Monday, April 22, 2024
No menu items!
HomePunjabEmployees Protest: ਮੁਲਾਜ਼ਮਾਂ ਨੇ ਆਪਣੇ ਖੂਨ ਨਾਲ ਭਗਵੰਤ ਮਾਨ ਨੂੰ ਚਿੱਠੀ ਲਿਖ...

Employees Protest: ਮੁਲਾਜ਼ਮਾਂ ਨੇ ਆਪਣੇ ਖੂਨ ਨਾਲ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ!

 

Employees Protest: ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ, ਖੂਨ ਨਾਲ ਮੰਗ ਪੱਤਰ ਲਿਖ ਕੇ ਭੇਜਿਆ ਵਿਧਾਨ ਸਭਾ

ਦਲਜੀਤ ਕੌਰ, ਸੰਗਰੂਰ

Employees Protest: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਭਰ ਵਿੱਚੋਂ ਅੱਜ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਇੱਕਤਰ ਹੋਏ। ਇੱਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਅਤੇ ਕੋਠੀ ਅੱਗੇ ਹੀ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ।‌ ਇਸ ਸਮੇਂ ਧਰਨੇ ਦੌਰਾਨ ਹੀ ਮੁਲਾਜ਼ਮਾਂ ਨੇ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ।

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਵਾਈਸ ਚੇਅਰਮੈਨ, ਪੜ੍ਹੋ ਪੂਰੀ ਖ਼ਬਰ

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਫਰੰਟ ਸੂਬਾ ਆਗੂਆਂ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ। ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

Good News: ਸਿੱਖਿਆ ਵਿਭਾਗ ਨੇ 81 ਅਧਿਆਪਕਾਂ ਨੂੰ ਦਿੱਤੀਆਂ ਤਰੱਕੀਆਂ, ਪੜ੍ਹੋ ਪੂਰੀ ਲਿਸਟ

ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ। ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ‘ਚ ਗੁਜ਼ਰ ਰਹੇ ਹਨ। ਇਸ‌ ਦੇ ਰੋਸ ਵਜੋਂ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਆਪਣੇ ਖ਼ੂਨ ਨਾਲ ਮੰਗਾਂ ਲਿਖ ਕੇ ਮੰਗ ਪੱਤਰ ਵਿਧਾਨ ਸਭਾ ਵਿੱਚ ਭੇਜਿਆ ਗਿਆ।

ਇਸ ਮੌਕੇ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਨਾਲ 14 ਮਾਰਚ ਦੀ ਮੀਟਿੰਗ ਤੈਅ ਕਰਵਾਈ ਗਈ। ਇਸ ਤੋਂ ਬਾਅਦ ਮੁਲਾਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੇ ਹਲਕਿਆਂ ਵਿੱਚ ਆਪ ਪਾਰਟੀ ਵਿਰੁੱਧ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਹਰਜਿੰਦਰ ਸਿੰਘ, ਸਸ਼ਪਾਲ ਸਿੰਘ, ਯੁੱਧਜੀਤ ਸਿੰਘ ਨਿਰਮਲ ਜੀਰਾ, ਜੱਗਾ ਬੋਹਾ, ਜੁਝਾਰ ਸਿੰਘ, ਰਸ਼ਪਾਲ ਸਿੰਘ, ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੀਟੀਐੱਫ ਦੇ ਸੂਬਾ ਜਨਰਲ ਸਕੱਤਰ ਬਲਵੀਰ ਚੰਦ ਲੌਂਗੋਵਾਲ ਆਦਿ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਭਰਾਤਰੀ ਜਥੇਬੰਦੀ ਡੀਟੀਐੱਫ ਵੱਲੋਂ ਕਮਲਜੀਤ ਸਿੰਘ ਬਨਭੌਰਾ, ਦੀਨਾ ਨਾਥ, ਸੁਖਬੀਰ ਖਨੌਰੀ, ਵਿਪਿਨ ਕੁਮਾਰ, ਹਰਭਗਵਾਨ ਗੁਰਨੇ, ਜਸਬੀਰ ਨਮੋਲ ਆਦਿ ਆਗੂ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments