਨਖ਼ਾਹ ਰਿਵੀਜ਼ਨ ਅਤੇ ਡੀ ਏ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਾ ਦੇਣਾ ਅਤੇ ਡੀ ਏ ਦੇ ਬਣਦੇ ਬਕਾਏ ਨਾ ਦੇਣਾ ,ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਕੱਚੇ, ਠੇਕਾ, ਆਊਟ ਸੋਰਸ ਅਤੇ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਦੀ ਬਜਾਏ ਲਗਾਤਾਰ ਆਰਥਿਕ ਸ਼ੋਸ਼ਣ ਕਰਨਾ ਅਤੇ ਬਿਜਲੀ ਸਰਕਾਰ ਵੱਲੋਂ ਬੰਦ ਕੀਤੇ ਗਏ 37 ਭੱਤੇ ਬਹਾਲ ਨਾਂ ਕਰਨਾ ਆਦਿ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

ਆਗੂਆਂ ਨੇ ਅੱਗੇ ਦੱਸਿਆ ਕਿ ਭਾਰਤ ਲੋਕਤੰਤਰੀ ਦੇਸ ਹੋਣ ਕਰਕੇ ਵੋਟ ਦਾ ਅਹਿਮ ਤੇ ਮਹੱਤਵ ਪੂਰਨ ਰੋਲ ਹੈ। ਇਸ ਲਈ ਹਰ ਇੱਕ ਨੂੰ ਸੁਚੇਤ ਹੋ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਲਈ ਪ੍ਰੇਰਤ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਮੇਸ਼ ਢੈਪਈ, ਰਾਮ ਸਿੰਘ ਮੁੱਖ ਸੇਵਾਦਾਰ ਡੀ ਸੀ ਦਫ਼ਤਰ, ਸਵਰਨਜੀਤ ਸਿੰਘ, ਰਣਜੀਤ ਸਿੰਘ ਸਿਹਤ ਵਿਭਾਗ ਅਤੇ ਰਾਜ ਦੇਵ ਡੀ ਸੀ ਦਫ਼ਤਰ ਫ਼ਰੀਦਕੋਟ ਆਦਿ ਸ਼ਾਮਿਲ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments