Saturday, April 20, 2024
No menu items!
HomePunjabEmployee Protest: ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਸਾੜੀ ਬਜਟ...

Employee Protest: ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਸਾੜੀ ਬਜਟ ਦੀਆਂ ਕਾਪੀਆਂ ਦੀ ਹੋਲੀ

 

Employee Protest: ‘ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਸੱਦੇ ‘ਤੇ ਕਰਮਚਾਰੀਆਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਦਲਜੀਤ ਕੌਰ, ਲਹਿਰਾਗਾਗਾ

Employee Protest: ਅੱਜ ਇੱਥੇ ਬਾਬਾ ਹੀਰਾ ਸਿੰਘ ਭੱਠਲ ਕਾਲਜ਼ ਦੇ ਗੇਟ ‘ਤੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੇਸ਼ ਕੀਤੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਵਿਰੋਧੀ ਬਜਟ ਦੀਆਂ ਕਾਪੀਆਂ ਦੀ ਹੋਲੀ ਜਲਾਈ ਗਈ ਅਤੇ ਆਪ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਫੀਲਡ ਵਰਕਰਜ਼ ਯੂਨੀਅਨ ਦੇ ਆਗੂ ਸੁਖਦੇਵ ਚੰਗਾਲੀਵਾਲਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸੁਰ ਧੁਰ ਅੰਦਰੋਂ ਮੁਲਾਜ਼ਮਾਂ ਤੇ ਮਿਹਨਤਕਸ਼ ਲੋਕਾਂ ਦੇ ਵਿਰੁੱਧ ਹੈ ਅਤੇ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਜਿਨ੍ਹਾਂ ਗਾਰੰਟੀਆਂ ਦੀ ਗੱਲ ਕਰਦੀ ਸੀ ਉਨ੍ਹਾਂ ਦਾ ਕਿਤੇ ਨਾਂ ਨਿਸ਼ਾਨ ਵੀ ਨਹੀਂ ਲੱਭਦਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 8 ਫੀਸਦੀ ਬਕਾਇਆ ਦੱਬੀਂ ਬੈਠੀ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਆਪੇ ਕੀਤਾ ਨੋਟੀਫਿਕੇਸ਼ਨ ਆਪੇ ਦੱਬੀਂ ਬੈਠੀ ਹੈ, 2016 ਤੋਂ 2020 ਦਰਮਿਆਨ ਸੇਵਾ-ਮੁਕਤ ਹੋਏ ਮੁਲਾਜ਼ਮਾਂ ਦੇ ਬਕਾਏ ਦੱਬੀਂ ਬੈਠੀ ਹੈ, ਕੱਚੇ ਮੁਲਾਜ਼ਮਾਂ ਨੂੂੰ ਪੱਕੇ ਕਰਨ ਅਤੇ ਮਾਣਭੱਤਾ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੱਬੀਂ ਬੈਠੀ ਹੈ, ਪਰ ਦਾਅਵੇ “ਰੰਗਲਾ ਪੰਜਾਬ” ਬਨਾਉਣ ਦੇ ਕਰੀਂ ਜਾ ਰਹੀ ਹੈ।

ਇਸ ਮੌਕੇ ਮੁਲਾਜ਼ਮ ਆਗੂ ਮਹਿੰਦਰ ਸਿੰਘ, ਜਸਵਿੰਦਰ ਗਾਗਾ, ਅਮਰੀਕ ਗੁਰਨੇ, ਮੇਜਰ ਭੁਟਾਲ, ਮੇਜਰ ਲਹਿਰਾ ਮਨਜੀਤ ਸਿੰਘ, ਨਰਿੰਦਰ ਚੰਗਾਲੀਵਾਲਾ ਨੇ ਬਾਬਾ ਹੀਰਾ ਸਿੰਘ ਕਾਲਜ਼ ਦੇ ਸੰਘਰਸ਼ੀ ਮੁਲਾਜ਼ਮਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਅਤੇ ਕਾਲਜ਼ ਨੂੂੰ ਮੁੜ ਚਾਲੂ ਕਰਨ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ। ਪ੍ਰੋਗਰਾਮ ਵਿੱਚ ਕਾਲਜ਼ ਦੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments